19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਖੇਡ ਨਰਸਰੀ ਪ੍ਰੋਜੈਕਟ ਤਹਿਤ ਪਠਾਨਕੋਟ 'ਚ ਦੋ ਨਵੇਂ ਕੋਚ ਨਿਯੁਕਤ <br/>

ਅਜੀਤ ਡੈਸਕ 22-06-2025
ਪਠਾਨਕੋਟ, 21 ਜੂਨ (ਸੰਧੂ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਗਈਆਂ ਹਨ | ਇਸੇ ਮੁਹਿੰਮ ਤਹਿਤ ਪਠਾਨਕੋਟ ਜ਼ਿਲ੍ਹੇ ਲਈ ਦੋ ਨਵੇਂ ਕੋਚ ਨਿਯੁਕਤ ਕੀਤੇ ਗਏ ਹਨ | ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਅਤੇ 'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸੁਰਿੰਦਰ ਰਾਹੀ ਅਤੇ ਬਾਕਸਿੰਗ ਐਸੋਸੀਏਸ਼ਨ ਦੇ ਸਰਪ੍ਰਸਤ ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਨਵੇਂ ਨਿਯੁਕਤ ਕੋਚਾਂ ਨੇ ਅਹੁਦਾ ਸੰਭਾਲਿਆ | ਨਿਯੁਕਤ ਕੋਚਾਂ ਵਿਚ ਮੁੱਕੇਬਾਜ਼ੀ ਲਈ ਨਰਿੰਦਰ ਪਾਲ ਅਤੇ ਬੈਡਮਿੰਟਨ ਲਈ ਸੁਸ਼ਾਂਤ ਕੰਬੋਜ ਸ਼ਾਮਿਲ ਹਨ | ਦੋਵੇਂ ਕੋਚਾਂ ਨੂੰ ਆਪਣੇ-ਆਪਣੇ ਖੇਡ ਖੇਤਰਾਂ ਵਿਚ ਵਿਸ਼ੇਸ਼ ਤਜਰਬਾ ਹੈ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ, ਸੁਰਿੰਦਰ ਰਾਹੀ ਅਤੇ ਸੁਸ਼ੀਲ ਕੁਮਾਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਹ ਨਿਯੁਕਤੀ ਪਠਾਨਕੋਟ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਟਰੇਨਰਾਂ ਦੇ ਆਉਣ ਨਾਲ ਜ਼ਿਲ੍ਹੇ ਦੇ ਖਿਡਾਰੀ ਹੁਣ ਸਥਾਨਿਕ ਪੱਧਰ 'ਤੇ ਉੱਚ ਪੱਧਰੀ ਸਿਖਲਾਈ ਪ੍ਰਾਪਤ ਕਰ ਸਕਣਗੇ | ਇਸ ਨਾਲ ਨਾ ਸਿਰਫ਼ ਖਿਡਾਰੀਆਂ ਦਾ ਮਨੋਬਲ ਵਧੇਗਾ ਸਗੋਂ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਚੰਗੇ ਪ੍ਰਦਰਸ਼ਨ ਦੀ ਸੰਭਾਵਨਾ ਵੀ ਮਜ਼ਬੂਤ ਹੋਵੇਗੀ | ਸੁਰਿੰਦਰ ਰਾਹੀ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਖੇਡ ਨਰਸਰੀ ਸਕੀਮ ਤਹਿਤ ਚੁਣੇ ਗਏ ਖਿਡਾਰੀਆਂ ਨੂੰ ਸਰਕਾਰੀ ਪੱਧਰ 'ਤੇ ਸਾਰੇ ਜ਼ਰੂਰੀ ਸਰੋਤ, ਕਿੱਟਾਂ ਅਤੇ ਸਿਖਲਾਈ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ | ਇਸ ਤੋਂ ਇਲਾਵਾ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ |

ਪਿਛਲੀ ਖ਼ਬਰ 'ਭਾਜਪਾ ਸੇਵਾਦਾਰ ਆਪ ਕੇ ਦੁਆਰ' ਤਹਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ 23ਵਾਂ ਸਾਲਾਨਾ ਭੰਡਾਰਾ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।