20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੀਆਂ ਤਿੰਨ ਹੋਰ ਸੜਕਾਂ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ <br/>

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਿੰਡ ਤਾਰਾਗੜ੍ਹ ਵਿਖੇ ਸੜਕ ਦੇ ਨਵੀਨੀਕਰਨ ਦਾ ਉਦਘਾਟਨ ਕਰਦੇ ਹੋਏ | ਤਸਵੀਰ: ਸੋਹਨ ਲਾਲ <br/> 17-10-2025
ਤਾਰਾਗੜ੍ਹ, 16 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਲਗਾਤਾਰ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕੀਤੇ ਜਾ ਰਹੇ ਹਨ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਉਪਰਾਲਿਆਂ ਸਦਕਾ ਪੂਰੇ ਪੰਜਾਬ ਅੰਦਰ ਸੜਕਾਂ ਦੇ ਨਵੀਨੀਕਰਨ ਦੇ ਨਿਰਮਾਣ ਕਾਰਜ ਕੀਤੇ ਜਾ ਰਹੇ ਹਨ ਤੇ 100 ਕਰੋੜ ਵਿਧਾਨ ਸਭਾ ਹਲਕਾ ਭੋਆ ਦੀਆਂ ਸੜਕਾਂ ਦੇ ਨਵੀਨੀਕਰਨ ਲਈ ਦਿੱਤਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੀਆਂ ਵੱਖ-ਵੱਖ ਸੜਕਾਂ ਦੇ ਵੱਖ-ਵੱਖ ਸਥਾਨਾਂ 'ਤੇ ਨੀਂਹ ਪੱਥਰ ਰੱਖਣ ਮਗਰੋਂ ਪਿੰਡ ਰਤਨਗੜ੍ਹ ਵਿਖੇ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਨਰੇਸ਼ ਕੁਮਾਰ ਸੈਣੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫ਼ੌਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਮੰਗ ਲਾਲ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਰਜਿੰਦਰ ਕੌਰ, ਬੀਨਾ ਸ਼ਰਮਾ ਸਰਪੰਚ ਰਤਨਗੜ੍ਹ, ਰਿੰਪੀ ਬੱਲ, ਰਾਜ ਪ੍ਰਧਾਨ, ਸ਼ਿਵ ਕੁਮਾਰ, ਪ੍ਰੇਮ ਕੁਮਾਰ, ਸੁਰੇਖਾ ਸ਼ਰਮਾ ਆਦਿ ਹਾਜ਼ਰ ਸਨ | ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੀਆਂ ਤਿੰਨ ਹੋਰ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ | ਜਿਸ ਵਿਚ ਅੱਜ ਸੜਕਾਂ ਦੇ ਨਿਰਮਾਣ ਕਾਰਜ ਅਧੀਨ ਪਿੰਡ ਰਤਨਗੜ੍ਹ ਤੋਂ ਸ਼ਮਸ਼ਾਨਘਾਟ ਤੱਕ ਪਿੰਡ ਮਾਨ ਨੰਗਲ ਤੋਂ ਦਰਸ਼ੋਪੁਰ ਝੇਲਾ ਆਮਦਾ ਗੁਰਦਾਸਪੁਰ ਤੱਕ ਅਤੇ ਤਾਰਾਗੜ੍ਹ ਤੋਂ ਬੇਗੋਵਾਲ ਤੱਕ ਸੜਕ ਦਾ ਨਿਰਮਾਣ ਕੀਤਾ ਜਾਵੇਗਾ |

ਪਿਛਲੀ ਖ਼ਬਰ ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਨੂੰ ਪਹਿਲਾ ਰਾਸ਼ਟਰੀ ਪ੍ਰਾਪਤੀ ਪੁਰਸਕਾਰ 2025 ਹੋਇਆ ਪ੍ਰਾਪਤ <br/> ਅਗਲੀ ਖ਼ਬਰ ਬਲਾਕ ਨਰੋਟ ਜੈਮਲ ਸਿੰਘ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।