26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੁਲਿਸ ਵਲੋਂ ਕਾਰਵਾਈ ਨਾ ਕਰਨ ਨੰੂ ਲੈ ਕੇ ਬੀ.ਕੇ.ਯੂ. ਡਕੌਂਦਾ ਵਲੋਂ ਥਾਣੇ ਸਾਹਮਣੇ ਧਰਨਾ

ਅਜੀਤ ਡੈਸਕ 22-09-2025
ਗੁਰਦਾਸਪੁਰ, 21 ਸਤੰਬਰ (ਚੱਕਰਾਜਾ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਡਾ: ਬਲਬੀਰ ਸਿੰਘ ਪੀਰਾਂ ਬਾਗ ਤੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰਨ ਤੋਂ ਬਾਅਦ ਪੁਲਿਸ ਥਾਣਾ ਸਦਰ ਗੁਰਦਾਸਪੁਰ ਦੇ ਐਸ.ਐਚ.ਓ. ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਸਦਰ ਗੁਰਦਾਸਪੁਰ ਵਿਖੇ ਧਰਨਾ ਦਿੱਤਾ ਗਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਦੀ ਅਗਵਾਈ 'ਚ ਦਿੱਤੇ ਇਸ ਧਰਨੇ 'ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਹ ਕਈ ਵਾਰ ਥਾਣੇ ਦੇ ਐਸ.ਐਚ.ਓ. ਨੰੂ ਮਿਲ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕਰ ਚੁੱਕੇ ਹਨ | ਪਰ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ | ਜਿਸ ਕਾਰਨ ਅੱਜ ਉਨ੍ਹਾਂ ਨੰੂ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ | ਆਗੂਆਂ ਨੇ ਕਿਹਾ ਕਿ ਜੇਕਰ ਫਿਰ ਵੀ ਪੁਲਿਸ ਪ੍ਰਸ਼ਾਸਨ ਦੇ ਕੰਨ 'ਤੇ ਜੰੂ ਨਾ ਸਰਕੀ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਥਾਣੇ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ | ਜਿਸ ਦੀ ਅਗਲੀ ਤਰੀਕੇ ਜਲਦ ਹੀ ਤਹਿ ਕੀਤੀ ਜਾਵੇਗੀ | ਇਸ ਮੌਕੇ ਦਲਬੀਰ ਸਿੰਘ ਜੀਵਨਚੱਕ, ਮੰਗਤ ਸਿੰਘ, ਗੁਰਮੀਤ ਸਿੰਘ, ਵਿਕਰਮਜੀਤ ਸਿੰਘ, ਸਤਨਾਮ ਸਿੰਘ ਚੱਗੂਵਾਲ, ਸਤਿੰਦਰ ਸਿੰਘ, ਮੁਖਤਿਆਰ ਸਿੰਘ, ਸੁਖਦੇਵ ਸਿੰਘ ਮਿਆਣੀ, ਬਿਸ਼ਨ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਚੌਹਾਨ, ਦਰਬਾਰੀ ਲਾਲ, ਸੁਖਦੇਵ ਰਾਜ ਭੁੱਲਾ, ਆਤਮਾ ਸਿੰਘ, ਗੁਰਮੇਜ ਸਿੰਘ ਬਾਜਵਾ, ਗਗਨਦੀਪ ਸਿੰਘ, ਜੋਬਨਪ੍ਰੀਤ ਸਿੰਘ ਅਤੇ ਮੋਹਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਝਗੜੇ 'ਚ ਸੱਟਾਂ ਲਾਉਣ ਵਾਲੇ 3 ਵਿਅਕਤੀਆਂ 'ਤੇ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੀਤਾ ਭਵਨ ਵਿਖੇ ਮਾਤਾ ਦੀ ਚੌਂਕੀ ਸਜਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।