20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰਾਇਮਰੀ ਪੱਧਰ ਦਾ ਮਿਆਰ ਉੱਚਾ ਚੁੱਕਣ ਦੀ ਅਹਿਮ ਲੋੜ 'ਤੇ ਅਧਿਆਪਕਾਂ ਪਾਸੋਂ ਗ਼ੈਰ ਵਿੱਦਿਅਕ ਕੰਮ ਲੈਣਾ ਬੰਦ ਕੀਤਾ ਜਾਵੇ-ਔਲਖ

ਉੱਘੇ ਸਮਾਜ ਸੇਵਕ ਗੁਰਭੇਜ ਸਿੰਘ ਔਲਖ <br/> 17-10-2025
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਧੇਰੇ ਯਤਨ ਕੀਤੇ ਜਾ ਰਹੇ ਹਨ | ਪਰ ਪ੍ਰਾਇਮਰੀ ਪੱਧਰ ਦੀ ਵਿੱਦਿਆ ਵੱਲ ਸਿੱਖਿਆ ਮੰਤਰੀ ਵਿਸ਼ੇਸ਼ ਤੌਰ 'ਤੇ ਧਿਆਨ ਦੇ ਕੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਅਹਿਮ ਲੋੜ ਹੈ ਤੇ ਅਧਿਆਪਕਾਂ ਪਾਸੋਂ ਗੈਰ ਵਿੱਦਿਅਕ ਕੰਮ ਨਹੀਂ ਲੈਣੇ ਚਾਹੀਦੇ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਗੁਰਭੇਜ ਸਿੰਘ ਔਲਖ ਸਾਬਕਾ ਸਰਪੰਚ ਨਾਨੋਨੰਗਲ ਨੇ ਲਿਖਤੀ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਨੰੂ ਮੁੱਖ ਰੱਖਦਿਆਂ ਸਮੇਂ ਦੇ ਹਾਣੀ ਬਣਾਉਣ ਲਈ ਸਕੂਲਾਂ 'ਚ ਲਾਇਬ੍ਰੇਰੀਆਂ, ਆਧੁਨਿਕ ਤਕਨਾਲੋਜੀ ਪ੍ਰੋਜੈਕਟ ਅਤੇ ਖੇਡ ਮੈਦਾਨਾਂ ਦੀ ਸਹੂਲਤ ਵੱਲ ਸਰਕਾਰ ਨੰੂ ਅਹਿਮ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਸਰਕਾਰੀ ਸਲਾਨਾ ਸਮਾਗਮ 'ਚ ਲੱਚਰ ਗਾਣਿਆਂ 'ਤੇ ਰੋਕ ਲੱਗਣੀ ਚਾਹੀਦੀ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ 'ਚ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਪੰਜਾਬ ਨੰੂ ਹਦਾਇਤਾਂ ਕਰਨ ਦੀ ਅਹਿਮ ਲੋੜ ਹੈ | ਜਿਸ ਨਾਲ ਬੱਚਿਆਂ ਦਾ ਭਵਿੱਖ ਸੁਨਹਿਰੀ ਬਣਨ ਤੇ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ |

ਪਿਛਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਬੀ.ਪੀ.ਈ.ਓ. ਕਾਦੀਆਂ-2 ਨਾਲ ਮੀਟਿੰਗ <br/> ਅਗਲੀ ਖ਼ਬਰ ਪਿੰਡ ਸਹਾਰੀ ਦਾ ਗੁਰਮਤਿ ਸਮਾਗਮ 26 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।