29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਅਕਾਲ ਪੁਰਖ ਕੀ ਫ਼ੌਜ ਵਲੋਂ ਲਗਾਏ ਗਏ ਗੁਰਮਤਿ ਕੈਂਪਾਂ ਦਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸਮਾਪਤੀ ਸਮਾਗਮ <br/>

ਗੁਰਮਤਿ ਸਿਰਜਣਾ ਕੈਂਪ ਦੌਰਾਨ ਦੀ ਸਮਾਪਤੀ ਮੌਕੇ ਜੇਤੂ ਬੱਚਿਆਂ ਨੰੂ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ: ਚੱਕਰਾਜਾ <br/> 23-06-2025
ਗੁਰਦਾਸਪੁਰ, 22 ਜੂਨ (ਚੱਕਰਾਜਾ)-ਅਕਾਲ ਪੁਰਖ ਦੀ ਫ਼ੌਜ ਵਲੋਂ ਪਿਛਲੇ 15 ਸਾਲ ਤੋਂ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਦੇ ਦਿਨਾਂ ਵਿਚ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾਂਦੇ ਗੁਰਮਤਿ ਕੈਂਪਾਂ ਦੇ ਤਹਿਤ ਇਸ ਵਾਰ ਵੀ ਇਲਾਕੇ ਦੇ ਕਰੀਬ 20 ਪਿੰਡਾਂ ਅੰਦਰ ਗੁਰਮਤਿ ਕੈਂਪ ਲਗਾਏ ਗਏ ਜਿਸ ਵਿਚ 250 ਬੱਚਿਆਂ ਨੇ ਭਾਗ ਲਿਆ | ਇਨ੍ਹਾਂ 10 ਦਿਨਾਂ ਕੈਂਪਾਂ ਦੀ ਸਮਾਪਤੀ ਅੱਜ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਵਿੰਦਰਪਾਲ ਸਿੰਘ ਜੈਨਪੁਰ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਅੰਦਰ ਲਗਾਏ ਗਏ ਗੁਰਮਤਿ ਕੈਂਪਾਂ ਵਿਚ ਬੱਚਿਆਂ ਨੰੂ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਨਾਲ ਜੋੜਿਆ ਗਿਆ ਅਤੇ ਬੱਚਿਆਂ ਦੇ ਗੁਰਮਤਿ ਪੇਪਰ ਵੀ ਲਏ ਗਏ, ਜਿਨ੍ਹਾਂ ਵਿਚ ਪਿੰਡ ਪੱਧਰ 'ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੰੂ ਵਿਸ਼ੇਸ਼ ਇਨਾਮ ਵੀ ਦਿੱਤੇ ਗਏ | ਅੱਜ ਦੇ ਸਮਾਪਤੀ ਸਮਾਗਮ ਦੌਰਾਨ ਵੀ ਸਵਾਲ ਜਵਾਬ ਰਾਹੀਂ ਗੁਰਮਤਿ ਸਮਝ ਨੰੂ ਉਤਸ਼ਾਹਿਤ ਕੀਤਾ ਗਿਆ, ਜਿਸ ਵਿਚ ਸਹੀ ਜਵਾਬ ਦੇਣ ਵਾਲਿਆਂ ਨੰੂ ਇਨਾਮ ਵੀ ਦਿੱਤੇ ਗਏ | ਇਸ ਕੈਂਪ ਨੰੂ ਸਫਲ ਬਣਾਉਣ ਲਈ ਮੈਨੇਜਰ ਹਰਜੀਤ ਸਿੰਘ ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ ਤੋਂ ਇਲਾਵਾ ਸਰਪੰਚ ਨਿਸ਼ਾਨ ਸਿੰਘ ਖੁਸ਼ੀਪੁਰ, ਕੈਪਟਨ ਕਿਰਪਾਲ ਸਿੰਘ, ਰਣਜੀਤ ਸਿੰਘ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ, ਬਲਜਿੰਦਰ ਸਿੰਘ, ਹੀਰਾ ਸਿੰਘ, ਅਮਰਜੀਤ ਸਿੰਘ ਕਠਿਆਲੀ, ਸਤਨਾਮ ਸਿੰਘ, ਰਾਜਬੀਰ ਸਿੰਘ, ਗੁਰਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਫਰੀਦਪੁਰ, ਭਾਈ ਰਾਜਵਿੰਦਰ ਸਿੰਘ ਚਿੱਟੀ, ਐਡਵੋਕੇਟ ਸੁਮਨਪ੍ਰੀਤ ਸਿੰਘ, ਨਵਦੀਪ ਸਿੰਘ, ਪਰਮਜੋਤ ਸਿੰਘ, ਪੁਸ਼ਪਿੰਦਰ ਸਿੰਘ, ਦਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਅਭਿਸ਼ੇਕ ਸਿੰਘ, ਨਿਰਮਲ ਸਿੰਘ, ਗੁਰਸਾਹਿਬ ਸਿੰਘ, ਭਵਟੇਕ ਸਿੰਘ, ਗਗਨਪ੍ਰੀਤ ਸਿੰਘ, ਜਸਵਿੰਦਰ ਸਿੰਘ ਆਦਿ ਦਾ ਸਹਿਯੋਗ ਕੀਤਾ |

ਪਿਛਲੀ ਖ਼ਬਰ ਪਿੰਡ ਉਦੋਵਾਲੀ ਅਤੇ ਖੋਦੇ ਬਾਂਗਰ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸਿੱਖ ਧਾਰਮਿਕ ਸਿੱਖਿਆ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।