19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੀ ਪ੍ਰਧਾਨ ਸੋਨੀਆ ਮਾਨ ਡੇਰਾ ਬਾਬਾ ਨਾਨਕ ਪੁੱਜੀ <br/>

ਅਜੀਤ ਡੈਸਕ 22-06-2025
ਡੇਰਾ ਬਾਬਾ ਨਾਨਕ, 21 ਜੂਨ (ਹੀਰਾ ਸਿੰਘ ਮਾਂਗਟ)-ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੀ ਪ੍ਰਧਾਨ ਤੇ ਆਪ ਆਗੂ ਸੋਨੀਆ ਮਾਨ ਅੱਜ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੀ, ਜਿੱਥੇ ਉਨ੍ਹਾਂ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਹਲਕੇ ਦੇ ਸੀਨੀਅਰ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਤੋਂ ਬਾਅਦ ਸਥਾਨਕ ਰੈਸਟ ਹਾਊਸ ਵਿਖੇ ਆਪ ਆਗੂ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਜਿਥੇ ਪਿੰਡ ਪੱਧਰ 'ਤੇ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ, ਉੱਥੇ ਹੀ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਵੀ ਕੋਆਰਡੀਨੇਟਰ ਤੇ ਉਪ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਆਗੂਆਂ ਵਲੋਂ ਜਿੱਥੇ ਪਿੰਡ ਪੱਧਰ 'ਤੇ ਨਸਾ ਤਸ਼ਕਰਾਂ ਦੀ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਈ ਜਾਵੇਗੀ, ਉਥੇ ਹੀ ਨਸ਼ੇ ਤੇ ਆਦੀ ਨੌਜਵਾਨਾਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਵਿਚ ਭਰਤੀ ਵੀ ਕਰਵਾਇਆ ਜਾਵੇਗਾ, ਜਿਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦਾ ਸਾਥ ਦੇਣ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਡਾਕਟਰ ਅਰਸ਼ਦੀਪ ਸਿੰਘ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਆਪ ਆਗੂ ਪਰਵਿੰਦਰ ਸਿੰਘ ਘਣੀਆਂ, ਸਰਪੰਚ ਹਰਜੀਤ ਸਿੰਘ ਠੇਠਰਕੇ, ਮੇਜਰ ਸਿੰਘ ਠੇਠਰਕੇ, ਸਰਪੰਚ ਦਲਬੀਰ ਸਿੰਘ ਬਿੱਲਾ, ਇੰਦਰਜੀਤ ਸਿੰਘ ਚਾਕਾਂਵਾਲੀ, ਸਰਪੰਚ ਸੁਖਵਿੰਦਰ ਸਿੰਘ ਕੋਟਲੀ ਸੂਰਤ ਮੱਲ੍ਹੀ, ਸਰਪੰਚ ਗੁਰਤੇਜ ਸਿੰਘ, ਸਰਪੰਚ ਬਲਵਿੰਦਰ ਸਿੰਘ ਸ਼ਿਕਾਰ ਮਾਛੀਆਂ, ਦਲਬੀਰ ਸਿੰਘ ਰਾਜੇ ਚੱਕ, ਸਰਪੰਚ ਹਰਪ੍ਰੀਤ ਸਿੰਘ ਹੈਪੀ ਬਹਿਲੋਲਪੁਰ ਆਦਿ ਆਪ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਗਿਆਨ ਦਾਸ ਦੀ ਯਾਦ 'ਚ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਾਨਸਾ ਜ਼ਿਲ੍ਹੇ 'ਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।