04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜ਼ਿਮੀਂਦਾਰ ਭਰਾ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ- ਚੇਅਰਮੈਨ ਪੰਧੇਰ

ਅਜੀਤ ਡੈਸਕ 23-09-2025
ਡੇਹਰੀਵਾਲ ਦਰੋਗਾ, 22 ਸਤੰਬਰ (ਹਰਦੀਪ ਸਿੰਘ ਸੰਧੂ)-ਝੋਨੇ ਦੇ ਸੀਜ਼ਨ ਦੌਰਾਨ ਜਿੱਥੇ ਮੰਡੀਆਂ ਦੇ ਵਿਚ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ ਉੱਥੇ ਹੀ ਅੱਜ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਸੰਗਠਨ ਇੰਚਾਰਜ ਹਲਕਾ ਕਾਦੀਆਂ ਜਸਪਾਲ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਭਰਾ ਅਤੇ ਜ਼ਿਮੀਂਦਾਰ ਭਰਾ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਅਤੇ ਜ਼ਿੰਮੀਂਦਾਰਾਂ ਨੂੰ ਝੋਨੇ ਦੀ ਫ਼ਸਲ ਦਾ ਸਹੀ ਰੇਟ ਮਿਲ ਸਕੇ | ਉਨ੍ਹਾਂ ਨੇ ਨਾਲ ਹੀ ਕਿਹਾ ਕਿ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਮੰਡੀ ਦੇ ਵਿਚ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਬਿਜਲੀ ਅਤੇ ਪਾਣੀ ਦੀਆਂ ਸੁਵਿਧਾਵਾਂ ਨਿਰੰਤਰ ਜਾਰੀ ਹਨ ਅਤੇ ਹਰ ਤਰ੍ਹਾਂ ਦੀਆਂ ਕਿਸਾਨ ਭਰਾਵਾਂ ਨੂੰ ਅਤੇ ਜ਼ਿਮੀਦਾਰਾਂ ਨੂੰ ਸਹੂਲਤਾਂ ਦੇਣ ਦੇ ਲਈ ਮੰਡੀ ਦੇ ਵਿਚ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਵਲੋਂ ਆਪਣੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ | ਜੇਕਰ ਕਿਸੇ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦੇ
ਪਿਛਲੀ ਖ਼ਬਰ 2024 ਪਾਸ ਆਊਟ ਵਿਦਿਆਰਥੀਆਂ ਲਈ ਆਸਟ੍ਰੇਲੀਆ ਪੜ੍ਹਾਈ ਕਰਨ ਦਾ ਆਖ਼ਰੀ ਮੌਕਾ- ਐਸ.ਪੀ. ਸਿੰਘ ਅਗਲੀ ਖ਼ਬਰ ਬੱਚਿਆਂ ਨਾਲ ਵਾਪਰ ਰਹੀਆਂ ਘਟਨਾਵਾਂ ਖ਼ਿਲਾਫ਼ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।