20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

'ਆਪ' ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਰਾਹਤ ਰਾਸ਼ੀ ਸ਼ਾਲਾਘਾਯੋਗ-ਬਮਰਾਹ <br/>

ਅਜੀਤ ਡੈਸਕ 17-10-2025
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਸ਼ਾਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਮੀਡੀਆ ਸਲਾਹਕਾਰ ਦਲਜੀਤ ਸਿੰਘ ਬਮਰਾਹ ਨੇ ਕੀਤਾ | ਦਲਜੀਤ ਸਿੰਘ ਚੂਹੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 11 ਸਤੰਬਰ ਨੂੰ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ, ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਅਤੇ ਦੀਵਾਲੀ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਹਿਸੂਸ ਹੋਈ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਆਪਣੇ ਹਿੱਸੇ ਦੀ ਰਾਸ਼ੀ ਵਿਚ ਵਾਧਾ ਕਰ ਕੇ ਪ੍ਰਤੀ ਏਕੜ 20000 ਰੁਪਏ ਮੁਆਵਜ਼ਾ ਦੇ ਰਹੀ ਹੈ, ਜੋ ਦੇਸ਼ ਭਰ ਵਿਚ ਸਭ ਤੋਂ ਵੱਧ ਹੈ | ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ | ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ ਤਾਂ ਜੋ ਸੂਬੇ ਦੇ ਕਿਸਾਨਾਂ ਦੀ ਇਸ ਦੁੱਖ ਦੀ ਘੜੀ ਵਿਚ ਬਾਂਹ ਫੜੀ ਜਾਵੇ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੀਵਰੇਜ ਦੇ ਕੰਮਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਤਰਨ ਤਾਰਨ ਹਲਕੇ ਦੀ ਉਪਚੋਣ ਲਈ ਪ੍ਰਚਾਰ ਕਰਨ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।