13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪੀੜਤਾਂ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦਾ ਐਲਾਨ ਕਰੇ ਪੰਜਾਬ ਸਰਕਾਰ-ਖੱਬੀਆਂ ਪੱਖੀ ਪਾਰਟੀਆਂ

ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਹੜ੍ਹਾਂ ਕਾਰਨ ਪੰਜਾਬ 'ਚ ਹੋਏ ਨੁਕਸਾਨ ਸਬੰਧੀ 4 ਖੱਬੀਆਂ ਪੱਖੀ ਪਾਰਟੀਆਂ ਸੀਪੀਆਈ, ਸੀਪੀਆਈ (ਐੱਮ), ਆਰਐਮਪੀਆਈ ਤੇ ਸੀਪੀਆਈ (ਐੱਮ.ਐੱਲ.) ਲਿਬਰੇਸ਼ਨ ਦੀ ਸਾਂਝੀ ਮੀਟਿੰਗ ਲਿਬਰੇਸ਼ਨ ਦਫ਼ਤਰ ਕਾਮਰੇਡ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਮਰੇਡ ਰਣਬੀਰ ਸਿੰਘ ਵਿਰਕ, ਕਾਮਰੇਡ ਰਘਬੀਰ ਸਿੰਘ ਪਕੀਵਾਂ, ਕਾਮਰੇਡ ਸ਼ਮਸ਼ੇਰ ਸਿੰਘ ਨਵਾਂ ਪਿੰਡ ਅਤੇ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰਾ ਨੇ ਕਿਹਾ ਕਿ ਪੰਜਾਬ ਵਿਚ ਕੁਦਰਤੀ ਆਫ਼ਤ ਦੇ ਨਾਲ-ਨਾਲ ਪੰਜਾਬ ਸਰਕਾਰ, ਪ੍ਰਸ਼ਾਸਨ ਤੇ ਡੈਮਾਂ ਦੇ ਘਟੀਆ ਪ੍ਰਬੰਧਾਂ ਦੀ ਅਣਗਿਹਲੀ ਕਰਕੇ ਹੜ੍ਹ ਆਏ ਹਨ | ਪੰਜਾਬ ਸਰਕਾਰ ਨੂੰ ਪਹਿਲਾਂ ਅਗਾਊਾ ਪ੍ਰਬੰਧ ਕਰਨੇ ਚਾਹੀਦੇ ਹਨ, ਜੋ ਨਹੀਂ ਕੀਤੇ ਜਾ ਸਕੇ, ਜਦਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਜ਼ਿਆਦਾ ਬਾਰਿਸ਼ ਹੋਣ ਚਿਤਾਵਨੀ ਦਿੱਤੀ ਸੀ, ਪਰ ਡੈਮਾਂ ਵਿਚ ਪਾਣੀ ਜ਼ਿਆਦਾ ਇਕੱਠਾ ਕਰ ਕੇ ਇਕਦਮ ਪਾਣੀ ਛੱਡਣ ਕਾਰਨ ਪੰਜਾਬ ਅੰਦਰ ਹੜ੍ਹ ਆਉਣ ਨਾਲ ਬਹੁਤ ਸਾਰੇ ਪਰਿਵਾਰ, ਮਕਾਨ, ਫ਼ਸਲਾਂ, ਪਸ਼ੂਆਂ ਦੇ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਲੋਕਾਂ ਦਾ ਬਹੁਤ ਜ਼ਿਆਦਾ ਜਾਨੀ-ਮਾਲੀ ਨੁਕਸਾਨ ਹੋਇਆ ਹੈ | ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਕੋਈ ਮਦਦ ਨਹੀਂ ਕਰ ਰਹੀ, ਸਗੋਂ ਪੰਜਾਬ ਦੇ ਲੋਕ ਆਪ ਮੁਹਾਰੇ ਹੜ੍ਹ ਪੀੜਤਾਂ ਤੱਕ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ ਦੀ ਦਿਲ ਖੋਲ੍ਹ ਕੇ ਮਦਦ ਕਰ ਰਹੇ ਹਨ, ਜਿਸ ਦੀ ਜ਼ੋਰਦਾਰ ਸ਼ਾਲਾਘਾ ਕਰਨੀ ਬਣਦੀ ਹੈ, ਜਿਸ ਨਾਲ ਇਕ ਵਾਰ ਫਿਰ ਪੰਜਾਬੀਆਂ ਨੇ ਭਾਈਚਾਰਕ ਏਕਤਾ, ਪੰਜਾਬੀ ਰਵਾਇਤਾਂ ਨੂੰ ਕਾਇਮ ਰੱਖਿਆ ਹੈ | ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਲੋਕਾਂ ਨਾਲ ਟਾਲ-ਮਟੋਲ ਗੱਲ ਛੱਡ ਕੇ ਹੜ੍ਹ ਪੀੜਤ ਲੋਕਾਂ ਦੀ ਇਸ ਸੰਕਟ ਦੀ ਘੜੀ ਵਿਚ ਬਾਂਹ ਫੜ੍ਹਨੀ ਚਾਹੀਦੀ ਹੈ | ਇਸ ਮੌਕੇ ਕਾਮਰੇਡ ਗੁਲਜ਼ਾਰ ਸਿੰਘ ਭੰਬਲੀ, ਕਾਮਰੇਡ ਜਨਕ ਰਾਜ, ਸੁਲੱਖਣ ਮਸੀਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਲਾਨੌਰ ਪ੍ਰਸ਼ਾਸਨ ਨੇ ਰਾਹਤ ਕਾਰਜਾਂ ਤਹਿਤ ਸੱਪ ਡੱਸੇ ਮਰੀਜ਼ ਤੇ ਗਰਭਵਤੀ ਔਰਤ ਨੂੰ ਪਹੁੰਚਾਈ ਮੁਢਲੀ ਸਹਾਇਤਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਹੜ੍ਹ ਪੀੜਤਾਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।