24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਹਾਇਕ ਕਮਿਸ਼ਨਰ ਕੁਲਦੀਪ ਚੰਦ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਅਜੀਤ ਡੈਸਕ 22-09-2025
ਗੁਰਦਾਸਪੁਰ, 21 ਸਤੰਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਵਿਚ ਆਏ ਹੜ੍ਹ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹਾਇਕ ਕਮਿਸ਼ਨਰ (ਯੂ.ਟੀ ਕੇਡਰ) ਕੁਲਦੀਪ ਚੰਦ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਟਾਂਡਾ, ਜਗਤਪੁਰ, ਦਲੇਰਪੁਰ ਖੇੜਾ, ਚੇਚੀਆਂ ਛੋਟੀਆਂ ਆਦਿ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਦਰਿਆ ਦੇ ਮੰਡ ਖੇਤਰ 'ਚ ਕਿਸਾਨਾਂ ਦੀ ਗੰਨੇ ਦੀ ਕਾਫੀ ਤਬਾਹ ਹੋ ਗਈ ਹੈ ਅਤੇ ਕਈ ਲੋਕਾਂ ਦੀ ਜ਼ਮੀਨ ਦਰਿਆ ਬੁਰਦ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਸਫੈਦੇ ਤੇ ਪਾਪੂਲਰ ਦੇ ਬੂਟੇ ਵੱਡੀ ਤਦਾਦ ਵਿਚ ਰੁੜ੍ਹ ਗਏ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਪਿੰਡਾਂ ਵਿਚ ਹੜ੍ਹਾਂ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਅਤੇ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਮਾਲ ਮਹਿਕਮੇ ਨੂੰ ਕਹਿ ਦਿੱਤਾ ਗਿਆ ਹੈ ਅਤੇ ਜਲਦ ਹੀ ਗਿਰਦਾਵਰੀਆਂ ਕਰਵਾਈਆਂ ਜਾਣਗੀਆਂ ਅਤੇ ਨੁਕਸਾਨ ਦਾ ਐਸਟੀਮੇਟ ਬਣਾ ਕੇ ਸਰਕਾਰ ਨੰੂ ਭੇਜ ਦਿੱਤਾ ਜਾਵੇਗਾ | ਜਿਸ ਨਾਲ ਜਲਦ ਹੀ ਪੀੜਤ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਮਿਲ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਨੇ ਰਾਵੀ ਦਰਿਆ ਨਾਲ ਲੱਗਦੇ ਅਨੇਕਾਂ ਪਿੰਡਾਂ ਅੰਦਰ ਵੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ | ਉਨ੍ਹਾਂ ਕਿਹਾ ਕਿ ਮੁਆਵਜ਼ਾ ਰਾਸ਼ੀ ਸਿੱਧੀ ਪੀੜਤ ਪਰਿਵਾਰਾਂ ਦੇ ਖਾਤਿਆਂ ਵਿਚ ਜਾਵੇਗੀ, ਜਿਸ ਨਾਲ ਹਰ ਕੰਮ ਪਾਰਦਰਸ਼ੀ ਢੰਗ ਨਾਲ ਹੋਵੇਗਾ |
ਪਿਛਲੀ ਖ਼ਬਰ ਮੁਸਲਿਮ ਜਮਾਤ ਅਹਿਮਦੀਆ ਵਲੋਂ ਪੈਦਲ ਮਾਰਚ ਅਗਲੀ ਖ਼ਬਰ ਹਰ ਹੜ੍ਹ ਪੀੜਤ ਨੂੰ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇਗਾ- ਸ਼ਮਸ਼ੇਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।