19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪ੍ਰਤਾਪ ਸਿੰਘ ਬਾਜਵਾ ਦੇ ਯਤਨਾਂ ਸਦਕਾ ਨਗਰ ਕੌਸਲ ਕਾਦੀਆਂ ਤੇ ਧਾਰੀਵਾਲ ਲਈ ਕਰੋੜਾਂ ਦੀ ਰਾਸ਼ੀ ਜਾਰੀ <br/>

ਅਜੀਤ ਡੈਸਕ 22-06-2025
ਬਟਾਲਾ, 21 ਜੂਨ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਯਤਨ ਕਰ ਕੇ ਆਪਣੇ ਹਲਕੇ ਅਧੀਨ ਆਉਂਦੀਆਂ ਨਗਰ ਕੌਸਲ ਕਾਦੀਆਂ ਅਤੇ ਧਾਰੀਵਾਲ ਅੰਦਰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕਰਵਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਨਗਰ ਕੌਸਲ ਕਾਦੀਆਂ ਲਈ ਇਕ ਕਰੋੜ 96 ਲੱਖ 55 ਹਜ਼ਾਰ 296 ਰੁਪਏ ਦੀ ਰਾਸ਼ੀ ਜਾਰੀ ਕਰਵਾਈ ਗਈ ਹੈ, ਜਿਸ ਨਾਲ ਕਾਦੀਆਂ ਵਿਖੇ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਲਈ ਜਗ੍ਹਾ ਖਰੀਦਣ ਲਈ ਐਮ.ਡੀ.ਐਫ. ਸਕੀਮ ਤਹਿਤ ਇਹ ਰਾਸ਼ੀ ਜਾਰੀ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਗਰ ਕੌਸਲ ਧਾਰੀਵਾਲ ਲਈ 82 ਲੱਖ 58 ਹਜ਼ਾਰ 712 ਰੁਪਏ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਉਣ ਲਈ ਜਗ੍ਹਾ ਦੀ ਖਰੀਦ ਸਬੰਧੀ ਵੀ ਐਮ.ਡੀ.ਐਫ. ਸਕੀਮ ਅਧੀਨ ਫੰਡ ਜਾਰੀ ਕਰਵਾਇਆ ਗਿਆ ਹੈ | ਸ: ਬਾਜਵਾ ਨੇ ਅੱਗੇ ਕਿਹਾ ਕਿ ਇਨ੍ਹਾਂ ਪੈਸਿਆਂ ਨਾਲ ਕਾਦੀਆਂ ਵਿਚ ਵਾਟਰ ਟਰੀਟਮੈਂਟ ਪਲਾਂਟ ਅਤੇ ਧਾਰੀਵਾਲ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦੇ ਦੋਵੇਂ ਪ੍ਰਾਜੈਕਟ ਜਲਦ ਹੀ ਤਿਆਰ ਹੋ ਜਾਣਗੇ, ਜਿਸ ਨਾਲ ਹਲਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 46 ਵਿਚ ਨਵੀਂ ਬਣਨ ਵਾਲੀ ਗਲੀ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਔਜੀ ਹੱਬ ਇੰਮੀਗ੍ਰੇਸ਼ਨ ਹਰ ਰੋਜ਼ ਲਗਵਾ ਰਿਹਾ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।