20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰੇਲਵੇ ਸਟੇਸ਼ਨ ਦੇ ਬਾਹਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ 'ਤੇ ਸਨਸਨੀ ਫੈਲੀ

ਅਜੀਤ ਡੈਸਕ 04-09-2025
ਪਠਾਨਕੋਟ, 3 ਸਤੰਬਰ (ਸੰਧੂ)-ਅੱਜ ਦੁਪਹਿਰ ਸਮੇਂ ਪਠਾਨਕੋਟ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਬਦਨਾਮ ਗਲੀ ਦੇ ਸਾਹਮਣੇ ਸਥਿਤ ਰੇਲਵੇ ਪਰਿਸਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ | ਆਸ ਪਾਸ ਦੇ ਲੋਕਾਂ ਵਲੋਂ ਸੂਚਿਤ ਕਰਨ 'ਤੇ ਰੇਲਵੇ ਪੁਲਿਸ (ਜੀ.ਆਰ.ਪੀ.) ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ | ਕਾਰਵਾਈ ਕਰਦੇ ਹੋਏ ਆਈ.ਓ. ਗੁਰਿੰਦਰ ਸਿੰਘ ਨੇ ਕਿਹਾ ਕਿ ਲਾਸ਼ ਪਲੇਟਫ਼ਾਰਮ ਨੰਬਰ ਇਕ ਦੇ ਸਾਹਮਣੇ ਇਕ ਉੱਚੀ ਜਗ੍ਹਾ 'ਤੇ ਪਈ ਸੀ | ਉਨ੍ਹਾਂ ਕਿਹਾ ਕਿ ਮਿ੍ਤਕ ਦੀ ਉਮਰ ਲਗਭਗ 50 ਸਾਲ ਹੈ | ਪਰ ਵਿਅਕਤੀ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ | ਲਾਸ਼ ਦੇ ਨੇੜੇ ਕੋਈ ਪਹਿਚਾਣ ਪੱਤਰ ਜਾਂ ਮੋਬਾਈਲ ਫੋਨ ਨਹੀਂ ਮਿਲਿਆ ਹੈ | ਉਨ੍ਹਾਂ ਕਿਹਾ ਕਿ ਰੇਲਵੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਪਹਿਲੀ ਨਜ਼ਰੇ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਨਹੀਂ ਹੋਇਆ ਹੈ | ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਦੀ ਪਹਿਚਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ 'ਚ ਰੱਖਿਆ ਗਿਆ ਹੈ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਦੀ ਪਹਿਚਾਣ ਕਰ ਸਕਦਾ ਹੈ ਤਾਂ ਜੀ.ਆਰ.ਪੀ. ਨਾਲ ਸੰਪਰਕ ਕਰਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੂੰ ਸੂਚਨਾ ਨਾ ਦੇਣ ਦੇ ਚੱਲਦੇ ਸੂਚਨਾ ਕਮਿਸ਼ਨ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਅਗਲੀ ਖ਼ਬਰ ਸ੍ਰੀ ਮਨੀਮਹੇਸ਼ ਯਾਤਰਾ ਦੌਰਾਨ ਹਾਦਸੇ ਵਿਚ ਮਾਰੇ ਗਏ 4 ਸ਼ਰਧਾਲੂਆਂ ਦੀਆਂ ਮਿ੍ਤਕ ਦੇਹਾਂ ਪਠਾਨਕੋਟ ਪੁੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।