10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭੁਪਿੰਦਰ ਸਿੰਘ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਖੇਤੀ ਮਸਲਿਆਂ ਸੰਬੰਧੀ ਕੀਤੀ ਮੁਲਾਕਾਤ

ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਸਾਬਕਾ ਰਾਜ ਸਭਾ ਮੈਂਬਰ ਤੇ ਭਾਰਤੀ ਕਿਸਾਨ ਯੂਨੀਅਨ ਮਾਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਖੇਤੀਬਾੜੀ ਮਸਲਿਆਂ ਸਬੰਧੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਬਟਾਲਾ ਸੁਖਵਿੰਦਰ ਸਿੰਘ ਕਾਹਲੋਂ, ਬਲਰਾਜ ਸਿੰਘ ਜੈਤੋਸਰਜਾ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਨਕਲੀ ਬੀਜ਼ਾਂ, ਖਾਦਾਂ ਵੇਚਣ ਵਾਲਿਆਂ ਦੇ ਘਿਨੌਣੇ ਕਾਰੋਬਾਰ ਨਾਲ ਦੇਸ਼ ਦੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੋਖਾਧੜੀ ਸਬੰਧੀ ਜਾਣੂ ਕਰਵਾਇਆ | ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਅਤੇ ਖਾਦਾਂ ਦੀ ਸਮੱਸਿਆ ਬਹੁੁਤ ਗੰਭੀਰ ਹੈ ਤੇ ਇਸ ਨੂੰ ਵੇਚਣ ਵਾਲੇ ਲੋਕ ਕਿਸਾਨਾਂ ਨਾਲ ਵੱਡਾ ਧੋਖਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਧੋਖਾਧੜੀ ਅਪਰਾਧ ਦੇਸ਼ ਧ੍ਰੋਹ ਦੇ ਜ਼ੁਰਮ ਦੀ ਤੁਲਣਾ ਬਰਾਬਰ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਨੇ ਆਪਣੇ ਸੰਬੋਧਨ ਵਿਚ ਇਸ ਸਮੱਸਿਆ ਬਾਰੇ ਬੋਲਦਿਆਂ ਐਲਾਨ ਕੀਤਾ ਸੀ ਕਿ ਕਿਸਾਨਾਂ ਨਾਲ ਹੋ ਰਹੇ ਇਸ ਧੋਖੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਜਿਸ ਦੇ ਹੁਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਨਾਲ ਹੋ ਰਹੀ ਇਸ ਧੋਖਾਧੜੀ ਨੂੰ ਸਖ਼ਤੀ ਨਾਲ ਨਜਿੱਠਣ ਲਈ ਠੋਸ ਉਪਰਾਲੇ ਕਰੇ ਤੇ ਦੇਸ਼ ਦੇ ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਤੁਰੰਤ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਮਹਿਕਮੇ ਨੂੰ ਵੀ ਚੁਸਤ-ਦਰੁਸਤ ਹੋਣ ਦੀ ਲੋੜ ਹੈ | ਖੇਤੀ ਮਹਿਕਮੇ ਦੇ ਅਫ਼ਸਰਾਂ ਕੋਲ ਕਾਨੂੰਨੀ ਤਾਕਤ ਅਜਿਹੀ ਹੋਵੇ ਕਿ ਨਕਲੀ ਬੀਜਾਂ, ਖਾਦਾਂ ਵਾਲੇ ਮਹਿਕਮੇ ਦੇ ਅਫ਼ਸਰਾਂ ਨੂੰ ਕਮਜ਼ੋਰ ਸਮਝਣ ਦੀ ਬਜਾਏ ਸਰਕਾਰੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਵਾਲੇ ਤਾਕਤਵਾਰ ਅਫ਼ਸਰ ਸਮਝਣ ਲੱਗ ਪੈਣ |
ਪਿਛਲੀ ਖ਼ਬਰ 5 ਦਿਨਾਂ ਤੋਂ ਕਿਰਨ ਨਾਲੇ ਦੇ ਪਾਣੀ 'ਚ ਵਹੇ ਨੌਜਵਾਨ ਦਾ ਕੋਈ ਥਹੁ ਪਤਾ ਨਹੀਂ ਲੱਗਾ, ਪਰਿਵਾਰ ਪ੍ਰੇਸ਼ਾਨ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਹਾਇਤਾ ਸਮੱਗਰੀ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਦੇ ਨੰਬਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।