03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸ਼ਾਹਪੁਰ ਕੰਢੀ ਡੈਮ ਔਸਤੀ ਯੂਨੀਅਨ ਦਾ ਵਫਦ ਕੈਬਨਿਟ ਮੰਤਰੀ ਨੂੰ ਮਿਲਿਆ, ਦਿੱਤਾ ਮੰਗ-ਪੱਤਰ

ਅਜੀਤ ਡੈਸਕ 23-09-2025
ਸ਼ਾਹਪੁਰ ਕੰਢੀ, 22 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦਾ ਵਫਦ ਪ੍ਰਧਾਨ ਜਸਵੰਤ ਸਿੰਘ ਸੰਧੂ ਤੇ ਸਮਾਜ ਸੇਵਕ ਸੋਹਨ ਲਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਆਗੂਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਡੈਮ ਔਸਤੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ 173 ਦਿਨਾਂ ਤੋਂ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ, ਜਿਸ 'ਤੇ ਮੰਤਰੀ ਨੇ ਵਫਦ ਨੰੂ ਭਰੋਸਾ ਦਿਵਾਇਆ ਕਿ ਤੁਹਾਡੀ ਆਵਾਜ਼ ਮੁੱਖ ਮੰਤਰੀ ਤੱਕ ਪਹੁੰਚਾ ਕੇ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇਗਾ | ਇਸ ਮੌਕੇ ਮੁੱਖ ਇੰਜੀਨੀਅਰ ਉਪਕਰਨਪਾਲ ਸਿੰਘ, ਯੁਵਰਾਜ ਸਿੰਘ, ਰੋਹਿਤ ਕੁਮਾਰ, ਅਵਦੇਸ਼ ਸ਼ਰਮਾ, ਸੰਜੇ ਅਨੋਤਰਾ, ਐਡਵੋਕੇਟ ਹਰਸ਼ ਸੁਹਲੀਆ, ਅਮਿਤ ਕੁਮਾਰ, ਵਿਨੋਦ ਸ਼ਰਮਾ, ਸ਼ਾਮ ਲਾਲ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਭੀਮ ਰਾਓ ਸੰਯੁਕਤ ਕਮੇਟੀ ਨੇ ਪੂਨਾ ਪੈਕਟ 'ਤੇ ਮੀਟਿੰਗ ਦਾ ਕੀਤਾ ਆਯੋਜਨ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਪੰਜਾਬੀਆਂ ਲਈ ਹੋਵੇਗੀ ਵਰਦਾਨ ਸਾਬਤ- ਸੌਰਭ ਬਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।