20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

2027 'ਚ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਬਣੇਗੀ-ਸੀਨੀਅਰ ਆਗੂ ਰਣਜੀਤ ਸਿੰਘ

ਅਜੀਤ ਡੈਸਕ 17-10-2025
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬਹੁਤ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਤੇ ਲੋਕਾਂ ਦਾ ਇਨ੍ਹਾਂ ਤੋਂ ਪੂਰਨ ਤੌਰ 'ਤੇ ਵਿਸ਼ਵਾਸ ਉੱਠ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਾਜ਼ੀਕੋਟ ਨੇ ਦੱਸਿਆ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਬਹੁਤ ਬੁਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ | ਜਦੋਂ ਕਿ ਲੋਕ ਦਿਨ ਦਿਹਾੜੇ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਵਿਚ ਸਾਰੇ ਕਾਇਦੇ ਕਾਨੰੂਨ ਫੇਲ੍ਹ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੇ ਵਿਕਾਸ ਦੀ ਹਨੇਰੀ ਲਿਆਂਦੀ ਸੀ | ਹੁਣ ਪੰਜਾਬ ਦੇ ਲੋਕ ਵਿਕਾਸ ਪੱਖੋਂ ਪੱਛੜ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਹੁਣ ਹਰ ਪਾਰਟੀ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਗਿਆ ਹੈ ਤੇ ਲੋਕ ਹਮੇਸ਼ਾ ਖੇਤਰੀ ਪਾਰਟੀ 'ਤੇ ਵਿਸ਼ਵਾਸ ਰੱਖਦੇ ਹਨ ਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਗਭਗ ਬਣਨਾ ਤੈਅ ਹੈ |

ਪਿਛਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਬੀ.ਪੀ.ਈ.ਓ. ਕਾਦੀਆਂ-2 ਨਾਲ ਮੀਟਿੰਗ <br/> ਅਗਲੀ ਖ਼ਬਰ ਵਾਲਮੀਕਿ ਮਹਾਰਾਜ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।