25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜੰਮੂ-ਕਸ਼ਮੀਰ ਦੀਆਂ ਸੰਗਤਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰ 'ਚ ਪਸ਼ੂਆਂ ਲਈ ਭੇਜੀਆਂ ਫੀਡ ਦੀਆਂ ਟਰਾਲੀਆਂ <br/>

ਹੜ੍ਹ ਪ੍ਰਭਾਵਿਤ ਖੇਤਰ ਅੰਦਰ ਪਸ਼ੂਆਂ ਲਈ ਫੀਡ ਦੀ ਟਰਾਲੀ ਅਰਦਾਸ ਉਪਰੰਤ ਰਵਾਨਾ ਕਰਦੇ ਹੋਏ ਗਿਆਨੀ ਸਰਬਜੀਤ ਸਿੰਘ, ਭਾਈ ਹਰਭਿੰਦਰ ਸਿੰਘ ਪ੍ਰਚਾਰਕ ਅਤੇ ਹੋਰ ਸ਼ਖ਼ਸੀਅਤਾਂ | ਤਸਵੀਰ: ਚੱਕਰਾਜਾ <br/> 03-09-2025
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਸਮਾਗਮ 'ਚ ਪਹੁੰਚੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਪਿੰਡ 'ਚ ਹੋਰ ਸੇਵਾ ਦੇ ਨਾਲ-ਨਾਲ ਪਸ਼ੂਆਂ ਲਈ ਚਾਰੇ ਦੀ ਵੀ ਸੇਵਾ ਕਰਨ ਦੀ ਸੰਗਤਾਂ ਨੰੂ ਕੀਤੀ ਅਪੀਲ ਤੋਂ ਬਾਅਦ ਅੱਜ ਜੰਮੂ-ਕਸ਼ਮੀਰ ਦੀਆਂ ਸੰਗਤਾਂ ਵਲੋਂ ਪਸ਼ੂਆਂ ਦੇ ਚਾਰੇ ਦੀ ਸੇਵਾ ਨਿਭਾਈ ਗਈ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਟਾਹਲੀ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਰਬਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਇੰਚਾਰਜ ਸਿੱਖ ਮਿਸ਼ਨ ਜੰਮੂ-ਕਸ਼ਮੀਰ ਭਾਈ ਹਰਭਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਮਿਸ਼ਨ ਜੰਮੂ-ਕਸ਼ਮੀਰ ਦੇ ਸਮੂਹ ਪ੍ਰਚਾਰਕਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਨੌਜਵਾਨ ਸਭਾਵਾਂ ਦੇ ਸਹਿਯੋਗ ਨਾਲ ਸੰਗਤਾਂ ਵਲੋਂ 130 ਪਸ਼ੂਆਂ ਲਈ ਭਰੀ ਫੀਡ ਦੀ ਟਰਾਲੀ ਨੰੂ ਪ੍ਰਭਾਵਿਤ ਇਲਾਕੇ ਵਿਚ ਭੇਜਣ ਲਈ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬੀ ਬਾਗ ਕਾਲੋਨੀ ਵਿਖੇ ਤਿੰਨ ਦਿਨਾ ਗਣੇਸ਼ ਮਹੋਤਸਵ ਪ੍ਰੋਗਰਾਮ <br/> ਅਗਲੀ ਖ਼ਬਰ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।