29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁੱਡਵਿਲ ਸਕੂਲ 'ਚ 'ਵਿਸ਼ਵ-ਸ਼ਾਂਤੀ ਦਿਵਸ' 'ਤੇ ਵਿਸ਼ੇਸ਼ ਸਮਾਗਮ

ਅਜੀਤ ਡੈਸਕ 22-09-2025
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਹੈਰੀਟੇਜ ਕਲੱਬ ਵਲੋਂ ਸਕੂਲ ਕੈਂਪਸ 'ਚ ਸਵੇਰ ਦੀ ਸਭਾ ਦੌਰਾਨ ਵਿਸ਼ਵ ਸ਼ਾਂਤੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਕਲੱਬ ਦੇ ਇੰਚਾਰਜ ਅਧਿਆਪਕਾ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਦੇ ਇਤਿਹਾਸਕ ਪਿਛੋਕੜ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਨੂੰ ਸਾਰੇ ਮਤਭੇਦਾਂ ਤੋਂ ਉਪਰ ਉੱਠ ਕੇ ਸ਼ਾਂਤੀ ਲਈ ਵਚਨਬੱਧ ਹੋਣ ਤੇ ਸ਼ਾਂਤੀ ਦੇ ਸੱਭਿਆਚਾਰ ਵਿਚ ਯੋਗਦਾਨ ਲਈ ਸਾਰੀ ਮਨੁੱਖਤਾ ਲਈ ਇਕ ਵਿਸ਼ਵ-ਵਿਆਪੀ ਸਾਂਝੀ ਤਾਰੀਖ਼ ਪ੍ਰਦਾਨ ਕਰਦਾ ਹੈ | ਇਸ ਦਿਨ ਨਾਲ ਸਬੰਧਤ ਪੋਸਟਰ ਮੁਕਾਬਲੇ ਕਰਵਾਏ ਗਏ, ਜਿਸ 'ਚ ਹਰਸਿਮਰਨਜੀਤ ਕੌਰ 5ਵੀਂ, ਪਲਕਪ੍ਰੀਤ 5ਵੀਂ ਤੇ ਸਾਇਨਾ ਭਗਤ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ | 7ਵੀਂ ਜਮਾਤ ਦੀ ਵਿਦਿਆਰਥਣ ਹਰਸ਼ਦੀਪ ਕੌਰ ਵਲੋਂ ਪ੍ਰਭਾਵਸ਼ਾਲੀ ਭਾਸ਼ਣ ਵੀ ਪੇਸ਼ ਕੀਤਾ ਗਿਆ | ਪਿ੍ੰਸੀਪਲ ਅਮਨਦੀਪ ਸਿੰਘ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਸਾਨੂੰ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਨਾਲ ਮਿਲ-ਜੁਲ ਕੇ ਰਹਿਣਾ ਚਾਹੀਦਾ ਹੈ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸਮਝਣਾ ਚਾਹੀਦਾ ਹੈ | ਪੋਸਟਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਡਾਇਰੈਕਟਰ ਪਿ੍ੰਸੀਪਲ ਜਸਬਿੰਦਰ ਕੌਰ ਨੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਨਵਤਾ ਦੇ ਸੰਦੇਸ਼ ਦੇਣਾ ਚਾਹੀਦਾ ਹੈ ਤੇ ਭਾਈਚਾਰਕ ਸਾਂਝ ਦਾ ਚਾਨਣ ਫ਼ੈਲਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਪਿੰਡ ਅÏਲਖਾਂ 'ਚ ਦੋ ਧਿਰਾਂ ਵਿਚਕਾਰ ਚੱਲੀ ਗੋਲੀ ਅਗਲੀ ਖ਼ਬਰ ਕਾਂਗਰਸ ਵਲੋਂ 'ਸੰਗਠਨ ਸਿਰਜਣ' ਅਭਿਆਨ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਮੀਟਿੰਗਾਂ ਦਾ ਦੌਰ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।