ਕੋਟਲੀ ਸੂਰਤ ਮੱਲ੍ਹੀ, 16 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਰਣਸੀਕਾ ਤੱਲਾ ਦੇ ਸਰਪੰਚ ਗੁਰਤੇਜ ਸਿੰਘ ਨੂੰ ਯੁੱਧ ਨਸ਼ਿਆਂ ਵਿਰੁੱਧ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਦਾ ਉਨ੍ਹਾਂ ਨੂੰ ਬਲਾਕ ਕੋਆਰਡੀਨੇਟਰ ਲਗਾਇਆ ਗਿਆ ਹੈ ਤੇ ਉਹ ਨੌਜਵਾਨੀ ਨੂੰ ਬਚਾਉਣ ਤੇ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ 'ਚ ਆਪਣਾ ਪੂਰਾ ਯੋਗਦਾਨ ਦੇਣਗੇ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਉਣ 'ਚ ਸਰਕਾਰ ਕਾਮਯਾਬ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ ਹੈ | ਸਰਪੰਚ ਗੁਰਤੇਜ ਸਿੰਘ ਦੀ ਨਿਯੁਕਤੀ ਦਾ ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਸਮਸ਼ੇਰ ਸਿੰਘ ਸ਼ੇਰਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ, ਸਰਪੰਚ ਕੰਵਲਜੀਤ ਸਿੰਘ ਫੱਤੂਪੁਰ, ਸਰਪੰਚ ਦਲਜੀਤ ਸਿੰਘ ਦੇਹੜ, ਬਲਾਕ ਪ੍ਰਧਾਨ ਗੁਰਵਿਦਰ ਸਿੰਘ ਨਬੀਨਗਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਸਵਾਗਤ ਕਰਦਿਆਂ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਵਾਗਤ ਕੀਤਾ |