28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 2 'ਚ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ <br/>

ਅਜੀਤ ਡੈਸਕ 23-06-2025
ਬਟਾਲਾ, 22 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰਬਰ 2, ਪਿੰਡ ਪੂੰਦਰ ਵਿਖੇ ਨਵੀ ਲੁੱਕ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਮਾਸਟਰ ਤਿਲਕ ਰਾਜ, ਐਡਵੋਕੇਟ ਮਨਜੀਤ ਸਿੰਘ, ਗੋਲਡੀ ਬਾਜਵਾ, ਸੁਖਦੇਵ ਸਿੰਘ ਸਮੇਤ ਵਾਰਡ ਵਾਸੀ ਮੌਜੂਦ ਸਨ | ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਸ਼ਹਿਰ ਬਟਾਲਾ ਅਤੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਵੀਆਂ ਗਲੀਆਂ ਤੇ ਸੜਕਾਂ ਦਾ ਨਿਰਮਾਣ ਕਾਰਜ ਤੇਜ਼ ਗਤੀ ਨਾਲ ਕਰਵਾਇਆ ਜਾ ਰਿਹਾ ਹੈ ਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ |


ਪਿਛਲੀ ਖ਼ਬਰ ਵੂਮੈਨ ਐਂਡ ਚਾਈਲਡ ਵੈਲਫ਼ੇਅਰ ਸੁਸਾਇਟੀ ਪੰਜਾਬ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ <br/> ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ (ਕੇਸਰੀ ਝੰਡਾ) ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।