24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ 'ਤੇ ਭਾਜਪਾ ਵਲੋਂ ਖ਼ੂਨਦਾਨ ਕੈਂਪ

ਅਜੀਤ ਡੈਸਕ 22-09-2025
ਗੁਰਦਾਸਪੁਰ, 21 ਸਤੰਬਰ (ਪੰਕਜ ਸ਼ਰਮਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਮੌਕੇ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਦੀ ਅਗਵਾਈ ਹੇਠ ਪੁਰਾਣੇ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 75 ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਦੱਸਿਆ ਕਿ ਸ਼ਹਿਰ ਅੰਦਰ ਡੇਂਗੂ ਦੇ ਪ੍ਰਕੋਪ ਨੰੂ ਦੇਖਦੇ ਹੋਏ ਬਲੱਡ ਬੈਂਕ ਵਲੋਂ ਖ਼ੂਨ ਦੀ ਮੰਗ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਇਹ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਪ੍ਰਧਾਨ ਬਘੇਲ ਸਿੰਘ ਬਾਹੀਆਂ ਤੇ ਭਾਜਪਾ ਆਗੂਆਂ ਨੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਡਲ ਪ੍ਰਧਾਨ ਰਿੱਕੀ ਮਹੰਤ, ਰੋਹਿਤ ਮਹਾਜਨ, ਸ਼ਿਵਬੀਰ ਸਿੰਘ ਰਾਜਨ, ਅਸ਼ੋਕ ਵੈਦ, ਰਜਿੰਦਰ ਬਿੱਟਾ, ਯਸ਼ਪਾਲ ਕੌਂਡਲ, ਵਿਕਾਸ ਗੁਪਤਾ, ਗੁਰਮੀਤ ਕੌਰ, ਬਿੰਦੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦਾ ਸੱਭਿਆਚਾਰ ਖਤਰੇ 'ਚ : ਸੁਖਦੇਵ ਸਿੰਘ ਸੰਧੂ ਅਗਲੀ ਖ਼ਬਰ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਬੰਨ੍ਹ ਬੰਨ੍ਹਣ ਤੇ ਰੇਤਾ ਹਟਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।