ਬਟਾਲਾ, 22 ਜੂਨ (ਸਤਿੰਦਰ ਸਿੰਘ)-ਦਾ ਵੂਮੈਨ ਐਂਡ ਚਾਈਲਡ ਵੈਲਫ਼ੇਅਰ ਸੁਸਾਇਟੀ ਪੰਜਾਬ ਵਲੋਂ ਪ੍ਰਧਾਨ ਕੰਚਨ ਚੌਹਾਨ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਸਿਟੀ ਰੋਡ ਬਟਾਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਉੱਘੇ ਸਮਾਜ ਸੇਵੀ ਸ਼੍ਰੀ ਵਿਨੋਦ ਸਚਦੇਵਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਭਾਰਤੀ ਜਲ ਸੈਨਾ ਤੋਂ ਸੇਵਾਮੁਕਤ ਸਿਵਲ ਇੰਜੀਨੀਅਰ ਨਰਿੰਦਰ ਸਿੰਘ ਸਿੱਧੂ ਅਤੇ ਬੀ. ਜੇ. ਪੀ. ਪੰਜਾਬ ਦੇ ਮਹਿਲਾ ਮੋਰਚਾ ਦੇ ਜਨਰਲ ਸੈਕਟਰੀ ਅੰਬਿਕਾ ਖੰਨਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਸੰਸਥਾ ਬਟਾਲਾ ਦੇ ਚੇਅਰਪਰਸਨ ਅਤੇ ਯੋਗਾ ਇੰਸਟ੍ਰਕਟਰ ਨੀਲਮ ਲੂਥਰਾ ਨੇ ਯੋਗ ਕਿਰਿਆਵਾਂ ਕਰਵਾਈਆਂ ਅਤੇ ਉਨ੍ਹਾਂ ਤੋਂ ਹੋਣ ਵਾਲੇ ਲਾਭ ਦੱਸੇ, ਜਿਸ ਉਪਰੰਤ ਸੰਸਥਾ ਦੇ ਸਿਟੀ ਪ੍ਰਧਾਨ ਚੈਰੀ ਸ਼ਰਮਾ ਵਲੋਂ ਬੱਚਿਆਂ ਨੂੰ ਛੋਟੀਆਂ-ਛੋਟੀਆਂ ਖੇਡਾਂ ਵੀ ਕਰਵਾਈਆਂ, ਜਿਸ ਦਾ ਬੱਚਿਆਂ ਨੇ ਕਾਫ਼ੀ ਆਨੰਦ ਮਾਣਿਆਂ | ਅੱਵਲ ਰਹੇ ਬੱਚਿਆਂ ਨੂੰ ਸੰਸਥਾ ਵਲੋਂ ਇਨਾਮ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥਣ ਅਨੂਰੀਤ ਕੌਰ ਨੂੰ ਸੰਸਥਾ ਦੇ ਯੂਥ ਵਿੰਗ ਦੀ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ | ਸੰਸਥਾ ਦੇ ਪ੍ਰਧਾਨ ਕੰਚਨ ਚੌਹਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਜੇਕਰ ਤੰਦਰੁਸਤ ਰਹਿਣਾ ਹੈ ਤਾਂ ਸਾਨੂੰ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ | ਸਮਾਗਮ ਦੇ ਅੰਤ ਵਿਚ ਸੰਸਥਾ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਜਿੰਦਰ ਸੰਧੂ, ਜੋਗਿੰਦਰ ਬੱਬਰ, ਸੁਮਨ ਮਹਾਜਨ, ਰਾਜ ਮੈਡਮ, ਮੈਡਮ ਵਿਨੈ ਸਲਗੋਤਰਾ ਸਮੇਤ ਇਲਾਕੇ ਦੀਆਂ ਬਹੁਤ ਸਾਰੀਆਂ ਅÏਰਤਾਂ ਤੇ ਬੱਚੇ ਹਾਜ਼ਰ ਸਨ |