20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਾਬਕਾ ਵਿਧਾਇਕ ਜੋਗਿੰਦਰ ਪਾਲ ਤਰਨ ਤਾਰਨ ਹਲਕੇ ਦੀ ਉਪਚੋਣ ਲਈ ਪ੍ਰਚਾਰ ਕਰਨ ਪਹੁੰਚੇ <br/>

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਪਾਲ | ਤਸਵੀਰ : ਸੋਹਨ ਲਾਲ <br/> 17-10-2025
ਤਾਰਾਗੜ੍ਹ, 16 ਅਕਤੂਬਰ (ਸੋਹਨ ਲਾਲ)-ਪੰਜਾਬ 'ਚ ਤਰਨਤਾਰਨ ਹਲਕੇ ਦੀ ਉਪ ਚੋਣ ਹਾਟ ਸੀਟ ਬਣ ਚੁੱਕੀ ਹੈ | ਸਾਰੀਆਂ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਮੈਦਾਨ 'ਚ ਉਤਾਰੇ ਜਾ ਚੁੱਕੇ ਹਨ ਤੇ ਜ਼ੋਰ-ਸ਼ੋਰ ਨਾਲ ਪ੍ਰਚਾਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਜਿੰਪਾ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੰਦੀਪ ਸੰਧੂ ਦੇ ਨਾਲ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁਲਾਕਾਤ ਕੀਤੀ | ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਲੋਕਾਂ ਦਾ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਾਲ ਪੂਰੀ ਤਰ੍ਹਾਂ ਭਰੋਸਾ ਟੁੱਟ ਚੁੱਕਾ ਹੈ, ਕਿਉਂਕਿ ਲੋਕਾਂ ਨੂੰ ਸੁਪਨੇ ਦਿਖਾ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਨੂੰ ਪੂਰਾ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ |

ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਰਾਹਤ ਰਾਸ਼ੀ ਸ਼ਾਲਾਘਾਯੋਗ-ਬਮਰਾਹ <br/> ਅਗਲੀ ਖ਼ਬਰ ਠੇਕੇਦਾਰ ਅਮਰਜੀਤ ਸਿੰਘ ਨੇ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਘਰ-ਘਰ ਜਾ ਕੇ ਕੀਤਾ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।