20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੀਵਰੇਜ ਦੇ ਕੰਮਾਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 17-10-2025
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਹੁੰਚ ਕੇ ਸੀਵਰੇਜ ਪਾਉਣ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ | ਵਿਧਾਇਕ ਸ਼ੈਰੀ ਕਲਸੀ ਵਲੋਂ 15 ਦਿਨ ਪਹਿਲਾਂ ਲੋਕਾਂ ਦੀ ਮੰਗ ਪੂਰੀ ਕਰਦਿਆਂ ਇਥੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਇਥੇ ਆਉਣ ਦਾ ਇਹੀ ਮਕਸਦ ਸੀ ਕਿ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਜਾਵੇ ਤੇ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਸਕੇ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਨੂੰ ਗੁਣਵੱਤਾ ਭਰਪੂਰ ਕਰਨ ਦੀ ਹਦਾਇਤ ਕੀਤੀ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੀਵਰੇਜ਼ ਤੋਂ ਇਲਾਵਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਕਰਵਾਇਆ ਗਿਆ ਹੈ ਤੇ ਉਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਚਨਬੱਧ ਹਨ | ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਯੂਥ ਆਗੂ ਗੁਰਦਾਸਪੁਰ ਨੇ ਵਿਧਾਇਕ ਸ਼ੈਰੀ ਕਲਸੀ ਦਾ ਪਿੰਡ ਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ |

ਪਿਛਲੀ ਖ਼ਬਰ ਟਰਾਲੇ ਦੀ ਟੱਕਰ ਨਾਲ ਸੜਕ 'ਤੇ ਡਿੱਗੇ ਟਰੈਕਟਰ ਚਾਲਕ ਦੀ ਟਰਾਲੇ ਥੱਲੇ ਆਉਣ 'ਤੇ ਹੋਈ ਮੌਤ <br/> ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਰਾਹਤ ਰਾਸ਼ੀ ਸ਼ਾਲਾਘਾਯੋਗ-ਬਮਰਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।