04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਰਾਵੀ ਪਾਰਲੇ ਇਲਾਕੇ 'ਚ ਕਿਰਤੀ ਕਿਸਾਨ ਯੂਨੀਅਨ ਦੀ ਕਿਸਾਨਾਂ ਨਾਲ ਮੀਟਿੰਗ

ਅਜੀਤ ਡੈਸਕ 23-09-2025
ਬਹਿਰਾਮਪੁਰ, 22 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)- ਰਾਵੀ ਦਰਿਆ ਤੋਂ ਪਾਰ ਪੈਂਦੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਪਿੰਡ ਮੰਮੀ ਚੱਕਰੰਗਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਇਲਾਕੇ ਨੂੰ ਆਉਂਦੀ ਸੜਕ ਦਰਿਆ ਦੇ ਢਾਹ ਲਗਾ ਕੇ ਖ਼ਤਮ ਕਰ ਦਿੱਤੀ ਹੈ | ਪਿੰਡ ਚੇਬੇ ਤੇ ਤੂਰ ਨੇੜੇ ਰਾਵੀ ਤੇ ਉਝ ਦਰਿਆ ਨੇ ਢਾਹ ਲਗਾ ਕੇ ਕਿਸਾਨਾਂ ਦੀਆਂ ਫ਼ਸਲਾਂ ਤੇ ਜ਼ਮੀਨ ਬਰਬਾਦ ਕਰ ਦਿੱਤੀ ਹੈ ਤੇ ਇਲਾਕੇ ਨੂੰ ਜਾਣ ਵਾਲੀ ਸੜਕ ਪਾਣੀ ਰੋੜ ਕੇ ਲੈ ਗਿਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ 26 ਸਤੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਮੰਗ ਪੱਤਰ ਦੇ ਕੇ ਇਲਾਕੇ ਨੂੰ ਜਾਣ ਵਾਲੀ ਸੜਕ ਬਣਾਉਣ, ਢਾਹ ਰੋਕਣ ਲਈ ਮਜ਼ਬੂਤ ਸਪਰ ਬਣਾਏ ਜਾਣ, 50 ਹਜ਼ਾਰ ਏਕੜ ਦਾ ਮੁਆਵਜ਼ਾ ਦੇਣ, ਝੋਨੇ ਦੀਆਂ ਖ਼ਰੀਦ ਸ਼ਰਤਾਂ ਨਰਮ ਕਰਨ, ਖੰਡ ਮਿੱਲਾਂ ਵੱਲ ਰਹਿੰਦਾ ਬਕਾਇਆ ਦੇਣ, ਰਾਵੀ ਦਰਿਆ 'ਤੇ ਪੱਕੇ ਪੁਲ ਦਾ ਨਿਰਮਾਣ ਕਰਨ ਆਦਿ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ ਸਰਪੰਚ ਬਲਰਾਜ ਸਿੰਘ, ਸੂਬੇਦਾਰ ਮੋਹਕਮ ਸਿੰਘ, ਹਰਭਜਨ ਸਿੰਘ, ਦਾਰਾ ਸਿੰਘ, ਦਲੇਰ ਸਿੰਘ, ਜਸਬੀਰ ਸਿੰਘ, ਜਗੀਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਤਰਸੇਮ ਸਿੰਘ, ਜੋਧ ਸਿੰਘ, ਪਲਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚਰਨਜੀਤ ਆਹੂਜਾ ਦੇ ਤੁਰ ਜਾਣ ਨਾਲ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ- ਰਾਜੇਸ਼ ਬੱਬੀ ਅਗਲੀ ਖ਼ਬਰ ਸ਼ਹਿਰੀ ਤੇ ਬੇਟ ਖੇਤਰ ਅੰਦਰ ਨਕਲੀ ਮਿਠਾਈਆਂ ਦੀ ਵਿਕਰੀ ਜ਼ੋਰਾਂ 'ਤੇ, ਸਿਹਤ ਵਿਭਾਗ ਨੂੰ ਧਿਆਨ ਦੇਣ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।