29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੁਸ਼ਿਆਰਪੁਰ ਦੇ ਮਾਸੂਮ ਬੱਚੇ ਦੇ ਘਿਣਾਉਣੇ ਕਾਤਲ ਨੂੰ ਫ਼ੌਰੀ ਤੌਰ 'ਤੇ ਸਖ਼ਤ ਸਜ਼ਾ ਦਿੱਤੀ ਜਾਵੇ-ਕਾਮਰੇਡ ਪਾਸਲਾ

ਅਜੀਤ ਡੈਸਕ 22-09-2025
ਗੁਰਦਾਸਪੁਰ, 21 ਸਤੰਬਰ (ਚੱਕਰਾਜਾ)-ਹੁਸ਼ਿਆਰਪੁਰ ਦੇ ਮਾਸੂਮ ਬੱਚੇ ਦੇ ਦਰਦਨਾਕ ਘਿਣਾਉਣੇ ਕਤਲ ਦੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ | ਪਰ ਇਸ ਘਟਨਾ ਦੇ ਬਹਾਨੇ ਜਿਸ ਤਰ੍ਹਾਂ ਪੰਜਾਬ ਵਿਚ ਨਫਰਤੀ ਮੁਹਿੰਮ ਚਲਾਈ ਜਾ ਰਹੀ ਹੈ, ਉਹ ਵਾਜਬ ਨਹੀਂ, ਭਾਰਤ ਦੇ ਕਿਰਤੀਆਂ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਕੰਮ ਕਰਨ ਦਾ ਅਧਿਕਾਰ ਹੈ | ਪਰ ਜਿਹੜਾ ਵੀ ਗੁਨਾਹ ਕਰਦਾ ਹੈ, ਉਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ | ਪਰ ਉਸ ਫ਼ਿਰਕੇ ਦੇ ਲੋਕਾਂ ਨੂੰ ਆਪਣੇ ਰਾਜ 'ਚੋਂ ਬਾਹਰ ਕੱਢਣਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਤੇ ਕਾਨੂੰਨ ਦੇ ਮੁਤਾਬਿਕ ਵੀ ਠੀਕ ਨਹੀਂ ਤੇ ਪੰਜਾਬ ਦੇ ਹਿਤਾਂ ਨਾਲ ਖਿਲਵਾੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਕਾਮਰੇਡ ਬਲਜੀਤ ਸਿੰਘ ਫਜਲਾਬਾਦ ਯਾਦਗਾਰ ਟਰੱਸਟ ਭਵਨ ਰੁਲੀਆ ਰਾਮ ਕਾਲੋਨੀ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹੜ੍ਹਾਂ ਦੀ ਪ੍ਰਕੋਪੀ ਲਈ ਮੁੱਖ ਤੌਰ 'ਤੇ ਪੰਜਾਬ ਸਰਕਾਰ, ਡੈਮਾਂ ਦੀ ਮੈਨੇਜਮੈਂਟ ਤੇ ਸਿੰਜਾਈ ਵਿਭਾਗ ਦੇ ਉੱਪਰ ਤੋਂ ਹੇਠਾਂ ਤੱਕ ਸਾਰੇ ਅਧਿਕਾਰੀਆਂ ਦੀ ਨਾਲਾਇਕੀ ਜ਼ਿੰਮੇਵਾਰ ਹੈ | ਸਬੰਧਿਤ ਅਧਿਕਾਰੀਆਂ ਤੇ ਗੈਰ ਕਾਨੂੰਨੀ ਮਾਈਨਿੰਗ 'ਚ ਹਿੱਸੇਦਾਰ ਵਜ਼ੀਰਾਂ ਤੇ ਵਿਧਾਇਕਾਂ ਦੀ ਪੜਤਾਲ ਕਰਕੇ ਬਣਦੀ ਸਖ਼ਤ ਮਿਸਾਲੀ ਸਜਾ ਦਿੱਤੀ ਜਾਵੇ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ, ਬੇਜ਼ਮੀਨੇ ਖੇਤ ਮਜ਼ਦੂਰਾਂ, ਦਿਹਾੜੀਦਾਰ ਕਿਰਤੀਆਂ ਤੇ ਛੋਟੇ ਕਾਰੋਬਾਰੀਆਂ ਦੇ ਮੁੜ ਵਸੇਬੇ ਲਈ ਘੱਟੋ ਘੱਟ ਪੱਚੀ ਹਜ਼ਾਰ ਕਰੋੜ ਰੁਪਏ ਦੀ ਰਾਹਤ ਤੁਰੰਤ ਜਾਰੀ ਕੀਤੀ ਜਾਵੇ | ਮੀਟਿੰਗ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਦੱਸਿਆ ਕਿ 26 ਸਤੰਬਰ 2025 ਨੂੰ ਪੰਜਾਬ ਅੰਦਰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ | ਜਿਸ ਵਿਚ ਹੜ੍ਹਾਂ ਪੀੜਤ ਪਰਿਵਾਰਾਂ ਨੂੰ ਫ਼ੌਰੀ ਯੋਗ ਆਰਥਿਕ ਮੁਆਵਜ਼ਾ ਤੇ ਸਿਹਤ ਸਮੱਸਿਆਵਾਂ ਦੇ ਹੱਲ ਲਈ ਡਾਕਟਰੀ ਸਹਾਇਤਾ ਦੇਣ , ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਅਤੇ ਲੋਕਾਂ ਦੇ ਜਾਨ ਮਾਲ ਦੀ ਬਰਬਾਦੀ ਦੇ ਕਸੂਰਵਾਰ ਅਫ਼ਸਰਸ਼ਾਹੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ | ਆਗੂਆਂ ਕਿਹਾ ਕਿ ਹੜ੍ਹ ਪੀੜਤਾਂ ਪਰਿਵਾਰਾਂ ਦੇ ਮੁੜ ਵਸੇਬੇ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕਾਮਰੇਡ ਰਘਬੀਰ ਸਿੰਘ ਪਕੀਵਾਂ, ਧਿਆਨ ਸਿੰਘ ਠਾਕੁਰ, ਅਵਤਾਰ ਸਿੰਘ, ਅਜੀਤ ਸਿੰਘ ਠੱਕਰ ਸੰਧੂ, ਹਰਿੰਦਰ ਸਿੰਘ ਰੰਧਾਵਾ, ਮਾਸਟਰ ਸੁਭਾਸ਼ ਸ਼ਰਮਾ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਜਸਵੰਤ ਸਿੰਘ ਸੰਧੂ, ਜਸਵੰਤ ਸਿੰਘ ਬੁੱਟਰ, ਅਜੀਤ ਸਿੰਘ ਹੁੰਦਲ, ਅਬਿਨਾਸ਼ ਸਿੰਘ, ਸੁਰਜੀਤ ਸਿੰਘ ਘੁਮਾਣ, ਬਲਰਾਜ ਸਿੰਘ ਬੱਲੀ, ਬਲਕਾਰ ਚੰਦ ਭਰਿਆਲ ਲਾਹੜੀ, ਜਗੀਰ ਸਿੰਘ ਸਲਾਚ ਅਤੇ ਹੋਰ ਸਾਥੀਆਂ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਵਲੋਂ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਪਿੰਡ ਅÏਲਖਾਂ 'ਚ ਦੋ ਧਿਰਾਂ ਵਿਚਕਾਰ ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।