12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐੱਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਹੜ੍ਹ ਪੀੜਤਾਂ ਲਈ 50 ਲੱਖ ਜਾਰੀ ਕਰਨਾ ਸ਼ਾਲਾਘਾਯੋਗ- ਬੰਮਰਾਹ

ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਪਣੇ ਐਮ.ਪੀ. ਲੈਡ ਫੰਡ 'ਚੋਂ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਸ਼ਾਲਾਘਾਯੋਗ ਕਾਰਜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਚੱਬੇਵਾਲ ਦੇ ਮੀਡੀਆ ਸਲਾਹਕਾਰ ਦਲਜੀਤ ਸਿੰਘ ਬੰਮਰਾਹ ਨੇ ਕੀਤਾ | ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਨੇ ਹੜ੍ਹ ਪੀੜਤਾਂ ਦੀ ਇਸ ਔਖੀ ਘੜੀ ਵਿਚ ਦਿਲੋਂ ਬਾਂਹ ਫੜ੍ਹੀ ਹੈ ਤੇ ਉਨ੍ਹਾਂ ਨੇ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਇਹ ਰਾਸ਼ੀ ਜਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਡਾ. ਚੱਬੇਵਾਲ ਨੇ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਕਰਨੀ ਸਾਡੀ ਸਭ ਤੋਂ ਵੱਡੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਕਿਸੇ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਖੜੀ ਰਹੇਗੀ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਹੜ੍ਹ ਪੀੜਤਾਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਗਲੀ ਖ਼ਬਰ ਸਠਿਆਲੀ ਪੁਲ 'ਤੇ ਦੁਕਾਨ ਬਣਾਉਣ ਲਈ ਰੱਖੀਆਂ ਇੱਟਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।