ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਦੇ ਇੰਚਾਰਜ ਸ: ਪ੍ਰਭਜੋਤ ਸਿੰਘ ਦੀ ਅਗਵਾਈ 'ਚ ਪਿ੍ੰਸੀਪਲ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਸ੍ਰੀਮਤੀ ਡਾ. ਸੁਨੀਤਾ ਕੌਸ਼ਲ ਨੂੰ ਸਟੇਟ ਐਵਾਰਡ ਮਿਲਣ ਉਪਰੰਤ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਅਧਿਆਪਕ ਬੁਲਾਰਿਆਂ ਨੇ ਕਿਹਾ ਕਿ ਡਾ. ਕੌਸ਼ਲ ਨੂੰ ਇਹ ਐਵਾਰਡ ਮਿਲਣ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ ਹੈ | ਉਨ੍ਹਾਂ ਕਿਹਾ ਕਿ ਮਿਹਨਤ ਹੀ ਸਫ਼ਲਤਾ ਦੀ ਪਹਿਲੀ ਕੁੰਜੀ ਕਿਰਤ ਹੈ, ਇਸ ਤੋਂ ਬਿਨਾਂ ਸਫ਼ਲਤਾ ਦਾ ਸਵਾਦ ਕਦੇ ਚੱਖਿਆ ਨਹੀਂ ਜਾ ਸਕਦਾ | ਜ਼ਿੰਦਗੀ ਵਿਚ ਅੱਗੇ ਵਧਣ, ਮੁਕਾਮ ਹਾਸਲ ਕਰਨ ਲਈ ਮਨੁੱਖ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |