19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਬਾਬਾ ਗਿਆਨ ਦਾਸ ਦੀ ਯਾਦ 'ਚ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-06-2025
ਭੈਣੀ ਮੀਆਂ ਖਾਂ, 21 ਜੂਨ (ਜਸਬੀਰ ਸਿੰਘ ਬਾਜਵਾ)-ਪਿੰਡ ਸੱਲੋਪੁਰ ਵਿਖੇ ਬਾਬਾ ਗਿਆਨ ਦਾਸ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਗਿਆਨ ਦਾਸ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਪਾਠੀ ਸਿੰਘਾਂ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ ਉਪਰੰਤ ਦੀਵਾਨ ਹਾਲ ਵਿਚ 2 ਦਿਨ ਲਗਾਤਾਰ ਧਾਰਮਿਕ ਸਮਾਗਮ ਸਜਾਏ ਗਏ | ਇਸ ਦੌਰਾਨ ਭਾਈ ਇੰਦਰਜੀਤ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਕੀਰਤਨ ਉਪਰੰਤ ਬੀਬੀ ਅਮਨਦੀਪ ਕੌਰ, ਬੀਬੀ ਦਲੇਰ ਕੌਰ ਖ਼ਾਲਸਾ, ਭਾਈ ਸਚਨਦੀਪ ਸਿੰਘ ਅਤੇ ਭਾਈ ਵਿਰਸਾ ਸਿੰਘ ਦੇ ਢਾਡੀ ਜਥੇ ਨੇ ਸਿੱਖ ਇਤਿਹਾਸ ਨਾਲ ਸੰਬੰਧਿਤ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਧਾਰਮਿਕ ਸਮਾਗਮ ਦੇ ਅੰਤ ਵਿਚ ਗੁਰਦੁਆਰਾ ਬਾਬਾ ਗਿਆਨ ਦਾਸ ਪ੍ਰਬੰਧਕ ਕਮੇਟੀ ਵਲੋਂ ਰਾਗੀ-ਢਾਡੀ ਜਥਿਆਂ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ, ਬਖ਼ਤਾਵਰ ਸਿੰਘ, ਕੁਲਵਿੰਦਰ ਸਿੰਘ, ਸਰਪੰਚ ਕੌਸਿਲ ਸਿੰਘ, ਦੀਦਾਰ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ 35 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਲੰਮੇ ਅਰਸੇ ਬਾਅਦ ਪਿੰਡ ਨੱਤ ਦੀ ਪੰਚਾਇਤ ਜ਼ਮੀਨ ਦੀ ਬੋਲੀ ਕਰਵਾਈ ਗਈ: ਸਰਪੰਚ ਗੋਪੀ ਨੱਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।