ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਰ. ਡੀ. ਖੋਸਲਾ ਸਕੂਲ ਵਿਖੇ ਬਲਾਕ ਪੱਧਰੀ ਸਮਾਗਮ ਕਰਵਾਇਆ <br/>
ਅਜੀਤ ਡੈਸਕ
22-06-2025
ਭਾਰਤੀ ਯੋਗ ਸੰਸਥਾ ਬਟਾਲਾ ਵਲੋਂ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਬਟਾਲਾ, (ਸਤਿੰਦਰ ਸਿੰਘ)-ਭਾਰਤੀ ਯੋਗ ਸੰਸਥਾ ਬਟਾਲਾ ਵਲੋਂ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਹਜੀਰਾ ਪਾਰਕ, ਬਟਾਲਾ ਵਿਖੇ ਬਹੁਤ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਅਤੇ ਭਾਰਤੀ ਪੁਰਾਤਤਵ ਸਰਵੇਖਣ (ਚੰਡੀਗੜ੍ਹ ਸਰਕਲ) ਦੇ ਸਹਾਇਕ ਸੁਪਰਡੈਂਟ ਸ੍ਰੀ ਐੱਮ.ਸੀ. ਸ਼ਰਮਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ | ਸਮਾਗਮ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਗਈ | ਸਰਸਵਤੀ ਵੰਦਨਾ ਅਤੇ ਯੋਗ ਨਾਲ ਸਬੰਧਤ ਗੀਤਾਂ ਨੇ ਸਮਾਗਮ ਨੂੰ ਚਾਰ ਚੰਨ ਲਗਾਏ | ਇਸ ਮੌਕੇ ਬੁਲਾਰੇ ਡਾ. ਰਾਕੇਸ਼ ਮਹਾਜਨ, ਜ਼ਿਲ੍ਹਾ ਪ੍ਰਧਾਨ ਨਵੀਨ ਕੁਮਾਰ ਅਤੇ ਜਨਰਲ ਸਕੱਤਰ ਗੁਲਸ਼ਨ ਖੁੱਲਰ ਨੇ ਕਿਹਾ ਕਿ ਯੋਗਾ ਸਿਰਫ਼ ਇਕ ਕਸਰਤ ਨਹੀਂ ਹੈ ਸਗੋਂ ਜੀਵਨ ਜਿਊਣ ਦੀ ਇਕ ਕਲਾ ਹੈ ਜੋ ਸਾਕਾਰਾਤਮਕ ਸੋਚ ਫ਼ੈਲਾਉਂਦੀ ਹੈ | ਸ਼੍ਰੀ ਐਮ.ਸੀ. ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਨੇ ਯੋਗ ਦਿਵਸ ਮਨਾਉਣ ਲਈ ਪੰਜਾਬ ਦੇ 3 ਸ਼ਹਿਰਾਂ ਬਟਾਲਾ, ਬਠਿੰਡਾ ਅਤੇ ਅੰਮਿ੍ਤਸਰ ਨੂੰ ਚੁਣਿਆ ਹੈ | ਇਸ ਵਿਚ ਅੱਜ ਬਟਾਲਾ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ, ਖਾਸ ਕਰ ਕੇ ਦਿ੍ਸ਼ਟੀ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸਤੀਸ਼ ਅਗਰਵਾਲ, ਪ੍ਰਧਾਨ ਰਮਨ ਗੁਪਤਾ ਅਤੇ ਸਾਰੇ ਮੈਂਬਰਾਂ ਨੇ ਪੂਰਾ ਸਹਿਯੋਗ ਦਿੱਤਾ | ਅੰਤ ਵਿਚ ਮਹਿਮਾਨਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਯੋਗ ਸਮਾਗਮ
ਗੁਰਦਾਸਪੁਰ, (ਅਸ਼ੋਕ ਸ਼ਰਮਾ)-11ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ | ਕੌਮਾਂਤਰੀ ਯੋਗ ਦਿਵਸ ਸਬੰਧੀ ਸਵੇਰੇ 6:30 ਵਜੇ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ, ਅੱੈਸ. ਡੀ. ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਆਦਿੱਤਿਯ ਗੁਪਤਾ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖਹਿਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਸਕੂਲੀ ਵਿਦਿਆਰਥੀ, ਖਿਡਾਰੀ ਅਤੇ ਗੁਰਦਾਸਪੁਰ ਦੇ ਵਸਨੀਕ ਸ਼ਾਮਿਲ ਹੋਏ | ਸਰਕਾਰੀ ਆਯੁਰਵੈਦਿਕ ਡਾ: ਨਵਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਕੈਂਪ ਵਿਚ ਹਾਜ਼ਰ ਵਿਅਕਤੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਦੱਸਿਆ ਗਿਆ ਅਤੇ ਨਾਲ ਹੀ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ | ਇਸੇ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਯੋਗਾ ਪ੍ਰਾਚੀਨ ਪਰੰਪਰਾ ਤੋਂ ਪ੍ਰਾਪਤ ਅਨਮੋਲ ਤੋਹਫ਼ਾ ਹੈ | ਉਨ੍ਹਾਂ ਕਿਹਾ ਕਿ ਅਜੋਕੀ ਭੱਜ-ਦੌੜ ਦੀ ਜ਼ਿੰਦਗੀ ਵਿਚ ਸਾਨੂੰ ਰੋਜ਼ਾਨਾ ਕੁਝ ਸਮਾਂ ਆਪਣੇ ਲਈ ਜ਼ਰੂਰ ਕੱਢਣਾ ਚਾਹੀਦਾ ਹੈ | ਉਨ੍ਹਾਂ ਕਿਹਾ ਗੁਰਦਾਸਪੁਰ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ. ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿਚ 22 ਯੋਗ ਟਰੇਨਰਾਂ ਵਲੋਂ ਰੋਜ਼ਾਨਾ 119 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ | ਇਸ ਯੋਗ ਸੈਸ਼ਨ ਵਿਚ ਸਹਾਇਕ ਸਿਵਲ ਸਰਜਨ ਡਾ: ਲਲਿਤ ਮੋਹਨ, ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਰੰਧਾਵਾ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਹਰਚਰਨ ਸਿੰਘ ਕੰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਸ਼ਰਮਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਰਘੁਬੀਰ ਸਿੰਘ ਖ਼ਾਲਸਾ, ਟਰੱਸਟੀ ਹਿਤੇਸ਼ ਮਹਾਜਨ, ਜਗਜੀਤ ਸਿੰਘ ਪਿੰਟਾ, ਸੀ.ਐਮ. ਦੀ ਯੋਗਸ਼ਾਲਾ ਦੇ ਟਰੇਨਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਅਤੇ ਗੁਰਦਾਸਪੁਰ ਦੇ ਵਾਸੀ ਸ਼ਾਮਿਲ ਹੋਏ |ਧਾਰੀਵਾਲ ਦੇ ਮੋਨੀ ਮੰਦਿਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਧਾਰੀਵਾਲ, (ਸਵਰਨ ਸਿੰਘ)-ਸਥਾਨਿਕ ਮੋਨੀ ਮੰਦਿਰ ਵਿਖੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਦਕਿ ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ, ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ, ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ. ਪ੍ਰਦੀਪ ਸਿੰਘ, ਡਾਕਟਰ ਮੰਜੂ ਆਯੁਰਵੈਦਿਕ ਮੈਡੀਕਲ ਅਫਸਰ ਸਮੇਤ ਸ਼ਹਿਰ ਦੇ ਹੋਰ ਆਗੂ ਵੀ ਹਾਜ਼ਰ ਸਨ | ਇਸ ਮੌਕੇ ਯੋਗਾ ਅਭਿਆਸ ਕਰਵਾਇਆ ਗਿਆ ਜਿਸ ਵਿਚ ਸੀ.ਐੱਮ. ਦੀ ਯੋਗਸ਼ਾਲਾ ਦੇ ਟਰੇਨਰ ਵਿਕਰਮ ਅਤੇ ਡਾਕਟਰ ਮੰਜੂ ਆਯੁਰਵੈਦਿਕ ਮੈਡੀਕਲ ਅਫਸਰ ਵਲੋਂ ਯੋਗਾ ਦੇ ਆਸਣਾਂ ਦੇ ਅਭਿਆਸ ਕਰਵਾਏ ਗਏ ਅਤੇ ਨਾਲ ਹੀ ਇਨ੍ਹਾਂ ਦੇ ਫਾਇਦਿਆਂ ਬਾਰੇ ਦੱਸਿਆ | ਯੋਗਾ ਮਾਹਿਰਾਂ ਨੇ ਕਿਹਾ ਕਿ ਹਰ ਵਿਅਕਤੀ ਨੂੰ ਯੋਗਾ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਸੈਕਟਰੀ ਮਨਜੀਤ ਸਿੰਘ, ਦਲਬੀਰ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਕਰਤਾਰ ਚੰਦ, ਕੁਲਵੰਤ ਸਿੰਘ, ਸੋਨੂੰ ਮਸੀਹ, ਅਮਨਦੀਪ ਜੀ. ਆਰ. ਐੱਸ., ਸਰਪੰਚ ਪਰਮਜੀਤ ਸਿੰਘ, ਜਤਿੰਦਰ ਜੱਜ ਪਿੰਡ ਮਾਲੀਸਰਾਂ, ਜਗਤਾਰ ਸਿੰਘ ਸਿੱਧਵਾਂ ਸਰਪੰਚ, ਸਰਪੰਚ ਮੰਗਲਜੀਤ ਸਿੰਘ ਅਠਵਾਲ, ਸਰਪੰਚ ਗੁਰਦੇਵ ਸਿੰਘ ਕਲੇਰ ਕਲਾਂ, ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਵੀ ਹਾਜ਼ਰ ਸਨ |
ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਫ਼ਤਹਿਗੜ੍ਹ ਚੂੜੀਆਂ, (ਅਵਤਾਰ ਸਿੰਘ ਰੰਧਾਵਾ, ਐਮ.ਐਸ. ਫੁੱਲ)-ਸਥਾਨਕ ਪੰਡਿਤ ਮੋਹਨ ਲਾਲ ਐੱਸ. ਡੀ. ਕਾਲਜ ਫਾਰ ਗਰਲਜ਼ ਵਿਖੇ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਸ਼ਿਰਕਤ ਕੀਤੀ ਜਦਕਿ ਐੱਸ. ਡੀ. ਐੱਮ. ਫ਼ਤਹਿਗੜ੍ਹ ਚੂੜੀਆਂ ਕੁਲਦੀਪ ਚੰਦ ਤੇ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਪਰਮਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੀ. ਐੱਮ. ਯੋਗਸ਼ਾਲਾ ਵਲੋਂ ਇੰਸਟਰਕਟਰ ਇੰਚਾਰਜ ਪੰਕਜ ਦੀ ਰਹਿਨੁਮਾਈ ਹੇਠ ਯੋਗ ਟੀਮ ਜਿਸ ਵਿਚ ਸਿਮਰਨਜੀਤ ਸਿੰਘ, ਸਮਸ਼ੇਰ ਸਿੰਘ, ਪਲਵਿੰਦਰ ਕੌਰ, ਹਰਪ੍ਰੀਤ ਕੌਰ, ਬਲਜੀਤ ਕੌਰ, ਪਵਨਦੀਪ ਕੌਰ ਸ਼ਾਮਲ ਸਨ, ਸਹਾਇਕ ਟਰੇਨਰ ਵਜੋਂ ਆਏ ਜਿਨ੍ਹਾਂ ਨੇ ਹਾਜ਼ਰੀਨ ਨੂੰ ਯੋਗ ਆਸਨ ਕਰਵਾਏ | ਸ: ਪਨੂੰ ਨੇ ਕਿਹਾ ਕਿ ਯੋਗ ਜਿੱਥੇ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ, ਉਥੇ ਇਹ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਵਿਚ ਅਹਿਮ ਰੋਲ ਅਦਾ ਕਰਦਾ ਹੈ | ਇਸ ਮੌਕੇ ਐੱਸ. ਡੀ. ਐੱਮ. ਕੁਲਦੀਪ ਚੰਦ ਨੇ ਵੀ ਯੋਗ ਦੇ ਲਾਭ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਯੋਗ ਕਰਨ ਆਏ 300 ਦੇ ਕਰੀਬ ਵਿਅਕਤੀਆਂ ਨੂੰ ਯੋਗ ਮਾਹਿਰਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਯੋਗ ਆਸਨ ਵੀ ਕਰਵਾਏ ਗਏ | ਅੰਤ ਵਿਚ ਸ: ਬਲਬੀਰ ਸਿੰਘ ਪਨੂੰ ਨੂੰ ਕਾਲਜ ਪ੍ਰਬੰਧਕਾਂ ਵਲੋਂ ਗੋਰਖਨਾਥ ਤੇ ਵਿਨੇਸ਼ ਸ਼ੁਕਲਾ ਸਮੇਤ ਪਿ੍ੰ. ਪ੍ਰੋ. ਪ੍ਰਦੀਪ ਕੌਰ ਨੇ ਸਨਮਾਨਿਤ ਕੀਤਾ ਉਥੇ ਨਾਲ ਹੀ ਐੱਸ.ਡੀ.ਐੱਮ. ਚੰਦ ਦਾ ਵੀ ਸਨਮਾਨ ਹੋਇਆ | ਉਪਰੰਤ ਡਾ. ਮਨਪ੍ਰੀਤ ਕੌਰ ਮੈਡੀਕਲ ਅਫਸਰ ਆਯੁਰਵੈਦਿਕ ਅਤੇ ਯੂਨਾਨੀ ਨੂੰ ਚੇਅਰਮੈਨ ਪੰਨੂੰ ਨੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀ. ਅਨੀਤਾ ਅਰੋੜਾ, ਇਸ਼ਟਪ੍ਰੀਤ ਸਿੰਘ, ਬਾਬਾ ਰਜਿੰਦਰ ਸਿੰਘ, ਸੰਜੀਵ ਡੋਗਰਾ, ਅਮਰਿੰਦਰ ਸਿੰਘ, ਬਿਕਰਮਜੀਤ ਸਿੰਘ ਬਾਠ, ਜਸਬੀਰ ਕੌਰ, ਅਮਰਬੀਰ ਕੌਰ, ਰਮਨਦੀਪ ਕੌਰ, ਨਵਨੀਤ ਦੁੱਗਲ ਤੇ ਰੀਟਾ ਦੁੱਗਲ, ਸੰਦੀਪ ਜੋਸ਼ੀ, ਹੈਲਥ ਵਿਭਾਗ, ਆਂਗਨਵਾੜੀ ਵਿਭਾਗ ਦੇ ਕਰਮਚਾਰੀ ਸਮੇਤ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਕਲਾਨੌਰ, (ਪੁਰੇਵਾਲ)-ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸਥਾਨਕ ਪ੍ਰਾਚੀਨ ਸ਼ਿਵ ਮੰਦਿਰ 'ਚ ਐੱਸ. ਡੀ. ਐੱਮ. ਸ: ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਬ-ਡਵੀਜ਼ਨ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸੀ. ਐੱਮ. ਦੀ ਯੋਗਸ਼ਾਲਾ ਤੋਂ ਟਰੇਨਰ ਸੁਸੇਨ ਸ਼ਰਮਾ ਦੀ ਅਗਵਾਈ 'ਚ ਮਾਹਿਰਾਂ ਵਲੋਂ ਵਿਭਾਗਾਂ ਸਮੇਤ ਵੱਡੀ ਗਿਣਤੀ 'ਚ ਇਕੱਤਰ ਲੋਕਾਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਅਤੇ ਆਸਣ ਕਰਨ ਨਾਲ ਹੋਣ ਵਾਲੇ ਲਾਭ ਸਬੰਧੀ ਜਾਣਕਾਰੀ ਮੁਹੱਈਆ ਕੀਤੀ ਗਈ | ਇਸ ਸਮਾਗਮ ਦੀ ਰਾਸ਼ਟਰੀ ਗਾਣ ਨਾਲ ਸਮਾਪਤੀ ਤੋਂ ਪਹਿਲਾਂ ਐੱਸ. ਡੀ. ਐੱਮ. ਸ: ਰੁਪਿੰਦਰਪਾਲ ਸਿੰਘ ਨੇ ਸੰਬੋਧਨ ਦੌਰਾਨ ਸੱਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਤੰਦਰੁਸਤੀ ਤੇ ਤਣਾਅ ਮੁਕਤ ਜੀਵਨ ਬਤੀਤ ਕਰਨ ਲਈ ਆਪਣੀ ਜਿੰਦਗੀ 'ਚ ਯੋਗਾ ਕਰਨਾ ਚਾਹੀਦਾ ਹੈ | ਯੋਗਾ ਟੇ੍ਰਨਰ ਸੁਸੇਨ ਸ਼ਰਮਾ ਨੇ ਕਿਹਾ ਕਿ ਕਲਾਨੌਰ 'ਚ ਵੱਖ-ਵੱਖ ਥਾਵਾਂ 'ਤੇ ਸੀ. ਐੱਮ. ਦੀ ਯੋਗਸ਼ਾਲਾ ਤਹਿਤ ਰੋਜ਼ਾਨਾ ਯੋਗਾ ਕਰਵਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਯੋਗਾ ਕਲਾਸਾਂ 'ਚ ਪਹੁੰਚ ਕੇ ਸਿਖਲਾਈ ਲੈਣੀ ਚਾਹੀਦੀ ਹੈ | ਇਸ ਮੌਕੇ 'ਤੇ ਤਹਿਸੀਲਦਾਰ ਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਜਗਦੀਪਇੰਦਰ ਸਿੰਘ ਸੋਢੀ, ਹਰਮਿੰਦਰ ਸਿੰਘ ਕਾਹਲੋਂ, ਸਕੱਤਰ ਸੁਰਿੰਦਰ ਸਿੰਘ ਕਾਹਲੋਂ, ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ, ਆਯੂਰਵੈਦਿਕ ਡਾਕਟਰ ਵਰੁਣ ਕੁਮਾਰ, ਸੀ. ਡੀ. ਪੀ. ਓ. ਹਰਜੀਤ ਕੌਰ ਵਾਲੀਆ, ਐੱਸ. ਐੱਮ. ਓ. ਡਾ. ਲਖਵਿੰਦਰ ਪਾਲ, ਗੁਰਵਿੰਦਰ ਸਿੰਘ ਰੀਡਰ, ਜਗਜੀਤ ਸਿੰਘ ਰੀਡਰ, ਵੀ.ਡੀ.ਓ. ਸੁਖਵਿੰਦਰ ਸਿੰਘ ਬਾਜਵਾ, ਮੰਡੀ ਸੁਪਰਵਾਈਜ਼ਰ ਚਰਨਜੀਤ ਸਿੰਘ, ਮੁਖਵਿੰਦਰਜੀਤ ਸਿੰਘ, ਆਕਸਨ ਰਿਕਾਰਡਰ ਸੁਖਰਾਜ ਕੌਰ, ਪਿ੍ੰਸੀਪਲ ਪੁਨੀਤਾ ਸ਼ਰਮਾਂ, ਲੈਕਚਰਾਰ ਗੁਰਮੀਤ ਸਿੰਘ ਬਾਜਵਾ, ਕਾਨੂੰਗੋ ਮਨਦੀਪ ਕੁਮਾਰ, ਪਟਵਾਰੀ ਸਤਵਿੰਦਰ ਸਿੰਘ, ਮਨਿੰਦਰਜੀਤ ਸਿੰਘ ਪਟਵਾਰੀ, ਹਰਪ੍ਰੀਤ ਸਿੰਘ ਗਿੱਲ, ਜਸਕਰਨ ਸਿੰਘ ਰੰਧਾਵਾ, ਗੁਰਦਿਆਲ ਸਿੰਘ ਐਸ. ਸੀ. ਪੀ. ਓ., ਕਲਰਕ ਪ੍ਰੇਮ ਸਿੰਘ, ਅਮਨਦੀਪ ਸਿੰਘ, ਨੈਸ਼ਨਲ ਐਵਾਰਡੀ ਸੰਜੀਵ ਤੁਲੀ, ਮਨਜੀਤ ਕੌਰ ਸੁਪਰਵਾਈਜ਼ਰ ਸਮੇਤ ਵੱਡੀ ਗਿਣਤੀ 'ਚ ਲੋਕਾਂ ਵਲੋਂ ਸ਼ਿਰਕਤ ਕਰ ਕੇ ਯੋਗ ਕੀਤਾ |
ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਯੋਗ ਦਿਵਸ ਮਨਾਇਆ
ਡੇਰਾ ਬਾਬਾ ਨਾਨਕ, (ਹੀਰਾ ਸਿੰਘ ਮਾਂਗਟ)-ਸੀ. ਐੱਮ. ਦੀ ਯੋਗਸ਼ਾਲਾ' ਅਧੀਨ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੈਂਡ ਪੋਰਟ ਅਥਾਰਟੀ ਦੇ ਸਹਿਯੋਗ ਨਾਲ ਅੱਜ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ ਵਿਖੇ ਇਕ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ | ਇਸ ਵਿਚ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ ਤੋਂ ਇਲਾਵਾ ਲੈਂਡ ਪੋਰਟ ਅਥਾਰਟੀ ਦੇ ਅਧਿਕਾਰੀ ਮਨਜੀਤ ਸਿੰਘ, ਬੀ.ਐੱਸ.ਐੱਫ. ਸਹਾਇਕ ਕਮਾਂਡਰ ਰਾਹੁਲ, ਇਮੀਗ੍ਰੇਸ਼ਨ ਅਧਿਕਾਰੀ ਪਿਯੂਸ਼ ਤਿ੍ਪਾਠੀ ਅਤੇ ਬੀ. ਐੱਸ. ਐੱਫ. ਜਵਾਨਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ | ਇਸ ਮੌਕੇ ਯੋਗਾ ਮਾਹਿਰ ਟਰੇਨਰਾਂ ਵਲੋਂ ਯੋਗਾ ਦੇ ਵੱਖ-ਵੱਖ ਆਸਣਾ ਦਾ ਅਭਿਆਸ ਕਰਵਾਇਆ ਗਿਆ | ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਪੂਰੀ ਦੁਨੀਆਂ ਵਿਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਸੀ. ਐੱਮ. ਦੀ ਯੋਗਸ਼ਾਲਾ ਪਿੰਡਾਂ ਅਤੇ ਮੁਹੱਲਿਆਂ ਵਿਚ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯੋਗਾ ਕਲਾਸਾਂ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਲਾਭ ਉਠਾ ਰਹੇ ਹਨ |
ਬੇਬੇ ਨਾਨਕੀ ਖਾਲਸਾ ਕਾਲਜ ਫਾਰ ਵੋਮੈਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਧਾਰੀਵਾਲ, (ਸਵਰਨ ਸਿੰਘ)-ਸਥਾਨਕ ਬੇਬੇ ਨਾਨਕੀ ਖਾਲਸਾ ਕਾਲਜ ਫਾਰ ਵੋਮੈਨ ਧਾਰੀਵਾਲ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ ਪਿ੍ੰਸੀਪਲ ਡਾ. ਬਲਬੀਰ ਕੌਰ ਅਤੇ ਕਮੇਟੀ ਮੈਂਬਰਾਂ ਦੇ ਨਿਰਦੇਸ਼ਾਂ ਅਨੁਸਾਰ ਸਫਲਤਾ ਪੂਰਵਕ ਮਨਾਇਆ ਗਿਆ | ਯੋਗਾ ਦਿਵਸ ਦੀ ਵਿਸ਼ੇਸ਼ ਜ਼ਿੰਮੇਵਾਰੀ ਇੰਚਾਰਜ ਰੀਤ, ਸੁਮਨ ਲਤਾ, ਸੁਮਨ ਸੈਣੀ ਅਤੇ ਲਵਪ੍ਰੀਤ ਨੇ ਨਿਭਾਈ | ਐਨ. ਸੀ. ਸੀ. ਇੰਚਾਰਜ ਜਗਨਪ੍ਰੀਤ, ਫਿਜੀਕਲ ਟ੍ਰੇਨਿੰਗ ਇੰਸਟ੍ਰਕਟਰ ਬਲਜਿੰਦਰ ਅਤੇ ਹੋਰ ਸਟਾਫ ਮੈਂਬਰ ਵੀ ਇਸ ਯੋਗਾ ਸੈਸਨ ਵਿਚ ਸ਼ਾਮਲ ਹੋਏ | ਇਸ ਸਾਲ ਅੰਤਰਰਾਸ਼ਟਰੀ ਯੋਗਾ ਦਿਵਸ 2025 ਦੀ ਥੀਮ Tਯੋਗਾ ਫਾਰ ਵਨ ਅਰਥ, ਵਨ ਹੈਲਥ'' ਸੀ, ਜੋ ਕਿ ਵਿਅਕਤੀਗਤ ਸਿਹਤ ਤੇ ਧਰਤੀ ਮਾਤਾ ਦੀ ਭਲਾਈ ਵਿਚਕਾਰ ਗਹਿਰੀ ਕੜੀ ਨੂੰ ਦਰਸਾਉਂਦੀ ਹੈ | ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪ੍ਰਾਣਾਯਾਮ, ਆਸਨ ਤੇ ਧਿਆਨ ਵਰਗੀਆਂ ਯੋਗ ਕਲਾਵਾਂ ਦਾ ਅਭਿਆਸ ਕੀਤਾ | ਕਮੇਟੀ ਮੈਂਬਰਾਂ ਨੇ ਵੀ ਇਸ ਵਿਚ ਭਰਪੂਰ ਭਾਗ ਲਿਆ ਤੇ ਵਿਦਿਆਰਥਣਾਂ ਨੂੰ ਰੋਜ਼ਾਨਾ ਯੋਗ ਅਭਿਆਸ ਵੱਲ ਪ੍ਰੇਰਿਤ ਕੀਤਾ |
ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਯੋਗ ਦਿਵਸ ਮਨਾਇਆ
ਬਟਾਲਾ, (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਯੋਗ ਦਿਵਸ ਮੌਕੇ ਇਕ ਯੋਗ ਕਾਰਜਸ਼ਾਲਾ ਕਰਵਾਈ ਗਈ | ਇਸ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਸਕੂਲ ਦੇ ਐੱਨ. ਸੀ. ਸੀ. ਵਿੰਗ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਅਤੇ ਕਰਨਲ ਵਿਚਾਰ ਮਾਗੋ ਵਲੋਂ ਵਿਦਿਆਰਥੀਆਂ ਨੂੰ ਯੋਗ ਦਾ ਜ਼ਿੰਦਗੀ ਵਿਚ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਯੋਗ ਨੂੰ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਵੇਦ ਕੌਰ ਆਰੀਆ ਸਕੂਲ ਕਾਦੀਆਂ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਬਟਾਲਾ, (ਸਤਿੰਦਰ ਸਿੰਘ)-ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪਿ੍ੰਸੀਪਲ ਮਮਤਾ ਡੋਗਰਾ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਐੱਨ.ਸੀ.ਸੀ. ਕੈਡਿਟਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਸ ਦਿਵਸ ਦੀ ਮਹੱਤਤਾ ਨੂੰ ਸਮਝਾਉਂਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਯੋਗਾ ਭਾਰਤੀ ਸੰਸਕ੍ਰਿਤੀ ਤੇ ਵੇਦਾਂ ਦਾ ਅਹਿਮ ਹਿੱਸਾ ਹੈ, ਅੱਜ ਜਦੋਂ ਪੂਰੀ ਦੁਨੀਆਂ ਯੋਗ ਦੇ ਮਹੱਤਵ ਨੂੰ ਸਮਝ ਰਹੀ ਹੈ ਤਾਂ ਇਸ ਦਾ ਸਿਹਰਾ ਭਾਰਤ ਦੇ ਯੋਗ ਗੁਰੂਆਂ ਨੂੰ ਜਾਂਦਾ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਯੋਗਾ ਦੁਨੀਆਂ ਭਰ ਵਿਚ ਪਹੁੰਚਿਆ | ਸਕੂਲ ਦੇ ਐੱਨ.ਸੀ.ਸੀ. ਕੈਡਿਟਾਂ ਵਲੋਂ ਪੋਸਟਰ ਵੀ ਬਣਾਏ ਗਏ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਸ੍ਰੀਮਤੀ ਸੁਨੀਤਾ ਕਪੂਰ, ਸਮਾ ਮਹਾਜਨ, ਰੇਣੂਕਾ ਖੋਸਲਾ, ਰੰਜੂ ਬਾਲਾ, ਅੰਜਲੀ, ਨੀਤੀ ਬੇਦੀ ਵੀ ਮੌਜ਼ੂਦ ਸਨ |
ਐਸ. ਜੈਡ. ਐਸ. ਐਫ. ਐਸ. ਖਾਲਸਾ ਪਬਲਿਕ ਸਕੂਲ ਵਿਖੇ ਯੋਗ ਦਿਵਸ ਮਨਾਇਆ
ਧਾਰੀਵਾਲ, (ਸਵਰਨ ਸਿੰਘ)-ਸਥਾਨਿਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀ. ਸੈਕੰ. ਪਬਲਿਕ ਸਕੂਲ ਧਾਰੀਵਾਲ ਵਲੋਂ ਪਿ੍ੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਸਾਰੇ ਸਟਾਫ ਨੇ ਮਿਲ ਕੇ ਯੋਗਾਂ ਦੇ ਸਾਰੇ ਹੀ ਆਸਣ ਕੀਤੇ | ਪਿ੍ੰਸੀਪਲ ਡਾ. ਗਗਨਜੀਤ ਕੌਰ ਨੇ ਵੀ ਸਾਰਿਆਂ ਨੂੰ ਯੋਗ ਆਸਣ ਕਰਵਾਏ ਤੇ ਯੋਗਾ ਦੀ ਮਹਾਨਤਾ ਬਾਰੇ ਦੱਸਦੇ ਕਿਹਾ ਕਿ ਸਾਨੂੰ ਰੋਜ਼ਾਨਾ ਯੋਗਾ ਕਰਨ ਨਾਲ ਨਿਰੋਗ ਤੇ ਤੰਦਰੁਸਤੀ ਵਾਲਾ ਜੀਵਨ ਮਿਲਦਾ ਹੈ | ਇਸ ਸਮੇਂ ਉਨ੍ਹਾਂ ਨੇ ਸਾਰਿਆਂ ਨੂੰ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਤ ਕੀਤਾ |
ਜੀ. ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਜੀ. ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਗਲਿਆਰਿਆਂ ਵਿਚ ਸ਼ਾਂਤੀ ਤੇ ਸੰਪੂਰਨ ਤੰਦਰੁਸਤੀ ਦੀ ਭਾਵਨਾ ਗੂੰਜ ਉੱਠੀ, ਜਦੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਰਾਜਵਿੰਦਰ ਕੌਰ ਤੇ ਸ਼ਰਨਜੀਤ ਰਾਜ ਨੇ ਯੋਗਾ ਅਧਿਆਪਕਾਂ ਅਤੇ ਵਿਦਿਆਰਥੀਆ ਨੂੰ ਕਰਵਾਇਆ ਤੇ ਨਾਲ ਹੀ ਇਸ ਦੇ ਫ਼ਾਇਦਿਆਂ ਤੋਂ ਵੀ ਜਾਗਰੂਕ ਕਰਵਾਇਆ | ਪਿ੍ੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਯੋਗਾ ਸਿਰਫ਼ ਇਕ ਸਰੀਰਕ ਕਸਰਤ ਨਹੀਂ ਹੈ ਬਲਕਿ ਇਹ ਸਾਡੇ ਮਨ, ਸਰੀਰ ਤੇ ਆਤਮਾ ਨੂੰ ਵੀ ਤੰਦਰੁਸਤ ਤੇ ਸ਼ਾਂਤ ਰੱਖਦਾ ਹੈ | ਇਸ ਮੌਕੇ ਸਕੂਲ ਦੇ ਐਮ. ਡੀ. ਹਰਦਿਆਲ ਸਿੰਘ, ਚੇਅਰਪਰਸਨ ਬਲਜਿੰਦਰ ਕੌਰ ਤੇ ਡਾਇਰੈਕਟਰ ਅਯੋਧ ਸਿੰਘ ਸਮੇਤ ਸਮੁੱਚੇ ਅਧਿਆਪਕ ਹਾਜ਼ਰ ਸਨ |
ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਆਨਲਾਈਨ ਯੋਗਾ ਸੈਸ਼ਨ ਹੋਇਆ
ਬਟਾਲਾ, (ਸਤਿੰਦਰ ਸਿੰਘ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਆਨਲਾਈਨ ਯੋਗਾ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਯੋਗਾ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਅਤੇ ਨਿੱਤ ਯੋਗਾ ਕਰਨ ਨਾਲ ਜੀਵਨ ਵਿਚ ਆਉਣ ਵਾਲੇ ਸਾਕਾਰਾਤਮਕ ਬਦਲਾਵਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲ ਵਲੋਂ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰੇਕ ਵਿਦਿਆਰਥੀ ਨੇ ਆਪਣੀ ਕਲਾ ਦੀ ਪ੍ਰਤਿਭਾ ਦਿਖਾਈ ਤੇ ਯੋਗਾ ਨਾਲ ਸੰਬੰਧਤ ਰਚਨਾਤਮਕ ਪੋਸਟਰ ਸਾਂਝੇ ਕੀਤੇ | ਪਹਿਲਾ, ਦੂਜਾ ਤੇ ਤੀਜਾ ਇਨਾਮ ਜਲਦ ਹੀ ਐਲਾਨੇ ਜਾਣਗੇ | ਸਕੂਲ ਦੇ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ਼ ਇਕ ਸੈਸ਼ਨ ਨਹੀਂ ਸੀ, ਸਗੋਂ ਇਹ ਸਾਡੀ ਤੰਦਰੁਸਤੀ ਵੱਲ ਇਕ ਕਦਮ ਹੈ | ਉਨ੍ਹਾਂ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਭਰਪੂਰ ਭਾਗੀਦਾਰੀ ਦੀ ਸ਼ਾਲਾਘਾ ਕੀਤੀ |
ਐੱਸ. ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਐੱਨ. ਐੱਸ. ਐੱਸ. ਤੇ ਐੱਨ. ਸੀ. ਸੀ. ਯੂਨਿਟ ਵੱਲੋਂ ਯੋਗ ਦਿਵਸ ਮਨਾਇਆ
ਬਟਾਲਾ, (ਸਤਿੰਦਰ ਸਿੰਘ)-ਐੱਸ. ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਐੱਨ. ਐੱਸ. ਐੱਸ. ਅਤੇ ਐੱਨ. ਸੀ. ਸੀ. ਯੂਨਿਟ ਅਧੀਨ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸਣ ਅਤੇ ਗਤੀਵਿਧੀਆਂ ਕਰ ਕੇ ਆਪਣਾ ਉਤਸ਼ਾਹ ਦਿਖਾਇਆ | ਇਸ ਵਿਚ ਅਨਮੋਲਪ੍ਰੀਤ ਕੌਰ ਤੇ ਸੁਖਨੂਰਜੋਤ ਕੌਰ ਨੇ ਆਪਣੇ ਭਾਸ਼ਣਾਂ ਰਾਹੀਂ ਯੋਗ ਦੀ ਮਹੱਤਤਾ ਬਾਰੇ ਦੱਸਿਆ ਤੇ ਕਿਹਾ ਕਿ ਯੋਗ ਸਾਡੇ ਜੀਵਨ ਵਿਚ ਕਿੰਨਾ ਮਹੱਤਵਪੂਰਨ ਹੈ | ਯੋਗ ਕਰਨ ਨਾਲ ਸਾਡਾ ਸਰੀਰ ਸਿਹਤਮੰਦ ਰਹਿੰਦਾ ਹੈ ਤੇ ਸਾਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ | ਸਕੂਲ ਦੇ ਡਾਇਰੈਕਟਰ ਐੱਮ. ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਸਾਰੇ ਬੱਚਿਆਂ ਨੂੰ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਵਿਚਾਰ ਸੱਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਸਤੰਬਰ 2014 ਨੂੰ ਸੰਯੁਕਤ ਰਾਸ਼ਟਰ ਮਹਾਂ ਸਭਾ (ਯੂ. ਐੱਨ. ਜੀ. ਏ.) ਵਿਚ ਆਪਣੇ ਭਾਸ਼ਣ ਦੌਰਾਨ ਪੇਸ਼ ਕੀਤਾ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਦਿਨ 21 ਜੂਨ ਨੂੰ ਮਨਾਉਣ ਦਾ ਸੁਝਾਅ ਦਿੱਤਾ ਸੀ | ਸਕੂਲ ਦੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਅਤੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਸਾਰੇ ਬੱਚਿਆਂ ਨੂੰ ਦੱਸਿਆ ਕਿ ਅੱਜ ਦੇ ਸਮੇਂ ਵਿਚ ਯੋਗਾ ਸਰੀਰਕ, ਮਾਨਸਿਕ ਤੇ ਅਧਿਆਤਮਿਕ ਸਿਹਤ ਨੂੰ ਸੰਤੁਲਿਤ ਰੱਖਣ ਦਾ ਸੱਭ ਤੋਂ ਮਹੱਤਵਪੂਰਨ ਤਰੀਕਾ ਬਣ ਗਿਆ ਹੈ | ਪਿ੍ੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਆਧੁਨਿਕ ਸਮੇਂ ਵਿਚ ਸਾਡੀ ਜੀਵਨਸ਼ੈਲੀ ਕਾਰਨ ਯੋਗਾ ਸਮੇਂ ਦੀ ਲੋੜ ਬਣ ਗਿਆ ਹੈ | ਇਹ ਪੂਰਾ ਸਮਾਗਮ ਐੱਨ. ਐੱਸ. ਐੱਸ. ਇੰਚਾਰਜ ਜੋਤੀ ਭਾਟੀਆ ਅਤੇ ਐੱਨ. ਸੀ. ਸੀ. ਇੰਚਾਰਜ ਫਰਹਾਨਾ ਇਰਾਮ ਦੀ ਨਿਗਰਾਨੀ ਹੇਠ ਹੋਇਆ |
ਦ ਮਿਲੇਨਿਅਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਬਟਾਲਾ, (ਸਤਿੰਦਰ ਸਿੰਘ)-ਅੱਜ ਦ ਮਿਲੇਨਿਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿਸ਼ੇਸ਼ ਮੌਕੇ 'ਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ | ਸਾਰਿਆਂ ਨੇ ਇਕੱਠੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ, ਜਿਸ ਨਾਲ ਮਾਨਸਿਕ ਤੇ ਸਰੀਰਕ ਸਿਹਤ ਪ੍ਰਤੀ ਉਨ੍ਹਾਂ ਦੀ ਜਾਗਰੂਕਤਾ ਅਤੇ ਯੋਗਤਾ ਦਾ ਪ੍ਰਦਰਸ਼ਨ ਹੋਇਆ | ਅੰਤ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ: ਗੁਰਮੀਤ ਸਿੰਘ ਨੇ ਕਿਹਾ ਕਿ ਯੋਗ ਨਾ ਸਿਰਫ਼ ਸਾਡੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ ਸਗੋਂ ਮਨ ਤੇ ਆਤਮਾ ਨੂੰ ਵੀ ਸ਼ਾਂਤ ਕਰਦਾ ਹੈ | ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਯੋਗਾ ਸਿਖਾਉਣਾ ਸਮੇਂ ਦੀ ਲੋੜ ਹੈ | ਸਕੂਲ ਦੇ ਚੇਅਰਮੈਨ ਸ੍ਰੀ ਵਰੁਣ ਖੋਸਲਾ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਅਨੁਸ਼ਾਸਨ, ਜਾਗਰੂਕਤਾ ਅਤੇ ਜੀਵਨਸ਼ੈਲੀ ਵਿਚ ਸੰਤੁਲਨ ਲਿਆਉਂਦੇ ਹਨ | ਉਨ੍ਹਾਂ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਉਣ ਦਾ ਅਹਿਦ ਕੀਤਾ |
ਅੰਤਰਰਾਸ਼ਟਰੀ ਯੋਗ ਦਿਵਸ ਕਾਦੀਆਂ ਸ਼ਹਿਰ 'ਚ ਮਨਾਇਆ
ਕਾਦੀਆਂ, (ਕੁਲਵਿੰਦਰ ਸਿੰਘ)-ਅੱਜ ਕਾਦੀਆਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸ਼ਹਿਰ ਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਅਮਰ ਸ਼ਹੀਦ ਪੰਡਿਤ ਲੇਖ ਰਾਮ ਸਮਾਰਕ ਕਾਦੀਆਂ ਦੇ ਮੈਦਾਨ ਅੰਦਰ ਸ਼ਹਿਰ ਵਾਸੀਆਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਇਕੱਤਰ ਹੋ ਕੇ ਵੱਖ ਵੱਖ-ਯੋਗਾ ਆਸਣ ਕੀਤੇ | ਇਸ ਮੌਕੇ ਯੋਗਾ ਮਾਹਿਰ ਸ੍ਰੀ ਨਰੇਸ਼ ਚੋਪੜਾ ਵਲੋਂ ਵੱਖ-ਵੱਖ ਯੋਗ ਆਸਣ ਦਾ ਮਹੱਤਵ ਅਤੇ ਸਰੀਰ ਨੂੰ ਇਸ ਦੇ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਵੱਖ-ਵੱਖ ਆਸਣ ਕਰਨ ਦੀ ਵਿਧੀ ਵੀ ਸਿਖਾਈ ਗਈ | ਇਕੱਤਰ ਲੋਕਾਂ ਵਲੋਂ ਆਸਣ ਕਰਨ ਵਿਚ ਭਾਰੀ ਦਿਲਚਸਪੀ ਦਿਖਾਈ ਗਈ ਅਤੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਯੋਗ ਆਸਣ ਨੂੰ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਰਵਾਈ ਹੈ ਤੇ ਇਸ ਨਾਲ ਸਮੁੱਚੀ ਦੁਨੀਆ ਜੁੜ ਗਈ ਹੈ | ਇਸ ਮੌਕੇ ਸ਼ਹਿਰ ਵਾਸੀਆਂ ਵਿਚ ਅਰੁਣ ਭਾਟੀਆ, ਦਰਸ਼ਨ ਸਿੰਘ ਭਾਟੀਆ, ਸ੍ਰੀ ਕੇਵਲ ਕਿ੍ਸ਼ਨ ਗੁਪਤਾ, ਡਾ. ਕਮਲ ਜੋਤੀ, ਡਾ. ਬਿਕਰਮਜੀਤ ਸਿੰਘ ਬਾਜਵਾ, ਵਰਿੰਦਰਪ੍ਰੀਤ ਸਿੰਘ ਬੇਦੀ, ਕੁਲਵਿੰਦਰ ਕੌਰ ਗੁਰਾਇਆ, ਗੌਰਵ ਰਾਜਪੂਤ, ਗੁਲਸ਼ਨ ਵਰਮਾ, ਸੰਦੀਪ ਕੁਮਾਰ ਸੂਰੀ, ਅਸ਼ਵਨੀ ਵਰਮਾ, ਪ੍ਰਤਾਪ ਸਿੰਘ, ਸੁਰਿੰਦਰ ਛਾਬੜਾ, ਪ੍ਰਵੀਨ ਸਹਿਗਲ, ਸੰਦੀਪ ਕੁਮਾਰ, ਹਰਜਿੰਦਰ ਸਿੰਘ, ਨਵਦੀਪ ਅਬਰੋਲ, ਅਸ਼ੋਕ ਨਈਅਰ, ਸੁੱਚਾ ਲਾਲ ਆਦਿ ਹਾਜ਼ਰ ਸਨ |
ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਕਾਦੀਆਂ, (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਅਤੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਸੁਖਪਾਲ ਕੌਰ, ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਸਿਮਰਤਪਾਲ ਸਿੰਘ, ਬੱਡੀ ਪ੍ਰੋਗਰਾਮ ਦੇ ਇੰਚਾਰਜ ਡਾ. ਗੁਰਦੀਪ ਸਿੰਘ ਸਮੇਤ ਕਾਲਜ ਦਾ ਸਟਾਫ਼ ਤੇ ਵਿਦਿਆਰਥੀ, ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ | ਸਮਾਗਮ ਦੌਰਾਨ ਡਾ. ਗੁਰਦੀਪ ਸਿੰਘ ਵਲੋਂ ਵੱਖ-ਵੱਖ ਆਸਣ ਕਰਨ ਦੇ ਨਾਲ ਸਰੀਰ ਨੂੰ ਪਹੁੰਚਦੇ ਲਾਭ ਅਤੇ ਇਸ ਨਾਲ ਰੋਗ ਮੁਕਤ ਕਿਵੇਂ ਰਿਹਾ ਜਾ ਸਕਦਾ ਹੈ, ਬਾਰੇ ਜਾਗਰੂਕ ਕੀਤਾ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਤੰਦਰੁਸਤ ਸਰੀਰ ਵਾਸਤੇ ਸਾਨੂੰ ਰੋਜ਼ਾਨਾ ਆਸਣ ਕਰਨੇ ਚਾਹੀਦੇ ਹਨ ਅਤੇ ਫਿਰ ਆਪਣਾ ਨਿੱਤ ਦਾ ਕੰਮ ਕਾਜ ਕਰਨਾ ਚਾਹੀਦਾ ਹੈ | ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ, ਪ੍ਰੋਫ਼ੈਸਰ ਹਰਜਿੰਦਰ ਸਿੰਘ, ਸਕੂਲ ਇੰਚਾਰਜ ਲੈਕਚਰਾਰ ਰਵਿੰਦਰ ਸਿੰਘ, ਲੈਕਚਰਾਰ ਮਿਤਾਲੀ, ਲੈਕਚਰਾਰ ਅਮਨਦੀਪ ਕੌਰ, ਲੈਕਚਰਾਰ ਮਿਸ ਅਨਾਮਿਕਾ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
ਕ੍ਰਿਸਟਲ ਯੂਰੋ ਕਿਡਜ਼ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਗੁਰਦਾਸਪੁਰ, (ਚੱਕਰਾਜਾ)-ਕ੍ਰਿਸਟਲ ਯੂਰੋ ਕਿਡਜ਼ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪਬਲਿਕ ਪਾਰਕ ਵਿਚ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ | ਇਸ ਯੋਗ ਸੈਸ਼ਨ ਦੀ ਅਗਵਾਈ ਐੱਮ. ਡੀ. ਅਮਨਦੀਪ ਸਿੰਘ, ਗਗਨਦੀਪ ਸਿੰਘ ਅਤੇ ਪਿ੍ੰਸੀਪਲ ਕਪਿਲਾ ਸਰਨਾ ਨੇ ਕੀਤੀ | ਇਸ ਯੋਗ ਸੈਸ਼ਨ ਨੰੂ ਕਰਵਾਉਣ ਲਈ ਖਾਸ ਤੌਰ 'ਤੇ ਦਾ: ਮਿਲਨ ਮਹਾਜਨ ਨੰੂ ਬੁਲਾਇਆ ਗਿਆ ਸੀ, ਸਕੂਲ ਦੇ ਪੈਰਟਸ, ਸਟਾਫ਼ ਅਤੇ ਬਾਕੀ ਬਾਹਰੀ ਲੋਕ ਵੀ ਸ਼ਾਮਿਲ ਸਨ | ਇਸ ਮੌਕੇ ਡਾ: ਮਿਲਨ ਮਹਾਜਨ ਨੇ ਕਈ ਯੋਗ ਆਸਣ ਕਰਵਾਏ ਜੋ ਸਾਡੇ ਜੀਵਨ ਵਿਚ ਤੰਦਰੁਸਤ ਸਰੀਰ ਅਤੇ ਮਨ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਆਪਣੇ ਆਪ ਨੰੂ ਪਾਜ਼ੀਟਿਵ ਰੱਖਣ ਲਈ ਵੀ ਕਿਹਾ | ਅੰਤ ਵਿਚ ਪਿ੍ੰਸੀਪਲ ਕਪਿਲਾ ਸਰਨਾ ਨੇ ਆਏ ਹੋਏ ਸਭ ਲੋਕਾਂ ਦਾ ਧੰਨਵਾਦ ਕੀਤਾ ਅਤੇ ਡਾ: ਮਿਲਨ ਮਹਾਜਨ ਨੰੂ ਸਨਮਾਨਿਤ ਵੀ ਕੀਤਾ ਗਿਆ |
ਡੀ. ਏ. ਵੀ. ਸੰਸਥਾਵਾਂ ਅਤੇ ਸੇਵਾ ਭਾਰਤੀ ਗੁਰਦਾਸਪੁਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਗੁਰਦਾਸਪੁਰ, (ਚੱਕਰਾਜਾ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡੀ. ਏ. ਵੀ. ਸੰਸਥਾਵਾਂ ਦੇ ਮੁਖੀ ਆਰੀਆ ਰਤਨ ਪੂਨਮ ਸੂਰੀ ਦੀ ਅਗਵਾਈ ਹੇਠ ਗੁਰਦਾਸਪੁਰ ਦੀਆਂ ਸਾਰੀਆਂ ਡੀ. ਏ. ਵੀ. ਸੰਸਥਾਵਾਂ ਅਤੇ ਸੇਵਾ ਭਾਰਤੀ ਗੁਰਦਾਸਪੁਰ ਨੇ ਸਾਂਝੇ ਤੌਰ 'ਤੇ ਅੱਜ ਡੀ. ਏ. ਵੀ. ਹਾਈ ਸਕੂਲ ਬੁਆਏਜ਼ ਗੁਰਦਾਸਪੁਰ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਸ ਸਮਾਗਮ ਵਿਚ ਐਮ. ਐਸ. ਈ. ਐਨ. ਟੀ. ਪਰਲ ਹਸਪਤਾਲ ਗੁਰਦਾਸਪੁਰ ਡਾ: ਰਮੇਸ਼ ਮਹਾਜਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਤੋਂ ਇਲਾਵਾ ਸੇਵਾ ਭਾਰਤੀ ਕਾਰਜਕਾਰੀ ਕਮੇਟੀ ਦਲਬੀਰ ਸਿੰਘ, ਸੇਵਾ ਭਾਰਤੀ ਉਪ ਪ੍ਰਧਾਨ ਪੰਜਾਬ ਨੀਲ ਕਮਲ, ਪ੍ਰਧਾਨ ਸੇਵਾ ਭਾਰਤੀ ਗੁਰਦਾਸਪੁਰ ਅਜੈ ਪੁਰੀ, ਵਿਪਨ ਗੁਪਤਾ, ਮਦਨ ਗੋਪਾਲ, ਅਰੁਣ ਮਹਾਜਨ, ਹੀਰਾ ਲਾਲ, ਅਮਨ ਮਿੱਤਲ ਵੀ ਇਸ ਮੌਕੇ ਮੌਜੂਦ ਸਨ | ਡੀ.ਏ.ਵੀ. ਪਬਲਿਕ ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ, ਪਿ੍ੰਸੀਪਲ ਧੰਨਦੇਵੀ ਸ਼ਿਪਰਾ ਮਹਾਜਨ, ਪਿ੍ੰਸੀਪਲ ਡੀ.ਏ.ਵੀ. ਹਾਈ ਸਕੂਲ ਲੜਕੇ ਦੀਪਕ ਸਰਪਾਲ, ਪਿ੍ੰਸੀਪਲ ਡੀ.ਏ.ਵੀ. ਹਾਈ ਸਕੂਲ ਲੜਕੀਆਂ ਰੀਨਾ, ਸਮੁੱਚਾ ਡੀ.ਏ.ਵੀ. ਸਟਾਫ਼, ਸਕੂਲੀ ਬੱਚੇ ਅਤੇ ਸ਼ਹਿਰ ਦੇ ਕਈ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਦੀਵਾ ਜਗਾਉਣ, ਡੀ.ਏ.ਵੀ. ਗੀਤ ਅਤੇ ਭਜਨ ਗਾਇਣ ਨਾਲ ਹੋਈ | ਸੇਵਾ ਭਾਰਤੀ ਵਲੋਂ ਡਾ: ਰਾਜੀਵ ਅਰੋੜਾ ਨੇ ਸਾਰਿਆਂ ਨੂੰ ਵੱਖ-ਵੱਖ ਯੋਗਾ ਅਭਿਆਸ ਕਰਵਾਏ | ਇਸ ਮੌਕੇ ਬਾਲ ਕਿ੍ਸ਼ਨ ਮਿੱਤਲ (ਸਕੱਤਰ ਡੀ.ਏ. ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ) ਨੇ ਆਪਣੇ ਸੰਦੇਸ਼ ਰਾਹੀਂ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਯੋਗਾ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ | ਅੰਤਰਰਾਸ਼ਟਰੀ ਪੱਧਰ 'ਤੇ ਯੋਗਾ ਦਿਵਸ ਮਨਾਉਣ ਦਾ ਸਿਹਰਾ ਸਾਡੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ | ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਕਿਹਾ ਕਿ ਯੋਗ ਇਕ ਪ੍ਰਾਚੀਨ ਵਿਗਿਆਨ ਹੈ ਤੇ ਇਸ ਰਾਹੀਂ ਸਾਨੂੰ ਅੰਦਰੂਨੀ ਤਾਕਤ ਮਿਲਦੀ ਹੈ | ਪ੍ਰੋਗਰਾਮ ਵਿਚ ਵਧੀਆ ਯੋਗਾ ਕਰਨ ਵਾਲੇ ਪੰਜ ਵਿਦਿਆਰਥੀਆਂ ਨੂੰ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |