20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਲਾਇਨਜ਼ ਕਲੱਬ ਡਿਸਟਿ੍ਕਟ ਨੇ 500 ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜੀ

ਅਜੀਤ ਡੈਸਕ 04-09-2025
ਪਠਾਨਕੋਟ, 3 ਸਤੰਬਰ (ਸੰਧੂ)-ਸਮਾਜ ਦੇ ਆਮ ਲੋਕਾਂ ਦੇ ਨਾਲ-ਨਾਲ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸੰਗਠਨ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ | ਇਸ ਕੰਮ 'ਚ ਯੋਗਦਾਨ ਪਾਉਂਦਿਆਂ ਲਾਇਨਜ਼ ਕਲੱਬ ਜ਼ਿਲ੍ਹਾ 321-ਡੀ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਰਾਸ਼ਨ ਤੇ ਹੋਰ ਜ਼ਰੂਰੀ ਚੀਜ਼ਾਂ ਭੇਜ ਰਿਹਾ ਹੈ | ਲਾਇਨਜ਼ ਕਲੱਬ ਵਲੋਂ ਬੇਗੋਵਾਲ ਵਿਚ ਮਲਟੀਪਲ ਕੌਂਸਲ ਦੇ ਵਾਈਸ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਨਿਗਰਾਨੀ ਹੇਠ ਇਕ ਰਾਹਤ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ | ਜ਼ਿਲ੍ਹਾ ਗਵਰਨਰ ਵੀ.ਐਮ. ਗੋਇਲ, ਡਿਪਟੀ ਜ਼ਿਲ੍ਹਾ ਗਵਰਨਰ ਰਾਜੀਵ ਖੋਸਲਾ ਅਤੇ ਫੂਡ ਫ਼ਾਰ ਹੰਗਰ ਦੇ ਜ਼ਿਲ੍ਹਾ ਚੇਅਰਮੈਨ ਅਮਿਤ ਸ਼ਰਮਾ ਨੂੰ ਵੀ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਸੀ | ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਕਲੱਬਾਂ ਤੋਂ ਮੌਜੂਦ ਮੈਂਬਰਾਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲਗਪਗ 500 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਰਾਹਤ ਸਮਗਰੀ ਜਿਵੇਂ ਕਿ ਵੀਲ੍ਹਚੇਅਰ, ਸਾਈਕਲ, ਮੈਡੀਕਲ ਕਿੱਟਾਂ, ਪੱਖੇ ਆਦਿ ਭੇਜੀਆਂ ਗਈਆਂ | ਇਸ ਨੇਕ ਕੰਮ ਵਿਚ ਯੋਗਦਾਨ ਪਾਉਂਦਿਆਂ ਚੇਅਰਮੈਨ ਲਾਇਨ ਅਮਿਤ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਆਪਣੀ ਤਰਫ਼ੋਂ 250 ਕੰਬਲ ਭੇਜੇ | ਇਸ ਮੌਕੇ ਅਮਿਤ ਸ਼ਰਮਾ ਨੇ ਦੱਸਿਆ ਕਿ ਲਾਇਨਜ਼ ਕਲੱਬ ਦੇ ਇਸ ਪ੍ਰੋਜੈਕਟ ਵਿਚ ਸੈਂਕੜੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ | ਇਸ ਤੋਂ ਇਲਾਵਾ ਸਿਹਤ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਅਜਿਹੀ ਦੁਖਦਾਈ ਸਥਿਤੀ ਵਿਚ ਹਰ ਵਿਅਕਤੀ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਵਿਚ ਲਾਇਨਜ਼ ਕਲੱਬ ਡਿਸਟਿ੍ਕਟ ਵਲੋਂ ਦਿੱਤਾ ਗਿਆ ਯੋਗਦਾਨ ਸ਼ਲਾਘਾਯੋਗ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ, ਸਕੱਤਰ ਪ੍ਰਦੀਪ ਕੁਮਾਰ, ਕੈਸ਼ੀਅਰ ਸੁਖਦੇਵ ਰਾਜ, ਪੀ.ਆਰ.ਓ. ਫੰੁਮਣ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਮਨੀਮਹੇਸ਼ ਯਾਤਰਾ ਦੌਰਾਨ ਹਾਦਸੇ ਵਿਚ ਮਾਰੇ ਗਏ 4 ਸ਼ਰਧਾਲੂਆਂ ਦੀਆਂ ਮਿ੍ਤਕ ਦੇਹਾਂ ਪਠਾਨਕੋਟ ਪੁੱਜੀਆਂ ਅਗਲੀ ਖ਼ਬਰ ਭਾਰਤ ਨੇ ਜਰਮਨੀ ਤੋਂ ਬੱਚੀ ਅਰੀਹਾ ਨੂੰ ਵਾਪਸ ਭੇਜਣ ਲਈ ਕਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।