19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਬਾਬਾ ਫਤਿਹ ਸਿੰਘ ਹਾਕੀ ਅਕੈਡਮੀ (ਰਾਊਾਡ ਗਲਾਸ ਸੈਂਟਰ) ਦੇ ਸਮਰ ਕੈਂਪ ਸਮਾਪਤੀ 'ਤੇ ਯੋਗਾ ਦਿਵਸ ਮਨਾਇਆ <br/>

ਅਜੀਤ ਡੈਸਕ 22-06-2025
ਹਰਚੋਵਾਲ, 21 ਜੂਨ (ਭਾਮ, ਢਿੱਲੋਂ)-ਸੰਕਲਪ ਸਮਾਜ ਸੇਵੀ ਸੰਸਥਾ ਵਲੋਂ ਚਲਾਈ ਜਾ ਰਹੀ ਬਾਬਾ ਫਤਿਹ ਸਿੰਘ ਹਾਕੀ ਅਕੈਡਮੀ (ਰਾਊਾਡ ਗਲਾਸ ਸੈਂਟਰ) ਹਰਚੋਵਾਲ ਵਲੋਂ ਪਿਛਲੇ ਦਿਨਾਂ ਤੋਂ ਖਿਡਾਰੀਆਂ ਦਾ ਸਮਰ ਕੈਂਪ ਲਗਾਇਆ ਗਿਆ ਜਿਸ ਵਿਚ ਹਾਕੀ ਦੇ ਮਾਹਿਰ ਕੋਚਾਂ ਵਲੋਂ ਖਿਡਾਰੀਆਂ ਨੂੰ ਹਾਕੀ ਦੀਆਂ ਵੱਖ-ਵੱਖ ਤਕਨੀਕਾਂ ਸਿਖਾਈਆਂ ਗਈਆਂ | ਅੱਜ ਸਮਰ ਕੈਂਪ ਦੇ ਅਖੀਰਲੇ ਦਿਨ ਬਾਬਾ ਫਤਿਹ ਸਿੰਘ ਹਾਕੀ ਅਕੈਡਮੀ ਦੇ ਪ੍ਰਬੰਧਕਾਂ ਤੇ ਖਿਡਾਰੀਆਂ ਵਲੋਂ ਅੰਤਰਰਾਸ਼ਟਰੀ ਯੋਗਾ ਡੇਅ ਮਨਾਇਆ ਗਿਆ, ਜਿਸ ਵਿਚ ਪੁਲਿਸ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਮੁਖੀ ਸਬ ਇੰਸ: ਹਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਖਿਡਾਰੀਆਂ ਨਾਲ ਯੋਗਾ ਸੈਸ਼ਨ ਵਿਚ ਭਾਗ ਲਿਆ | ਇਸ ਮੌਕੇ ਸੰਕਲਪ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਅਤੇ ਬਾਬਾ ਫਤਿਹ ਸਿੰਘ ਹਾਕੀ ਅਕੈੱਡਮੀ ਦੇ ਮੁੱਖ ਪ੍ਰਬੰਧਕ ਸੇਵਾ ਮੁਕਤ ਐੱਸ. ਐੱਚ. ਓ. ਰਣਜੋਧ ਸਿੰਘ ਪੱਡਾ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਕੈਪਟਨ ਸਿੰਘ, ਸਰਪੰਚ ਹਰਭੇਜ ਸਿੰਘ ਰਿਆੜ, ਸੇਵਾ ਮੁਕਤ ਐੱਸ.ਐੱਚ.ਓ. ਜੋਗਿੰਦਰ ਸਿੰਘ, ਬਲਜੀਤ ਸਿੰਘ ਬਾਜ ਸਹਾਇਕ ਪ੍ਰਬੰਧਕ, ਏ.ਐੱਸ.ਆਈ. ਰਵਿੰਦਰ ਸਿੰਘ, ਏ.ਐੱਸ.ਆਈ. ਤਜਿੰਦਰ ਸਿੰਘ, ਲੈਕਚਰਾਰ ਅਮਰਜੀਤ ਸਿੰਘ, ਬਿਕਰਮਜੀਤ ਸਿੰਘ ਪਹਿਲਵਾਨ, ਹਰਪ੍ਰੀਤ ਸਿੰਘ ਹਾਕੀ ਕੋਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਗੰਨੇ ਦੇ 61 ਰੁਪਏ ਬਕਾਇਆ ਦੇਵੇ : ਕਿਸਾਨ ਰਮਨ ਸਿੰਘ ਅਗਲੀ ਖ਼ਬਰ ਲੰਮੇ ਅਰਸੇ ਬਾਅਦ ਪਿੰਡ ਨੱਤ ਦੀ ਪੰਚਾਇਤ ਜ਼ਮੀਨ ਦੀ ਬੋਲੀ ਕਰਵਾਈ ਗਈ: ਸਰਪੰਚ ਗੋਪੀ ਨੱਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।