ਧਾਰੀਵਾਲ, 16 ਅਕਤੂਬਰ (ਜੇਮਸ ਨਾਹਰ)-ਸਥਾਨਕ ਨਵਾਂ ਬੱਸ ਸਟੈਂਡ ਧਾਰੀਵਾਲ ਵਿਖ਼ੇ ਵਾਲਮੀਕਿ ਮਹਾਰਾਜ ਦਾ ਪ੍ਰਗਟ ਦਿਵਸ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਇਲਾਕੇ ਭਰ ਦੀਆਂ ਸੰਗਤਾਂ ਤੇ ਮੁਹਤਬਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ਨਿਸ਼ਾਨ ਸਿੰਘ ਗਿੱਲ ਜ਼ਿਲ੍ਹਾ ਚੇਅਰਮੈਨ ਤੇ ਮਨਪ੍ਰੀਤ ਸਿੰਘ ਬੁੱਟਰ ਜ਼ਿਲ੍ਹਾ ਯੂਥ ਪ੍ਰਧਾਨ ਐੱਸ.ਸੀ. ਵਿੰਗ ਵਲੋਂ ਕਿ੍ਸ਼ਚਨ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡੈਨੀਏਲ ਸਿੱਧੂ ਰਾਜੂਵਾਲ ਨੂੰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨ ਲਈ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡੈਨੀਏਲ ਸਿੱਧੂ ਨੇ ਕਿਹਾ ਕਿ ਸਾਰੇ ਧਾਰਮਿਕ ਸਮਾਗਮ ਸਾਡੇ 'ਚ ਆਪਸੀ ਭਾਈਚਾਰਕ ਸਾਂਝ ਦੀ ਏਕਤਾ ਨੂੰ ਮਜ਼ਬੂਤ ਕਰਦੇ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਸਾਰੇ ਧਾਰਮਿਕ ਸਮਾਗਮ ਮਨਾਉਣੇ ਚਾਹੀਦੇ ਹਨ | ਇਸ ਸਮੇਂ ਸਿੱਧੂ ਨੇ ਸਾਰੇ ਭਾਈਚਾਰੇ ਤੇ ਪੂਰੀ ਧਾਰੀਵਾਲ ਪ੍ਰਬੰਧਕ ਕਮੇਟੀ ਨੂੰ ਭਗਵਾਨ ਵਾਲਮੀਕਿ ਦਿਵਸ ਦੀਆਂ ਵਧਾਈਆਂ ਦਿੱਤੀਆ ਤੇ ਸਭ ਦਾ ਧੰਨਵਾਦ ਕੀਤਾ |