29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸਿੱਖ ਧਾਰਮਿਕ ਸਿੱਖਿਆ ਕੈਂਪ ਲਗਾਇਆ <br/>

ਅਜੀਤ ਡੈਸਕ 23-06-2025
ਕਾਦੀਆਂ, 22 ਜੂਨ (ਕੁਲਵਿੰਦਰ ਸਿੰਘ)-ਕਾਦੀਆਂ ਦੇ ਨੇੜੇ ਸਥਿਤ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਡੱਲਾ ਮੋੜ ਵਿਖੇ ਸਿੱਖ ਧਾਰਮਿਕ ਸਿੱਖਿਆ ਕੈਂਪ ਪ੍ਰਧਾਨ ਲਵਪ੍ਰੀਤ ਸਿੰਘ ਦੇ ਪ੍ਰਬੰਧਾਂ ਹੇਠ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਸ਼ਾਮਿਲ ਹੋਏ | ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਤੋਂ ਗੁਰੂਆਂ ਦੇ ਨਾਵਾਂ ਬਾਰੇ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਬਾਰੇ ਸਵਾਲ ਪੁੱਛੇ ਗਏ, ਜਿਸ ਦੇ ਬੱਚਿਆਂ ਨੇ ਜਵਾਬ ਦਿੱਤੇ | ਇਸ ਮੌਕੇ ਬੱਚਿਆਂ ਨੂੰ ਤਗ਼ਮੇ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਜਥੇਦਾਰ ਗੋਰਾ ਨੇ ਕਿਹਾ ਕਿ ਅੱਜ ਦਾ ਨੌਜਵਾਨ ਸਿੱਖ ਇਤਿਹਾਸ ਨੂੰ ਭੁੱਲ ਚੁੱਕਾ ਹੈ | ਸਾਨੂੰ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ, ਸਾਡੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ | ਇਸ ਮੌਕੇ ਗੁਰਮੀਤ ਸਿੰਘ ਐੱਸ.ਐੱਚ.ਓ. ਕਾਦੀਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਕੈਂਪ ਦੌਰਾਨ ਪ੍ਰਚਾਰਕ ਭਾਈ ਗੁਰਮੁਖ ਸਿੰਘ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਕਮੇਟੀ ਦੇ ਹੋਰ ਮੈਂਬਰ ਤੇ ਸੰਗਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਪੁਰਖ ਕੀ ਫ਼ੌਜ ਵਲੋਂ ਲਗਾਏ ਗਏ ਗੁਰਮਤਿ ਕੈਂਪਾਂ ਦਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸਮਾਪਤੀ ਸਮਾਗਮ <br/> ਅਗਲੀ ਖ਼ਬਰ ਗੁਰਦਾਸਪੁਰ ਮੰਡੀ ਚੌਕ 'ਚ ਰੇਲਵੇ ਫਾਟਕ ਬੰਦ ਰਹਿਣ ਕਰਕੇ ਲੋਕ ਹੋ ਰਹੇ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।