20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਡਵੋਕੇਟ ਸੇਖਵਾਂ ਵਲੋਂ ਕਾਦੀਆਂ ਦੇ ਨਜ਼ਦੀਕੀ ਪਿੰਡਾਂ 'ਚ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ <br/>

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਾਦੀਆਂ ਤੋਂ ਭਗਤਪੁਰਾ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ | ਤਸਵੀਰ : ਕੁਲਵਿੰਦਰ ਸਿੰਘ <br/> 17-10-2025
ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਾਦੀਆਂ ਅਤੇ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਕਾਦੀਆਂ ਸ਼ਹਿਰ ਨੂੰ ਜੋੜਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਤੇ ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਕਾਦੀਆਂ ਤੋਂ ਭਗਤਪੁਰਾ, ਤਰਖਾਣਾਵਾਲੀ ਚੌਂਕ-ਬੋਹੜੀ ਸਾਹਿਬ ਤੱਕ ਸੜਕਾਂ ਦੀ ਮੁਰੰਮਤ ਦੇ ਨੀਹ ਪੱਥਰ ਰੱਖੇ | ਉਨ੍ਹਾਂ ਇਸ ਮੌਕੇ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਪਿਛਲੇ 10-12 ਸਾਲ ਤੋਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਕੀਤੀ ਗਈ ਤੇ ਹੁਣ ਪੰਜਾਬ ਸਰਕਾਰ ਦੀ ਅਗਵਾਈ ਹੇਠ ਹਲਕੇ ਦੇ ਬਹੁਤ ਸਾਰੇ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਸ਼ਹਿਰ ਨੂੰ ਜੋੜਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਕਾਦੀਆਂ ਸ਼ਹਿਰ ਅੰਦਰ ਵਾਟਰ ਸਪਲਾਈ ਤੇ ਪਾਣੀ ਦੀ ਟੈਂਕੀ ਲਈ ਵੀ ਬਜਟ ਪਾਸ ਕੀਤਾ ਗਿਆ ਹੈ ਤੇ 16 ਕਿਲੋਮੀਟਰ ਪਾਈਪਾਂ ਵਿਛਾ ਕੇ ਘਰਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ | ਵਾਟਰ ਟਰੀਟਮੈਂਟ ਪਲਾਂਟ ਦਾ ਪ੍ਰੋਜੈਕਟ ਵੀ ਮਨਜ਼ੂਰ ਕਰਵਾਇਆ ਗਿਆ ਹੈ | ਸੀਵਰੇਜ ਦੀ ਮੰਗ ਵੀ ਪੂਰੀ ਕੀਤੀ ਜਾਵੇਗੀ | ਅਹਿਮਦੀਆ ਜਮਾਤ ਦੇ ਸਾਲਾਨਾ ਜਲਸੇ ਤੋਂ ਪਹਿਲਾਂ-ਪਹਿਲਾਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਮੁਕੰਮਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਕਾਦੀਆਂ ਅਧੀਨ ਪੈਂਦੀਆਂ ਸੜਕਾਂ ਦੀ ਮੁਰੰਮਤ ਲਈ 17 ਕਰੋੜ ਰੁਪਏ ਦੇ ਕਰੀਬ ਰਾਸ਼ੀ ਖ਼ਰਚ ਕੀਤੀ ਜਾਵੇਗੀ | ਇਸ ਮੌਕੇ ਕਾਮਰੇਡ ਗੁਰਮੇਜ ਸਿੰਘ, ਜੋਗਿੰਦਰ ਸਿੰਘ ਨਾਥਪੁਰ, ਮਲਕੀਅਤ ਸਿੰਘ, ਮਾਰਕੀਟ ਕਮੇਟੀ ਕਾਦੀਆਂ ਦੇ ਚੇਅਰਮੈਨ ਮੋਹਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਲਈ ਗੁਰਪ੍ਰੀਤ ਸਿੰਘ ਡੀ.ਪੀ.ਈ. ਵਲੋਂ ਪਿ੍ੰਸੀਪਲ ਰਜੇਸ਼ ਕੁਮਾਰ ਨੂੰ 25000 ਦਾ ਚੈ... ਅਗਲੀ ਖ਼ਬਰ ਲੇਖਾ ਅਫ਼ਸਰ ਈ.ਏ.ਡੀ. ਪਟਿਆਲਾ ਵਲੋਂ ਰਿਵਾਇਜ਼ ਪੈਨਸ਼ਨਾਂ 'ਚ ਦੇਰੀ ਕਰਨ 'ਤੇ ਪੈਨਸ਼ਨਰ ਪ੍ਰੇਸ਼ਾਨ-ਸੁਰਿੰਦਰ ਪੱਪੂ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।