20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰਕਾਸ਼ ਪੁਰਬ ਤੇ ਬਾਬਾ ਅਨੰਤ ਰਾਮ ਜੀ ਡੰਡੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ 21 ਨੂੰ <br/>

ਟੂਰਨਾਮੈਂਟ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਅਹੁਦੇਦਾਰ | ਤਸਵੀਰ : ਗੁਰਪ੍ਰਤਾਪ ਸਿੰਘ ਕਾਹਲੋਂ <br/> 17-10-2025
ਵਡਾਲਾ ਗ੍ਰੰਥੀਆਂ, 16 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਅਨੰਤ ਰਾਮ ਜੀ ਡੰਡੇ ਵਾਲਿਆਂ ਦੀ 53ਵੀਂ ਬਰਸੀ ਦੇ ਸਬੰਧ ਵਿਚ ਸ੍ਰੀ ਗੁਰੂ ਰਾਮਦਾਸ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਭਾਗੀਆਂ ਵਲੋਂ 21 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਭਾਗੀਆਂ ਵਿਖੇ ਐੱਨ.ਆਰ.ਆਈ. ਭਰਾਵਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਦੇ ਪ੍ਰਬੰਧਕ ਕਲੱਬ ਪ੍ਰਧਾਨ ਜੁਗਰਾਜ ਸਿੰਘ, ਸਰਪੰਚ ਜਸਵੰਤ ਸਿੰਘ, ਮੈਂਬਰ ਪੰਚਾਇਤ ਕੁਲਦੀਪ ਸਿੰਘ ਅਤੇ ਮੀਤ ਪ੍ਰਧਾਨ ਸਰਵਣ ਸਿੰਘ, ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਕਵਲਜੀਤ ਸਿੰਘ, ਹਰਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਮਲਕੀਤ ਸਿੰਘ, ਜਗਰਾਜ ਸਿੰਘ, ਮੁਖਤਾਰ ਸਿੰਘ, ਗੁਰਪ੍ਰੀਤ ਸਿੰਘ, ਅਮਿ੍ਤਪਾਲ ਸਿੰਘ, ਗੁਰਬਾਜ ਸਿੰਘ, ਸੁਖਪ੍ਰੀਤ ਸਿੰਘ, ਕਰਨਦੀਪ ਸਿੰਘ, ਜਸਵੰਤ ਸਿੰਘ, ਮਹਕਦੀਪ ਸਿੰਘ ਅਤੇ ਉਂਕਾਰ ਸਿੰਘ ਆਦਿ ਨੇ ਕਿਹਾ ਕਿ ਟੂਰਨਾਮੈਂਟ ਸੰਬੰਧੀ ਖਿਡਾਰੀਆਂ ਤੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਜਾਰੀ ਹਨ |

ਪਿਛਲੀ ਖ਼ਬਰ ਵਾਲਮੀਕਿ ਮਹਾਰਾਜ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਬਲਬੀਰ ਸਿੰਘ ਪੰਨੂੰ ਵਲੋਂ ਏ.ਪੀ.ਕੇ. ਰੋਡ-ਦਾਖਲਾ ਿਲੰਕ ਸੜਕ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।