28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸੋੋਨੀਆ ਮਾਨ ਵਲੋਂ ਸਰਕਾਰੀ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ

ਅਜੀਤ ਡੈਸਕ 23-06-2025
ਗੁਰਦਾਸਪੁਰ, 22 ਜੂਨ (ਚੱਕਰਾਜਾ)-ਨਸ਼ਾ ਮੁਕਤੀ ਮੋਰਚਾ ਮਾਝਾ ਦੇ ਕੋਆਰਡੀਨੇਟਰ ਸੋਨੀਆ ਮਾਨ ਵਲੋਂ ਬੀਤੇ ਕੱਲ੍ਹ ਗੁਰਦਾਸਪੁਰ ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਮਾਰਕੀਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਨਿਸ਼ਾਨ ਸਿੰਘ ਬੁੱਲੇਵਾਲ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਬਮਰਾਹ, ਅਰਸ਼ਦੀਪ ਸਿੰਘ, ਵੀਨੂ ਕਾਹਲੋਂ, ਅਮਰੀਕ ਸਿੰਘ ਨੰਬਰਦਾਰ, ਪ੍ਰੀਤਪਾਲ ਸਿੰਘ, ਸਤਨਾਮ ਸਿੰਘ, ਕਰਮਜੀਤ ਸਿੰਘ ਮੌਜੂਦ ਸਨ | ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦੇ ਦੌਰੇ ਦੌਰਾਨ ਸੋਨੀਆ ਮਾਨ ਨੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਆਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਦਿ੍ੜ੍ਹ ਇੱਛਾ ਸ਼ਕਤੀ ਤੇ ਸਹੀ ਇਲਾਜ ਨਾਲ ਨਸ਼ਿਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ | ਜਿਸ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ | ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਪਿੰਡ ਵਾਸੀਆਂ, ਪਿੰਡ ਪੱਧਰੀ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ 'ਚ ਲੋਕਾਂ ਦੇ ਸਹਿਯੋਗ ਨਾਲ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ 'ਚੋਂ ਕੱਢ ਕੇ ਆਮ ਜੀਵਨ ਧਾਰਾ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਸੱਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਈਏ ਅਤੇ ਗੁਰਬਾਣੀ ਨਾਲ ਜੋੜੀਏ ਤਾਂ ਜੋ ਉਹ ਜ਼ਿੰਦਗੀ ਵਿਚ ਸਿੱਧੇ ਰਾਹ 'ਤੇ ਚੱਲ ਸਕਣ | ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਦੀਨਾਨਗਰ ਵਿਖੇ ਵਿਸ਼ਾਲ ਸੰਵਿਧਾਨ ਬਚਾਓ ਰੈਲੀ <br/> ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।