ਗੁਰਦਾਸਪੁਰ, 22 ਜੂਨ ( ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਲਗਾਤਾਰ ਸ਼ਹਿਰ ਅੰਦਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਜਿਸ ਤਹਿਤ ਬੀਤੇ ਕੱਲ2 ਵੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 8 ਗ੍ਰਾਮ 600 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ¢ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਐਸ ਆਈ ਸੋਮ ਲਾਲ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਉਹਨਾਂ ਨੂੰ ਪੁਰਾਣੇ ਬੱਸ ਸਟੈਂਡ ਦੇ ਵਰਾਂਡੇ ਵਿੱਚ ਮੰਗੇਸ਼ਵਰ ਪੁੱਤਰ ਰਮੇਸ਼ਵਰ ਵਾਸੀ ਮੁਹੱਲਾ ਨੰਗਲ ਕੋਟਲੀ ਨਾਮ ਦਾ ਵਿਅਕਤੀ ਸ਼ੱਕੀ ਹਾਲਤ ਵਿੱਚ ਮਿਲਿਆ | ਜਿਸ ਦੀ ਤਲਾਸ਼ੀ ਕਰਨ ਤੇ ਪੁਲਿਸ ਨੂੰ ਉਸ ਪਾਸੋਂ 8 ਗ੍ਰਾਮ 600 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਤਫਤੀਸ਼ ਦÏਰਾਨ ਦੋਸ਼ੀ ਨੇ ਦੱਸਿਆ ਕਿ ਉਸ ਵੱਲੋਂ ਇਹ ਹੀਰੋਇਨ ਕਮਲ ਕਿਸ਼ੋਰ ਉਰਫ ਵਿੱਕੀ ਪੁੱਤਰ ਪਰਸ਼ੋਤਮ ਲਾਲ ਵਾਸੀ ਬਹਿਰਾਮਪੁਰ ਰੋਡ ਗੁਰਦਾਸਪੁਰ ਪਾਸੋਂ ਲਈ ਗਈ ਹੈ¢ ਜਿਸ ਤੇ ਪੁਲਿਸ ਵੱਲੋਂ ਕਮਲ ਕਿਸ਼ੋਰ ਨੂੰ ਵੀ ਕਾਬੂ ਕਰਕੇ ਦੋਨਾਂ ਦੇ ਖਿਲਾਫ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ¢