05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 23-09-2025
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਹਲਕਾ ਬਟਾਲਾ ਦੇ ਪਿੰਡ ਕਲੇਰ ਖੁਰਦ ਵਿਖੇ ਨਵੇਂ ਖੇਡ ਸਟੇਡੀਅਮ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿਚ ਅੱਗੇ ਲਿਜਾਣ ਲਈ ਸ: ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ?ਫੁਲਿਤ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾਂ ਨਾਲ ਪੰਜਾਬ ਖੇਡਾਂ ਦੇ ਖੇਤਰ ਵਿਚ ਇਕ ਵਾਰ ਫਿਰ ਮੋਹਰੀ ਬਣੇਗਾ | ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਉਸਾਰੀ ਨਾਲ ਕਲੇਰ ਖੁਰਦ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿ੍ੜ ਸੰਕਲਪ ਹਨ |
ਪਿਛਲੀ ਖ਼ਬਰ ਅਪਰਬਾਰੀ ਦੁਆਬ ਨਹਿਰ ਤੇ ਕਸੂਰ ਬਰਾਂਚ 'ਤੇ ਬਣੇ ਪੁਲ ਉਪਰ ਲਾਈਟਾਂ ਨਾ ਜਗਣ ਕਾਰਨ ਹਾਦਸੇ ਵਾਪਰਨ ਦਾ ਡਰ ਅਗਲੀ ਖ਼ਬਰ ਕਲਾਨੌਰ ਦੇ ਦੁਕਾਨਦਾਰ 'ਤੇ ਚਿੱਟੇ ਦਿਨ ਚੱਲੀਆਂ ਗੋਲੀਆਂ, ਪੁਲਿਸ ਜਾਂਚ 'ਚ ਜੁਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।