20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਠੇਕੇਦਾਰ ਅਮਰਜੀਤ ਸਿੰਘ ਨੇ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਘਰ-ਘਰ ਜਾ ਕੇ ਕੀਤਾ ਪ੍ਰਚਾਰ <br/>

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਸ.ਸੀ. ਵਿੰਗ ਦੇ ਸੂਬਾ ਸਕੱਤਰ ਤੇ ਮਾਝਾ ਜ਼ੋਨ ਇੰਚਾਰਜ ਠੇਕੇਦਾਰ ਅਮਰਜੀਤ ਸਿੰਘ ਜ਼ਿਮਨੀ ਚੋਣ ਦੌਰਾਨ ਚੋਣ ਪ੍ਰਚਾਰ ਕਰਦੇ ਹੋਏ | ਅਜੀਤ ਤਸਵੀਰ <br/> 17-10-2025
ਪਠਾਨਕੋਟ, 16 ਅਕਤੂਬਰ (ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਸ.ਸੀ. ਵਿੰਗ ਸੂਬਾ ਸਕੱਤਰ ਤੇ ਮਾਝਾ ਜ਼ੋਨ ਇੰਚਾਰਜ ਠੇਕੇਦਾਰ ਅਮਰਜੀਤ ਸਿੰਘ ਤਰਨਤਾਰਨ ਹਲਕੇ ਵਿਚ ਹੋ ਰਹੀਆਂ ਜ਼ਿਲ੍ਹਾ ਚੋਣਾਂ ਲਈ ਪਿੰਡ ਸੋਹਲ ਸੈਨ ਭਗਤ ਦੇ ਬੂਥ ਨੰਬਰ-50 'ਤੇ ਪਹੁੰਚੇ ਅਤੇ ਪਾਰਟੀ ਦੀ ਮੁਹਿੰਮ ਦੀ ਜ਼ਿੰਮੇਵਾਰੀ ਸੰਭਾਲੀ | ਅਮਰਜੀਤ ਸਿੰਘ ਨੂੰ ਪਾਰਟੀ ਹਾਈ ਕਮਾਂਡ ਦੁਆਰਾ ਇਸ ਖੇਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਆਪਣੀ ਡਿਊਟੀ ਦੇ ਹਿੱਸੇ ਵਜੋਂ ਪਿੰਡ ਪਹੁੰਚਣ ਤੋਂ ਬਾਅਦ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਨੇ ਘਰ-ਘਰ ਜਾ ਕੇ ਮੁਹਿੰਮ ਚਲਾਈ | ਇਸ ਮੁਹਿੰਮ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਪ੍ਰਾਪਤੀਆਂ ਤੇ ਲੋਕ ਹਿੱਤ ਵਿਚ ਲਏ ਗਏ ਫੈਸਲਿਆਂ ਬਾਰੇ ਜਨਤਾ ਨਾਲ ਜਾਣਕਾਰੀ ਸਾਂਝੀ ਕੀਤੀ | ਪਿੰਡ ਵਾਸੀਆਂ ਨੂੰ ਦਿੱਲੀ ਤੇ ਪੰਜਾਬ ਵਿਚ ਕੀਤੇ ਗਏ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ ਗਈ | ਕੰਮ ਦੀ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੋ-ਇਕ ਪਾਰਟੀ ਹੈ, ਜੋ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਦੀ ਹੈ | ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ ਤੇ ਭਿ੍ਸ਼ਟਾਚਾਰ ਵਿਰੁੱਧ ਚੁੱਕੇ ਗਏ ਕਦਮ ਪੂਰੇ ਦੇਸ਼ ਲਈ ਇਕ ਮਿਸਾਲ ਹਨ | ਇਸ ਮੌਕੇ ਪਿੰਡ ਦੇ ਕਈ ਨੌਜਵਾਨਾਂ ਤੇ ਬਜ਼ੁਰਗਾਂ ਨੇ ਪਾਰਟੀ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਤੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਜਿੱਤ ਦਾ ਭਰੋਸਾ ਦਿੱਤਾ | ਚੋਣ ਪ੍ਰਚਾਰ ਦੌਰਾਨ ਕਈ ਸਥਾਨਿਕ ਕਾਰਕੁਨ ਅਮਰਜੀਤ ਸਿੰਘ ਦੇ ਨਾਲ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਤਰਨ ਤਾਰਨ ਹਲਕੇ ਦੀ ਉਪਚੋਣ ਲਈ ਪ੍ਰਚਾਰ ਕਰਨ ਪਹੁੰਚੇ <br/> ਅਗਲੀ ਖ਼ਬਰ ਦੋ-ਰੋਜ਼ਾ ਪ੍ਰਾਇਮਰੀ ਪੱਧਰ ਦੇ ਖੇਡ ਮੁਕਾਬਲੇ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।