ਅੱਚਲ ਸਾਹਿਬ, 21 ਸਤੰਬਰ (ਗੁਰਚਰਨ ਸਿੰਘ)-ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਬਾਬਾ ਚੁੱਗਤ ਸਿੰਘ ਜੀ ਤੇ ਬਾਬਾ ਜੋਗਿੰਦਰ ਸਿੰਘ ਜੀ ਦੀ ਮਿੱਠੀ ਯਾਦ 'ਚ ਮੁੱਖ ਪ੍ਰਬੰਧਕ ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲਿਆਂ ਦੇ ਯਤਨਾਂ ਸਦਕਾ ਸਮੂਹ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਵਲੋਂ 2 ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਨ੍ਹਾਂ ਸਮਾਗਮਾਂ 'ਚ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਗੁਰਭੇਜ ਸਿੰਘ, ਬਾਬਾ ਇਕਬਾਲ ਸਿੰਘ ਬੱਲਾਂ ਵਾਲੇ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਗੁਰਦੀਪ ਸਿੰਘ ਤਰਸਿੱਕੇ ਵਾਲੇ, ਬਾਬਾ ਅਜੈਬ ਸਿੰਘ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਰਣਜੀਤ ਸਿੰਘ ਥੰਮ ਸਾਹਿਬ ਉਦੇਕੇ, ਬਾਬਾ ਦਰਸ਼ਨ ਸਿੰਘ, ਸਿੰਘ ਸਾਹਿਬ ਜਥੇਦਾਰ ਬਾਬਾ ਜਗਜੀਤ ਸਿੰਘ ਮੜੀਆਂਵਾਲ ਵਾਲੇ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਸਮੇਤ ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਸਰਬਜੀਤ ਸਿੰਘ, ਹਰਮਨ ਸਿੰਘ, ਸਹਿਜਬੀਰ ਸਿੰਘ, ਹਰਜੋਤ ਸਿੰਘ, ਸੈਕਟਰੀ ਸਰਬਜੀਤ ਸਿੰਘ, ਠੇਕੇਦਾਰ ਮਹਿੰਦਰ ਸਿੰਘ, ਬਲਵਿੰਦਰ ਸਿੰਘ, ਸਟੇਜ ਸੈਕਟਰੀ ਭਾਈ ਲਖਵਿੰਦਰ ਸਿੰਘ, ਭਗਵੰਤ ਸਿੰਘ, ਬਲਜੀਤ ਸਿੰਘ, ਅਮਰੀਕ ਸਿੰਘ ਆਦਿ ਨੇ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ | ਮੁੱਖ ਪ੍ਰਬੰਧਕ ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲਿਆਂ ਨੇ ਸਮਾਗਮਾਂ ਵਿਚ ਪਹੁੰਚੀਆਂ ਸੰਗਤਾਂ, ਸੰਤਾਂ-ਮਹਾਪੁਰਸ਼ਾਂ ਤੇ ਰਾਜਨੀਤਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੰਦੀਪ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਇੰਦਰ ਸਿੰਘ, ਸਰਪੰਚ ਸੁਰਜੀਤ ਸਿੰਘ, ਡਾਇਰੈਕਟਰ ਗੁਰਮੇਜ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ |