28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਇੰਪਲਾਈਜ਼ ਫੈਡਰੇਸ਼ਨ (ਕੇਸਰੀ ਝੰਡਾ) ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਹੋਈ <br/>

ਅਜੀਤ ਡੈਸਕ 23-06-2025
ਬਟਾਲਾ, 22 ਜੂਨ (ਸਤਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਕੇਸਰੀ ਝੰਡਾ ਦੀ ਮਹੀਨਾਵਾਰ ਮੀਟਿੰਗ ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਵਿਖੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਮੰਡਲ ਪ੍ਰਧਾਨ ਬਲਜਿੰਦਰ ਸਿੰਘ ਬਾਜਵਾ ਤੁਗਲਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਵਿਚ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਮੁਲਾਜ਼ਮਾਂ ਦੇ ਮੰਡਲ ਕਾਦੀਆਂ ਅਧੀਨ ਰਹਿੰਦੇ ਬਕਾਇਆ ਕੰਮਾਂ ਨੂੰ ਬੜੀ ਗੰਭੀਰਤਾ ਨਾਲ ਵਿਚਾਰਿਆ ਗਿਆ | ਬੁਲਾਰਿਆਂ ਅਤੇ ਜਥੇਬੰਦੀ ਅਧੀਨ ਕੰਮ ਕਰਦੇ ਆਗੂਆਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਜਥੇਬੰਦੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੇ ਨਾਲ ਚੱਟਾਨ ਵਾਂਗ ਖੜੇ ਹਨ | ਬੁਲਾਰਿਆਂ ਵਲੋਂ ਆਪਣੇ ਭਾਸ਼ਣ ਦੌਰਾਨ ਸਰਕਾਰ ਅੱਗੇ ਗੁਜ਼ਾਰਿਸ਼ ਕੀਤੀ ਗਈ ਕਿ ਮਹਿਕਮਾ ਪਾਵਰਕਾਮ ਅੰਦਰ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਭਰਤੀ ਕੀਤੀ ਜਾਵੇ ਤਾਂ ਜੋ ਮਹਿਕਮੇ ਦਾ ਕੰਮ ਸਰਲਤਾਪੂਰਵਕ ਚੱਲ ਸਕੇ, ਕਿਉਂਕਿ ਮੁਲਾਜ਼ਮਾਂ ਦੀ ਘਾਟ ਹੋਣ ਕਰ ਕੇ ਅਤੇ ਅਫ਼ਸਰਸ਼ਾਹੀ ਤੇ ਰਾਜਨੀਤਿਕ ਦਬਾਅ ਜ਼ਿਆਦਾ ਹੋਣ ਕਰ ਕੇ ਕਈ ਮੁਲਾਜ਼ਮ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਰਹੇ ਹਨ | ਜਥੇਬੰਦੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਪੈਡੀ ਸੀਜ਼ਨ ਦੌਰਾਨ ਆ ਰਹੀਆਂ ਮੁਸ਼ਕਿਲਾਂ ਮੀਟਿੰਗ ਦੌਰਾਨ ਦੱਸੀਆਂ ਗਈਆਂ | ਇਸ ਮੀਟਿੰਗ ਵਿਚ ਜਗਪ੍ਰੀਤ ਸਿੰਘ ਜੇ.ਈ. ਸਕੱਤਰ, ਬਿਕਰਮਜੀਤ ਸਿੰਘ ਕੈਸ਼ੀਅਰ, ਸਰਵਣ ਸਿੰਘ ਸੀਨੀਅਰ ਮੀਤ ਪ੍ਰਧਾਨ, ਕੰਵਲਜੀਤ ਸਿੰਘ ਸਕੱਤਰ ਸ/ਡ ਕਾਦੀਆਂ, ਗੁਰਿੰਦਰ ਸਿੰਘ, ਪਰਮਵੀਰ ਸਿੰਘ, ਪ੍ਰਵੀਨ ਕੁਮਾਰ, ਮੇਵਾ ਸਿੰਘ, ਕੁਲਦੀਪ ਸਿੰਘ, ਓਮ ਪ੍ਰਕਾਸ਼, ਰਵਿੰਦਰ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ, ਜਸਵੰਤ ਸਿੰਘ, ਲਵਪ੍ਰੀਤ ਸਿੰਘ, ਸੁਖਬੀਰ ਸਿੰਘ, ਜੁਗਰਾਜ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ ਸਰਬਜੀਤ ਸਿੰਘ, ਸਰਬਜੀਤ ਸਿੰਘ ਲ.ਮ, ਦਲਬੀਰ ਮਸੀਹ ਜੁਗਰਾਜ ਸਿੰਘ, ਬਲਦੇਵ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 2 'ਚ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ <br/> ਅਗਲੀ ਖ਼ਬਰ ਗੁਰੂ ਰਾਮਦਾਸ ਅਕੈਡਮੀ ਦੀ ਵਿਦਿਆਰਥਣ ਨੇ ਨੀਟ ਦਾ ਟੈਸਟ ਕੀਤਾ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।