03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਧਾਇਕ ਸ਼ੈਰੀ ਕਲਸੀ ਨੇ ਸਮਾਜ ਸੇਵੀ ਸੰਸਥਾ 'ਸਾਂਝਾ ਪੇਕਾ ਘਰ' ਬਟਾਲਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਦਵਾਈਆਂ ਵੰਡਣ ਲਈ ਟੀਮ ਨੂੰ ਕੀਤਾ ਰਵਾਨਾ

ਅਜੀਤ ਡੈਸਕ 23-09-2025
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਡੇਰਾ ਬਾਬਾ ਨਾਨਕ ਪਿੰਡਾਂ ਵਿਚ ਲੋਕਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾ 'ਸਾਂਝਾ ਪੇਕਾ ਘਰ' ਬਟਾਲਾ ਵਲੋਂ ਦਵਾਈਆਂ ਦੀ ਸੇਵਾ ਕਰਨ ਲਈ ਟੀਮ ਨੂੰ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਮਾਜ ਸੇਵੀ ਸੰਸਥਾ 'ਸਾਂਝਾ ਪੇਕਾ ਘਰ' ਬਟਾਲਾ ਦੀ ਪ੍ਰਧਾਨ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਅÏਖੀ ਘੜੀ ਵਿਚ ਲੋੜਵੰਦ ਲੋਕਾਂ ਦੀ ਬਾਂਹ ਫੜ੍ਹੀ ਹੈ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਕਾਰਜ ਜਾਰੀ ਹਨ ਅਤੇ ਇਸ ਸੰਕਟ ਦੇ ਸਮੇਂ ਵਿਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਅÏਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਤੱਕ ਸਮੇਂ ਸਿਰ ਰਾਹਤ, ਡਾਕਟਰੀ ਸਹਾਇਤਾ ਤੇ ਦਵਾਈਆਂ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਇਸ ਮੌਕੇ ਸਮਾਜ ਸੇਵੀ ਸੰਸਥਾ 'ਸਾਂਝਾ ਪੇਕਾ ਘਰ' ਬਟਾਲਾ ਦੀ ਪ੍ਰਧਾਨ ਸ੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਜਿਸ ਵਿਚ ਕੁਲਦੀਪ ਸਿੰਘ, ਵੀਰ ਸਿੰਘ, ਰਣਜੀਤ ਸਿੰਘ, ਗੁਰਨੂਰ ਕੌਰ ਅਤੇ ਗੁਰਸਾਹਿਬ ਸਿੰਘ ਤੋਂ ਇਲਾਵਾ ਡਾ. ਮਨਜੀਤ ਕੌਰ, ਡਾ. ਲਵਪ੍ਰੀਤ ਕੌਰ, ਡਾ. ਅਰਸ਼ਪ੍ਰੀਤ ਕੌਰ ਵਲੋਂ ਪਿੰਡ ਘੋਨੇਵਾਲ ਅਤੇ ਮਾਛੀਵਾੜਾ ਵਿਖੇ ਮੈਡੀਕਲ ਕੈਂਪ ਲਗਾਇਆ ਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ | ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਇਹ ਦਵਾਈਆਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਵੰਡੀਆਂ ਗਈਆਂ ਹਨ ਅਤੇ ਸਾਡੀ ਸੰਸਥਾ ਵਲੋਂ ਹਮੇਸ਼ਾਂ ਲੋੜਵੰਦ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕੀਤੀ ਜਾਂਦੀ ਹੈ | ਇਸ ਮੌਕੇ ਮਾਨਿਕ ਮਹਿਤਾ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਸੀਨੀਅਰ ਆਗੂ ਮਾਸਟਰ ਤਿਲਕ ਰਾਜ,
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਇੰਟਰ ਨਰਸਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਰਿਆਣਾ ਦੇ ਕਿਸਾਨ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦਾ ਦੇਣਗੇ ਪੂਰਾ ਸਾਥ : ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।