ਬਟਾਲਾ, 22 ਜੂਨ (ਸਤਿੰਦਰ ਸਿੰਘ)-ਆਈ. ਸੀ. ਐੱਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦਾ ਮਸ਼ਹੂਰ ਸਕੂਲ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਪੜ੍ਹਾਈ, ਖੇਡਾਂ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵਿਦਿਆਰਥੀਆਂ ਨੂੰ ਲਗਾਤਾਰ ਅੱਗੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਪਿਛਲੇ ਦਿਨੀਂ ਸਕੂਲ ਦੇ ਦਸਵੀਂ ਜਮਾਤ ਦੇ ਆਏ ਨਤੀਜੇ ਦੇਖ ਕੇ ਸਭ ਹੈਰਾਨ ਹੋ ਗਏ, ਜੋ ਕਿ ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਡਿਪਟੀ ਡੀ.ਈ.ਓ.) ਦੀ ਰਹਿਨੁਮਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਕਰ ਕੇ ਹੀ ਸੰਭਵ ਹੋ ਪਾਇਆ ਹੈ | ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਕੂਲ ਚੇਅਰਮੈਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਬੱਚੇ ਇਕ ਤਜਰਬੇਕਾਰ ਅਤੇ ਦੂਰ ਅੰਦੇਸ਼ੀ ਸੋਚ ਰੱਖਣ ਵਾਲੇ ਵਿਅਕਤੀ ਦੇ ਹੱਥਾਂ ਵਿਚ ਹਨ, ਜੋ ਕਿ ਹਮੇਸ਼ਾ ਉਨ੍ਹਾਂ ਨੂੰ ਯੋਗ ਅਗਵਾਈ ਦੇ ਕੇ ਉਨ੍ਹਾਂ ਦਾ ਚੰਗੇਰਾ ਭਵਿੱਖ ਬਣਾਉਣ ਲਈ ਵਚਨਬੱਧ ਹਨ | ਮਾਪਿਆਂ ਵਲੋਂ ਸਕੂਲ ਦੁਆਰਾ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਚੇਅਰਮੈਨ ਸ: ਬੂਟਾ ਸਿੰਘ ਖੁਦ ਇਕ ਬਹੁਤ ਵਧੀਆ ਖਿਡਾਰੀ ਰਹੇ ਹਨ ਅਤੇ ਉਨ੍ਹਾਂ ਦਾ ਟੀਚਾ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਮੋਹਰੀ ਬਣਾਉਣਾ ਹੈ, ਜਿਸ ਕਰ ਕੇ ਉਹ ਲਗਪਗ ਹਰੇਕ ਖੇਤਰ ਵਿਚ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ ਤਾਂ ਕਿ ਉਨ੍ਹਾਂ ਦਾ ਭਵਿੱਖ ਉੱਜਵਲ ਬਣ ਸਕੇ | ਮਾਪਿਆਂ ਵਲੋਂ ਬਾਕੀ ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਦਾ ਵੀ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਬੱਚੇ ਸੁਰੱਖਿਅਤ ਹੱਥਾਂ ਵਿਚ ਹਨ ਅਤੇ ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਇਨ੍ਹਾਂ ਸਾਰਿਆਂ ਦੀ ਯੋਗ ਅਗਵਾਈ ਸਦਕਾ ਰੌਸ਼ਨ ਹੋਵੇਗਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਸ: ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਂਵਾਲ), ਮਦਰ ਆਫ ਦੀ ਇੰਸਟੀਚਿਊਟ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪਿ੍ੰਸੀਪਲ ਸਬੀਨਾ ਸਿੰਘ ਅਤੇ