19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੰਜਾਬ ਸਰਕਾਰ ਕਿਸਾਨਾਂ ਨੂੰ ਗੰਨੇ ਦੇ 61 ਰੁਪਏ ਬਕਾਇਆ ਦੇਵੇ : ਕਿਸਾਨ ਰਮਨ ਸਿੰਘ

ਅਜੀਤ ਡੈਸਕ 22-06-2025
ਸ੍ਰੀ ਹਰਿਗੋਬਿੰਦਪੁਰ, 21 ਜੂਨ (ਕੰਵਲਜੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਵਰਸਾਲਚੱਕ ਤੋਂ ਕਿਸਾਨ ਰਮਨ ਸਿੰਘ ਵਰਸਾਲਚੱਕ ਨੇ ਕਿਹਾ ਕਿ ਗੰਨੇ ਦਾ ਸੀਜ਼ਨ ਖ਼ਤਮ ਹੋਏ ਨੂੰ ਚਾਰ ਮਹੀਨੇ ਦਾ ਸਮਾਂ ਬੀਤ ਚੁੱਕੇ ਹਨ ਤੇ ਗੰਨਾ ਮਿੱਲਾਂ ਵੀ ਬੰਦ ਹੋ ਚੁੱਕੀਆਂ ਹਨ ਪਰ ਅਜੇ ਤੱਕ ਬਹੁਤ ਸਾਰੇ ਕਿਸਾਨਾਂ ਨੂੰ ਗੰਨੇ ਦੇ ਪੂਰੇ ਪੈਸਿਆਂ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿਚ ਨਿਰਾਸ਼ਤਾ ਵੇਖਣ ਨੂੰ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗੰਨੇ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਗਿਆ ਸੀ, ਜਿਸ ਵਿਚ 339 ਰੁਪਏ 50 ਪੈਸੇ ਗੰਨਾ ਮਿੱਲਾਂ ਵਲੋਂ ਕਿਸਾਨਾਂ ਨੂੰ ਦਿੱਤੇ ਗਏ ਹਨ ਪਰ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 61 ਰੁਪਏ ਕਿਸਾਨਾਂ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਪੈਸੇ ਅਜੇ ਤੱਕ ਬਹੁਤ ਸਾਰੇ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿਚ ਨਹੀਂ ਪਾਏ ਗਏ | ਇਸ ਲਈ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਰਜ਼ੋਰ ਅਪੀਲ ਹੈ ਕਿ ਕਿਸਾਨਾਂ ਦੇ ਖ਼ਾਤਿਆਂ 'ਚ ਬਣਦੀ ਗੰਨੇ ਦੀ ਫ਼ਸਲ ਦੀ ਰਕਮ ਪਾਈ ਜਾਵੇ |
ਪਿਛਲੀ ਖ਼ਬਰ ਜਥੇ: ਲੰਗਾਹ ਵਲੋਂ ਮੁਸਤਰਾਪੁਰ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਬਾਬਾ ਫਤਿਹ ਸਿੰਘ ਹਾਕੀ ਅਕੈਡਮੀ (ਰਾਊਾਡ ਗਲਾਸ ਸੈਂਟਰ) ਦੇ ਸਮਰ ਕੈਂਪ ਸਮਾਪਤੀ 'ਤੇ ਯੋਗਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।