03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਿੰਦ-ਪਾਕਿ ਸਰਹੱਦ ਦੇ ਨਾਲ ਲੱਗਦੇ ਚਾਰ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਲਗਾਏ ਮੈਡੀਕਲ ਕੈਂਪ

ਅਜੀਤ ਡੈਸਕ 23-09-2025
ਤਾਰਾਗੜ੍ਹ, 22 ਸਤੰਬਰ (ਸੋਹਨ ਲਾਲ)-ਹਿੰਦ-ਪਾਕਿ ਸਰਹੱਦ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਅੰਦਰ ਹੜ੍ਹਾਂ ਨੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕੀਤਾ ਅਤੇ ਹੁਣ ਹੜ੍ਹਾਂ ਤੋਂ ਬਾਅਦ ਜੋ ਬਿਮਾਰੀਆਂ ਦੇ ਫੈਲਣ ਦੀ ਅਸ਼ੰਕਾ ਹੈ, ਨੰੂ ਦੂਰ ਕਰਨ ਲਈ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੈਗਾ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੰੂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਸਿਹਤ ਵਿਭਾਗ ਵਲੋਂ ਲਗਾਏ ਮੈਡੀਕਲ ਕੈਂਪਾਂ ਦਾ ਦੌਰਾ ਕਰਨ ਮਗਰੋਂ ਕੀਤਾ | ਇਸ ਮੌਕੇ ਐਸ. ਐਮ. ਓ. ਪਠਾਨਕੋਟ ਡਾ. ਸੁਨੀਲ ਚੰਦ, ਯੂਥ ਪ੍ਰਧਾਨ ਭੋਆ ਤਰਸੇਮ, ਸਰਪੰਚ ਮਨਵਾਲ ਪ੍ਰੇਮ, ਸੰਦੀਪ ਕੁਮਾਰ, ਸੁਰਜੀਤ ਕੁਮਾਰ ਸਰਪੰਚ ਪਲਾਹ, ਸਰਪੰਚ ਜੈਨਪੁਰ ਕਰਨ ਸਿੰਘ, ਮੁਨੀਸ਼ ਗੁਪਤਾ ਸਰਪੰਚ ਬਮਿਆਲ, ਸਰਪੰਚ ਕਿੱਲਪੁਰ ਬੋਧਰਾਜ, ਸੁਰਜੀਤ ਸਿੰਘ ਲਵਲੀ ਬਲਾਕ ਪ੍ਰਧਾਨ ਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ | ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਲਕਾ ਭੋਆ ਦੇ ਬਹੁਤ ਸਾਰੇ ਖੇਤਰ ਅੰਦਰ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਵੱਡਾ ਖੇਤਰ ਪ੍ਰਭਾਵਿਤ ਹੋਇਆ | ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ, ਘਰਾਂ ਦਾ ਸਮਾਨ, ਦੁਕਾਨਾਂ, ਪਸ਼ੂ ਧੰਨ, ਖੇਤ ਆਦਿ ਪ੍ਰਭਾਵਿਤ ਹੋਏ | ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਅਕਸਰ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ | ਇਸ ਲਈ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਲਗਾਤਾਰ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ | ਲੋਕਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਜੈਨਪੁਰ, ਕਿੱਲਪੁਰ, ਢੀਡਾ ਤੇ ਪਲਾਹ ਅੰਦਰ ਮੈਗਾ ਮੈਡੀਕਲ ਕੈਂਪ ਲਗਾਏ ਗਏ ਹਨ | ਇਨ੍ਹਾਂ ਕੈਂਪਾਂ ਤੋਂ ਸੈਂਕੜੇ ਲੋਕਾਂ ਨੇ ਆਪਣੀ ਜਾਂਚ ਕਰਵਾਈ ਤੇ ਸਿਹਤ ਵਿਭਾਗ ਵਲੋਂ ਮੁਫ਼ਤ ਦਵਾਈਆਂ ਵੰਡੀਆਂ ਗਈਆਂ |
ਪਿਛਲੀ ਖ਼ਬਰ ਬਾਬਾ ਲੱਖਦਾਤਾ ਦੀ ਦਰਗਾਹ 'ਤੇ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਡਾ. ਭੀਮ ਰਾਓ ਸੰਯੁਕਤ ਕਮੇਟੀ ਨੇ ਪੂਨਾ ਪੈਕਟ 'ਤੇ ਮੀਟਿੰਗ ਦਾ ਕੀਤਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।