20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਸਕੂਲ ਸਟਾਫ਼ ਅਤੇ ਵਿਦਿਆਰਥੀ | ਤਸਵੀਰ: ਵਿਸ਼ਾਲ ਮੁੰਨਾ <br/> 17-10-2025
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਬੱਚਿਆਂ ਲਈ ਵੱਖ-ਵੱਖ ਤਰੀਕੇ ਦੇ ਸਟਾਲ ਲਗਾਏ ਗਏ | ਜਿਸ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ ਤੇ ਵੱਡੇ ਬੱਚਿਆਂ ਵਲੋਂ ਰੰਗੋਲੀ ਤਿਆਰ ਕੀਤੀ ਗਈ | ਜੇਤੂ ਵਿਦਿਆਰਥੀਆਂ ਨੰੂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਵਿਚ ਬੱਚਿਆਂ ਦੇ ਮਾਪਿਆਂ ਨੰੂ ਸ਼ਾਮਿਲ ਕੀਤਾ ਗਿਆ, ਜੋ ਕਿ ਬੱਚਿਆਂ ਦਾ ਪ੍ਰੋਗਰਾਮ ਦੇਖ ਕੇ ਬਹੁਤ ਹੀ ਖੁਸ਼ ਹੋਏ ਤੇ ਇਸ ਦੇ ਨਾਲ ਹੀ ਸਕੂਲ ਦੇ ਚੇਅਰਮੈਨ ਸਵਰਨ ਸਿੰਘ ਛੀਨਾ ਵਲੋਂ ਸਮੂਹ ਸਟਾਫ਼ ਮੈਂਬਰ ਸਾਹਿਬਾਨ ਤੇ ਵਿਦਿਆਰਥੀਆਂ ਨੰੂ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ | ਇਸ ਦੇ ਨਾਲ ਉਨ੍ਹਾਂ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੰੂ ਸੱਚ ਦੇ ਮਾਰਗ 'ਤੇ ਚੱਲਣ ਲਈ ਕਿਹਾ | ਵਿਦਿਆਰਥੀਆਂ ਨੰੂ ਵਧਾਈ ਦਿੰਦੇ ਹੋਏ ਸਮੂਹ ਸਟਾਫ਼ ਮੈਂਬਰ, ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਤੇ ਸਕੂਲ ਦੇ ਚੇਅਰਮੈਨ ਸਵਰਨ ਸਿੰਘ ਛੀਨਾ ਤੇ ਸਕੂਲ ਦੇ ਕੋਆਰਡੀਨੇਟਰ ਕੁਲਜੀਤ ਕੌਰ ਇਹ ਸਾਰਾ ਪ੍ਰੋਗਰਾਮ ਸਮੂਹ ਸਟਾਫ਼ ਮੈਂਬਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ |

ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਾਅਦ ਜਾਗਣ ਦੇ ਸੁਭਾਅ ਨੂੰ ਬਦਲਣ ਦੀ ਲੋੜ-ਸਰਪੰਚ ਹਰਚੋਵਾਲ ਅਗਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਲਈ ਗੁਰਪ੍ਰੀਤ ਸਿੰਘ ਡੀ.ਪੀ.ਈ. ਵਲੋਂ ਪਿ੍ੰਸੀਪਲ ਰਜੇਸ਼ ਕੁਮਾਰ ਨੂੰ 25000 ਦਾ ਚੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।