20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ-ਡਵੀਜ਼ਨ ਧਾਰੀਵਾਲ ਦੇ ਮਨੋਜ ਸ਼ਰਮਾ ਪ੍ਰਧਾਨ ਬਣੇ <br/>

ਅਜੀਤ ਡੈਸਕ 17-10-2025
ਧਾਰੀਵਾਲ, 16 ਅਕਤੂਬਰ (ਸਵਰਨ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸੂਬਾ ਕਮੇਟੀ ਦੇ ਫ਼ੈਸਲੇ 'ਤੇ ਉੱਪ ਮੰਡਲ ਧਾਰੀਵਾਲ ਦੀ ਚੋਣ ਸਰਕਲ ਪ੍ਰਧਾਨ ਗੂਰਦਾਸਪੁਰ ਸਾਥੀ ਬਲਵਿੰਦਰ ਉਦੀਪੁਰ ਤੇ ਮੰਡਲ ਪ੍ਰਧਾਨ ਨਿਸ਼ਾਨ ਸਿੰਘ ਸੋਹਲ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ, ਜਿਸ ਵਿਚ ਸਾਥੀ ਮਨੋਜ ਸਰਮਾ ਪ੍ਰਧਾਨ, ਸਤਨਾਮ ਸਿੰਘ ਕਲੇਰ ਸੀਨੀਅਰ ਮੀਤ ਪ੍ਰਧਾਨ, ਕਿਸ਼ਨ ਲਾਲ ਮੀਤ ਪ੍ਰਧਾਨ, ਰਜੇਸ਼ ਕੁਮਾਰ ਐੱਲ.ਡੀ.ਸੀ. ਸਕੱਤਰ, ਸਲਵਿੰਦਰ ਕੁਮਾਰ ਸਹਾਇਕ ਸਕੱਤਰ, ਸਤਨਾਮ ਸਿੰਘ ਸੋਹਲ ਖਜ਼ਾਨਚੀ ਚੁਣੇ ਗਏ | ਇਸ ਮੌਕੇ ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸਨ ਏਟਕ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਬਲਵਿੰਦਰ ਉਦੀਪੁਰ ਨੇ ਕਿਹਾ ਕਿ ਜਥੇਬੰਦੀ ਨੂੰ ਹੋਰ ਵੀ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਆਪਣੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਤੇ ਸਰਕਾਰ ਵਲੋਂ ਮਹਿਕਮੇ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਵਿਰੁੱਧ ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਜੁਆਇੰਟ ਫੋਰਮ ਪੰਜਾਬ ਦੇ ਸੂਬਾ ਪੱਧਰੀ ਸੰਘਰਸ਼ ਤਹਿਤ 29 ਅਕਤੂਬਰ ਨੂੰ ਗੁਰਦਾਸਪੁਰ ਸਰਕਲ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਇਸ ਮੌਕੇ ਨਿਰਮਲ ਸਿੰਘ ਆਰ.ਏ., ਸਾਹਿਬ ਸਿੰਘ ਧਾਲੀਵਾਲ, ਮਾਨਵਜੋਤ ਸਿੰਘ ਰੰਧਾਵਾ, ਜੋਧ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੰਗਲਾਤ ਵਿਭਾਗ ਦੇ ਦਰੱਖਤ ਕੱਟਣ ਵਾਲੇ 4 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਟਿਊਸ਼ਨ ਲਈ ਗਈ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਨੌਜਵਾਨ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।