ਗੁਰਦਾਸਪੁਰ, 22 ਜੂਨ (ਚੱਕਰਾਜਾ)-ਹਿਮਾਚਲ ਪ੍ਰਦੇਸ਼ ਦੀ ਭਾਜਪਾ ਕਾਰਜਕਾਰੀ ਮੈਂਬਰ ਧੰਨੋ ਠਾਕੁਰ ਨੇ ਨਸ਼ਾ ਮੁਕਤ ਪੰਜਾਬ ਦੇ ਜ਼ਿਲ੍ਹਾ ਸੰਯੋਜਕ ਰਵਿੰਦਰ ਖੰਨਾ ਦੇ ਨਿਵਾਸ ਸਥਾਨ 'ਤੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਦਾ ਰਵਿੰਦਰ ਖੰਨਾ ਦੀ ਮਾਤਾ ਨਿਰਮਲ ਖੰਨਾ ਤੇ ਪਤਨੀ ਜੀਵਨ ਜੋਤੀ ਖੰਨਾ ਨੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਧੰਨੋ ਠਾਕੁਰ ਨੇ ਰਵਿੰਦਰ ਖੰਨਾ ਨਾਲ ਨਸ਼ੇ ਦੇ ਮੁੱਦੇ 'ਤੇ ਵਿਚਾਰਾਂ ਕੀਤੀਆਂ ਅਤੇ ਸੰਗਠਨ ਵਲੋਂ ਪੰਜਾਬ ਨੰੂ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਧੰਨੋ ਠਾਕੁਰ ਨੇ ਕਿਹਾ ਕਿ ਪੰਜਾਬ 'ਚ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਗੈਂਗਸਟਰਵਾਦ, ਲੁੱਟਖੋਹ, ਚੋਰੀਆਂ ਆਦਿ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ ਨੰੂ ਕਾਬੂ ਪਾਉਣ ਲਈ ਆਪ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਰਕਾਰ ਬਣੇਗੀ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤ ਕੰਮਾਂ ਤੋਂ ਲੋਕ ਖ਼ੁਸ਼ ਤੇ ਸੰਤੁਸ਼ਟ ਹਨ | ਇਸ ਮੌਕੇ ਰਵਿੰਦਰ ਖੰਨਾ ਵਲੋਂ ਧੰਨੋ ਠਾਕੁਰ ਨੰੂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਪਵਨ ਸ਼ਰਮਾ, ਸਾਬਕਾ ਜਨਰਲ ਸਕੱਤਰ ਵਿਪਨ ਗੁਪਤਾ, ਵਰੁਣ ਮਰਵਾਹ, ਮਿੱਠੂ, ਧੰਨੋ ਠਾਕੁਰ ਦੇ