20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡੇਰਾ ਬਾਬਾ ਨਾਨਕ ਦੇ ਪਿੰਡ ਖੰਨਾ ਚਮਾਰਾ ਦੇ ਸਰਪੰਚ 'ਤੇ ਅਣਪਛਾਤਿਆਂ ਵਲੋਂ ਜਾਨਲੇਵਾ ਹਮਲਾ <br/>

ਅਜੀਤ ਡੈਸਕ 17-10-2025
ਡੇਰਾ ਬਾਬਾ ਨਾਨਕ, 16 ਅਕਤੂਬਰ (ਹੀਰਾ ਸਿੰਘ ਮਾਂਗਟ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਪੁਲ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਖੰਨਾ ਚਮਾਰਾ ਦੇ ਸਰਪੰਚ ਦੀ ਗੱਡੀ ਨੂੰ ਟੱਕਰ ਮਾਰ ਕੇ ਪਲਟਾਉਣ ਦਾ ਮਾਮਲਾ ਪ੍ਰਾਪਤ ਹੋਇਆ ਹੈ, ਜਿਸ ਵਿਚ ਸਰਪੰਚ ਅਤੇ ਉਸ ਦੇ ਸਾਥੀ ਦੀ ਜਾਨ ਵਾਲ-ਵਾਲ ਬਚੀ ਹੈ | ਉਧਰ ਪੁਲਿਸ ਵਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਆਰੰਭ ਦਿੱਤੀ ਗਈ ਹੈ | ਇਸ ਸਬੰਧੀ ਪਿੰਡ ਖੰਨਾ ਚਮਾਰਾਂ ਦੇ ਸਰਪੰਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਉਨ੍ਹਾਂ ਦੀ ਮੱਝ ਬਿਮਾਰ ਹੋ ਗਈ ਸੀ, ਜਿਸ ਦਾ ਇਲਾਜ ਕਰਵਾਉਣ ਲਈ ਪਿੰਡ ਸ਼ਾਹਪੁਰ ਜਾਜਨ ਤੋਂ ਡਾਕਟਰ ਦਰਸ਼ਨ ਸਿੰਘ ਨੂੰ ਲਿਆਂਦਾ ਗਿਆ ਸੀ ਤੇ ਜਦ ਕਰੀਬ ਤਿੰਨ ਵਜੇ ਜਦੋਂ ਡਾਕਟਰ ਨੂੰ ਪਿੰਡ ਛੱਡਣ ਆ ਰਹੇ ਸਨ ਤਾਂ ਪਿੰਡ ਸ਼ਾਹਪੁਰ ਜਾਜਨ ਪੁਲ ਦੇ ਨਜ਼ਦੀਕ ਅਣਪਛਾਤੇ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਆਪਣੀ ਗੱਡੀ ਸੜਕ ਦੇ ਅੱਧ ਵਿਚਾਲੇ ਖੜੀ ਕੀਤੀ ਹੋਈ ਸੀ ਤਾਂ ਪਿਛੋਂ ਤੋਂ ਇਕ ਹੋਰ ਗੱਡੀ ਵਲੋਂ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਗੱਡੀ ਸੜਕ ਕਿਨਾਰੇ ਹੇਠਾਂ ਡੂੰਘੀ ਜਗ੍ਹਾ ਪਲਟ ਗਈ ਤੇ ਉਕਤ ਅਣਪਛਾਤੇ ਵਿਅਕਤੀ ਉਥੋਂ ਆਪਣੀਆਂ ਗੱਡੀਆਂ ਲੈ ਕੇ ਫਰਾਰ ਹੋ ਗਏ | ਸਰਪੰਚ ਨੇ ਦੱਸਿਆ ਕਿ ਮੈਂ ਅਤੇ ਮੇਰੇ ਸਾਥੀ ਨੇ ਬੜੀ ਮੁਸ਼ਕਿਲ ਨਾਲ ਗੱਡੀ ਦੇ ਸ਼ੀਸ਼ੇ ਤੋੜ ਕੇ ਆਪਣੀਆਂ ਜਾਨਾਂ ਬਚਾਈਆਂ ਹਨ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਨੰਦ ਭੱਟੀ ਨੂੰ ਫੋਨ 'ਤੇ ਸੂਚਨਾ ਦਿੱਤੀ ਗਈ, ਜਿਨਾਂ ਤੁਰੰਤ ਪਹੁੰਚ ਕੇ ਸਾਡੀ ਸਾਰ ਲਈ | ਉਨ੍ਹਾਂ ਪ੍ਰਸ਼ਾਸਨਿਕ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਸਬੰਧੀ ਬਰੀਕੀ ਨਾਲ ਜਾਂਚ ਕਰ ਕੇ ਬਣਦਾ ਇਨਸਾਫ ਦਿੱਤਾ ਜਾਵੇ | ਘਟਨਾ ਸਬੰਧੀ ਪਤਾ ਲੱਗਣ 'ਤੇ ਅੱਜ ਡੀਐਸਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਤੇ ਐਸਐਚਓ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਸਰਪੰਚ ਹਰਵਿੰਦਰ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਹੈ ਤੇ ਪੀੜਤ ਪਰਿਵਾਰ ਦੇ ਕਹਿਣ ਮੁਤਾਬਕ ਇਸ ਘਟਨਾ ਸਬੰਧੀ ਜਾਂਚ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ | ਐਸ.ਐਚ.ਓ .ਅਸ਼ੋਕ ਕੁਮਾਰ ਨੇ ਕਿਹਾ ਕਿ ਘਟਨਾ ਦੀ ਪੂਰੀ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ | ਜਲਦ ਹੀ ਉਕਤ ਵਿਅਕਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਟਿਊਸ਼ਨ ਲਈ ਗਈ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਨੌਜਵਾਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਮਾਈਨਿੰਗ ਕਰ ਰਹੀਆਂ ਦੋ ਪੋਕ ਲਾਈਨ ਮਸ਼ੀਨਾਂ ਤੇ ਟਿੱਪਰਾਂ ਨੂੰ ਪੁਲਿਸ ਨੇ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।