20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਲਬੀਰ ਸਿੰਘ ਪੰਨੂੰ ਵਲੋਂ ਏ.ਪੀ.ਕੇ. ਰੋਡ-ਦਾਖਲਾ ਿਲੰਕ ਸੜਕ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ <br/>

ਬਲਬੀਰ ਸਿੰਘ ਪੰਨੂੰ ਦਾਖਲਾ ਪਿੰਡ ਨੂੰ ਜਾਂਦੀ ਿਲੰਕ ਸੜਕ ਦਾ ਉਦਘਾਟਨ ਕਰਦੇ ਹੋਏ, ਨਾਲ ਰਜਿੰਦਰ ਪਾਲੀ ਤੇ ਹੋਰ | ਅਜੀਤ ਤਸਵੀਰ <br/> 17-10-2025
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਮੰਡੀ ਬੋਰਡ ਤਹਿਤ ਏ.ਪੀ.ਕੇ. ਰੋਡ ਤੋਂ ਪਿੰਡ ਦਾਖਲਾ ਪੌਣੇ 2 ਕਿਲੋਮੀਟਰ ਿਲੰਕ ਰੋਡ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਇਸ ਸੜਕ ਦੇ ਕੰਮ 'ਤੇ 36 ਲੱਖ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬਾ ਵਾਸੀਆਂ ਨੂੰ ਹਰ ਸਹੂਲਤ ਦੇਣ ਲਈ ਤਤਪਰ ਹੈ, ਜਿਸ ਤਹਿਤ ਹਲਕੇ ਅੰਦਰ ਪੈਂਦੀਆਂ ਸੜਕਾਂ ਦੇ ਨਵੀਨੀਕਰਨ ਦੇ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕੀਤੇ ਗਏ ਹਨ | ਇਨ੍ਹਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਆਉਣ-ਜਾਣ ਸਮੇਂ ਕਾਫੀ ਰਾਹਤ ਮਹਿਸੂਸ ਹੋਵੇਗੀ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਹਲਕਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਰਘਬੀਰ ਸਿੰਘ ਬੱਲਾ, ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਸਰਪੰਚ ਆਸ਼ਾ ਰਾਣੀ, ਸੈਮੂਅਲ ਗਿੱਲ, ਵੀਰੋ ਠਾਕਰ, ਬਾਊ ਮਸੀਹ, ਪਿੰਟੂ ਬਾਲੀ, ਦਲਜੀਤ ਸਿੰਘ ਮੈਂਬਰ, ਰਜਿੰਦਰ ਪਾਲੀ, ਗੁਰਲਾਲ ਸਿੰਘ, ਸਤਨਾਮ ਸਿੰਘ, ਕਰਨ ਬਾਠ, ਗੁਰਦੇਵ ਜ਼ਿਲ੍ਹਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਤੇ ਬਾਬਾ ਅਨੰਤ ਰਾਮ ਜੀ ਡੰਡੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ 21 ਨੂੰ <br/> ਅਗਲੀ ਖ਼ਬਰ ਸਰਕਾਰੀ ਸਕੂਲ ਮਗਰਮੂਦੀਆਂ ਵਿਖੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।